- ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ
ਚੰਡੀਗੜ੍ਹ, PUNJAB NEWS (Demands of Anganwadi employees): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਵੱਖ-ਵੱਖ ਆਂਗਨਵਾੜੀ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ।
ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ : ਡਾ.ਬਲਜੀਤ ਕੌਰ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ (ਰਜਿ:), ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ), ਆਲ ਇੰਡੀਆ ਆਂਗਨਵਾੜੀ ਵਰਕਰਜ਼/ਹੈਲਪਰਜ਼ ਯੂਨੀਅਨ, (ਏਟਕ) ਅਤੇ ਪੰਜਾਬ ਨੈਸ਼ਨਲ ਕਰੈੱਚ ਯੂਨੀਅਨ (ਸੀਟੂ) ਨਾਲ ਮੰਗਾਂ ਬਾਰੇ ਹੋਈ ਮੀਟਿੰਗ ਵਿੱਚ ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਡਾ.ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਯੂਨੀਅਨ ਵਰਕਰਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਕੱਤਰ ਸੁਮੇਰ ਸਿੰਘ ਗੁਰਜ਼ਰ, ਡਾਇਰੈਕਟਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਅਰਵਿੰਦ ਪਾਲ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਹ ਵੀ ਪੜ੍ਹੋ: ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ : ਡਾ. ਇੰਦਰਬੀਰ ਨਿੱਜਰ
ਇਹ ਵੀ ਪੜ੍ਹੋ: ਪੰਜਾਬ ਨੇ 21000 ਕਰੋੜ ਰੁਪਏ ਦੇ ਨਿਵੇਸ਼ ਆਕਰਸ਼ਿਤ ਕੀਤੇ : ਅਨਮੋਲ ਗਗਨ ਮਾਨ
ਇਹ ਵੀ ਪੜ੍ਹੋ: ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ
ਸਾਡੇ ਨਾਲ ਜੁੜੋ : Twitter Facebook youtube