ਮੁੱਖ ਮੰਤਰੀ ਵੱਲੋਂ ਫਰਵਰੀ 2023 ਵਿੱਚ ਪੰਜਾਬ ਨਿਵੇਸ਼ ਸੰਮੇਲਨ ਕਰਵਾਉਣ ਦੀ ਪ੍ਰਵਾਨਗੀ

0
225
Punjab Investment Summit in February 2023, Investment Promotion Agency meeting, 21,000 crore investment
Punjab Investment Summit in February 2023, Investment Promotion Agency meeting, 21,000 crore investment
  • ਸੰਮੇਲਨ ਦੇਸ਼-ਵਿਦੇਸ਼ ਤੋਂ ਨਿਵੇਸ਼ ਆਕਰਸ਼ਿਤ ਕਰਕੇ ਪੰਜਾਬ ਨੂੰ ਉਦਯੋਗਿਕ ਹੱਬ ਵਜੋਂ ਉਭਰਨ ਵਿੱਚ ਕਰੇਗਾ ਸਹਾਇਤਾ
  • 90 ਹਜ਼ਾਰ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਯਕੀਨੀ ਬਣਾਉਣ ਲਈ ਪੰਜਾਬ ਵਿੱਚ ਪੰਜ ਮਹੀਨਿਆਂ ਵਿੱਚ 21000 ਕਰੋੜ ਰੁਪਏ ਦਾ ਹੋਇਆ ਨਿਵੇਸ਼
ਚੰਡੀਗੜ੍ਹ, PUNJAB NEWS (Punjab Investment Summit in February 2023): ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਕਰਨ ਹਿੱਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰਵਰੀ 2023 ਵਿੱਚ ਪੰਜਾਬ ਨਿਵੇਸ਼ ਸੰਮੇਲਨ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
Punjab Investment Summit in February 2023, Investment Promotion Agency meeting, 21,000 crore investment
Punjab Investment Summit in February 2023, Investment Promotion Agency meeting, 21,000 crore investment

ਇਨਵੈਸਟ ਪੰਜਾਬ-ਸੂਬਾ ਸਰਕਾਰ ਦੀ ਨਿਵੇਸ਼ ਪ੍ਰੋਮੋਸ਼ਨ ਏਜੰਸੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਨਵੀਆਂ ਲੀਹਾਂ ‘ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਇਨਵੈਸਟ ਪੰਜਾਬ ਨੂੰ ਇਸ ਅਹਿਮ ਪਲੇਟਫਾਰਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ ਤਾਂ ਜੋ ਪੰਜਾਬ ਨੂੰ ਭਾਰਤ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਮੈਗਾ ਈਵੈਂਟ ਨੂੰ ਸਫ਼ਲ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।

ਸੂਬੇ ਨੇ ਪਿਛਲੇ ਪੰਜ ਮਹੀਨਿਆਂ ਦੌਰਾਨ 21,000 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਕੀਤਾ

ਮੁੱਖ ਮੰਤਰੀ ਨੇ ਸੂਬੇ ਨੂੰ ਭਾਰਤ ਅਤੇ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਸੰਮੇਲਨ ਸੂਬੇ ਨੂੰ ਉਦਯੋਗ ਦੇ ਧੁਰੇ ਵਜੋਂ ਉਭਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਭਗਵੰਤ ਮਾਨ ਨੇ ਇਨਵੈਸਟ ਪੰਜਾਬ ਨੂੰ ਭਾਰਤ ਦੇ ਸਾਰੇ ਪ੍ਰਮੁੱਖ ਸ਼ਹਿਰਾਂ ਅਤੇ ਵਿਸ਼ਵ ਪੱਧਰ ‘ਤੇ ਰੋਡ ਸ਼ੋਅ ਸਮੇਤ ਪ੍ਰਮੋਸ਼ਨ ਆਊਟਰੀਚ ਪ੍ਰੋਗਰਾਮ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਸੰਭਾਵੀ ਨਿਵੇਸ਼ਕਾਂ ਨੂੰ ਸੰਮੇਲਨ ਲਈ ਸੱਦਾ ਦਿੱਤਾ ਜਾ ਸਕੇ ਅਤੇ ਸੰਮੇਲਨ ਦੌਰਾਨ ਸੂਬੇ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਇਆ ਜਾ ਸਕੇ।
Punjab Investment Summit in February 2023, Investment Promotion Agency meeting, 21,000 crore investment
Punjab Investment Summit in February 2023, Investment Promotion Agency meeting, 21,000 crore investment

ਮੁੱਖ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਪੰਜਾਬ ਦੇ ਯੂਨੀਫਾਈਡ ਰੈਗੂਲੇਟਰ ਅਤੇ ਸਿੰਗਲ ਵਿੰਡੋ ਸਿਸਟਮ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਨੇ ਪਿਛਲੇ ਪੰਜ ਮਹੀਨਿਆਂ ਦੌਰਾਨ 21,000 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਕੀਤਾ ਹੈ।

93,000 ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ

ਭਗਵੰਤ ਮਾਨ ਨੇ ਕਿਹਾ ਕਿ ਇਸ ਨਿਵੇਸ਼ ਨਾਲ ਸੂਬੇ ਭਰ ਦੇ ਲਗਭਗ 93,000 ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਨਿਵੇਸ਼ ਪ੍ਰਾਪਤ ਕਰਨ ਦੀ ਇਸ ਗਤੀ ਨੂੰ ਟੁੱਟਣਾ ਨਹੀਂ ਚਾਹੀਦਾ ਅਤੇ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਇਨਵੈਸਟ ਪੰਜਾਬ ਦੇ ਮੁੱਖ ਕਾਰਜਕਾਰੀ ਅਫਸਰ (ਸੀ.ਈ.ਓ.) ਕਮਲ ਕਿਸ਼ੋਰ ਯਾਦਵ ਨੇ ਇਨਵੈਸਟ ਪੰਜਾਬ ਦੀਆਂ ਸਮਰੱਥਾਵਾਂ ਅਤੇ ਇਨਵੈਸਟ ਪੰਜਾਬ ਟੀਮ ਵੱਲੋਂ ਜਪਾਨ, ਅਮਰੀਕਾ, ਯੂਰਪ ਤੇ ਦੁਨੀਆ ਦੇ ਹੋਰ ਹਿੱਸਿਆਂ ਤੋਂ ਪ੍ਰਾਪਤ ਕੀਤੇ ਨਿਵੇਸ਼ਾਂ ਬਾਰੇ ਵਿਸਥਾਰ ਨਾਲ ਪੇਸ਼ਕਾਰੀ ਦਿੱਤੀ।
SHARE