- ਰਾਕੇਸ਼ ਪੁਰੀ ਨੇ ਪੰਜਾਬ ਸਟੇਟ ਫਾਰੈਸਟ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਦਾ ਅਹੁਦਾ ਸਾਂਭਿਆ
ਚੰਡੀਗੜ੍ਹ, ਮੋਹਾਲੀ/PUNJAB NEWS () : ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ (ਪਨਸਪ) ਦੇ ਨਵੇਂ ਚੇਅਰਮੈਨ ਵਜੋਂ ਬਲਬੀਰ ਸਿੰਘ ਪੰਨੂੰ ਨੇ ਸਥਾਨਕ ਸੈਕਟਰ-34 ਵਿਖੇ ਪਨਸਪ ਦੇ ਦਫ਼ਤਰ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲ ਲਿਆ।
ਇਸ ਮੌਕੇ ਲਾਲ ਚੰਦ ਕਟਾਰੂਚੱਕ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਨਵੇਂ ਚੇਅਰਮੈਨ ਨੂੰ ਤਹਿ ਦਿਲੋਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਹਨਾਂ ਦੀ ਅਗਵਾਈ ਵਿੱਚ ਪਨਸਪ ਵੱਲੋਂ ਕਾਮਯਾਬੀ ਦੇ ਨਵੇਂ ਮੀਲ ਪੱਥਰ ਸਥਾਪਤ ਕੀਤੇ ਜਾਣਗੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਲਬੀਰ ਸਿੰਘ ਪੰਨੂੰ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੋਵਾਂ ਆਗੂਆਂ ਵੱਲੋਂ ਉਹਨਾਂ ‘ਤੇ ਵਿਸ਼ਵਾਸ ਪ੍ਰਗਟਾਉਂਦੇ ਹੋਏ ਜੋ ਜ਼ਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਅੱਗੇ ਇਹ ਵੀ ਕਿਹਾ ਕਿ ਇਹ ਮਹਿਕਮਾ ਕਿਸਾਨਾਂ ਦੀ ਭਲਾਈ ਨਾਲ ਜੁੜਿਆ ਹੋਇਆ ਹੈ ਅਤੇ ਉਹਨਾਂ ਦੀ ਤਰਜੀਹ ਰਹੇਗੀ ਕਿ ਕਿਸਾਨਾਂ ਦੀ ਭਲਾਈ ਹਿੱਤ ਹਰ ਸੰਭਵ ਉਪਰਾਲਾ ਕੀਤਾ ਜਾਵੇ ਕਿਉਂ ਜੋ ਕਿਸਾਨੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।
ਇਸ ਤੋਂ ਇਲਾਵਾ ਮੋਹਾਲੀ ਦੇ ਸੈਕਟਰ-68 ਸਥਿਤ ਵਣ ਕੰਪਲੈਕਸ ਵਿਖੇ ਰਾਕੇਸ਼ ਪੁਰੀ ਨੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਫਾਰੈਸਟ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਰਾਕੇਸ਼ ਪੁਰੀ ਨੇ ਵਿਭਾਗੀ ਯੋਜਨਾਵਾਂ ਨੂੰ ਪੂਰੀ ਤਨਦੇਹੀ ਨਾਲ ਨੇਪਰੇ ਚਾੜ੍ਹਨ ਦਾ ਅਹਿਦ ਲਿਆ। ਇਸ ਮੌਕੇ ਪਨਸਪ ਦੇ ਐਮ ਡੀ ਅੰਮ੍ਰਿਤ ਕੌਰ ਗਿੱਲ ਅਤੇ ਪ੍ਰਮੁੱਖ ਮੁੱਖ ਵਣਪਾਲ ਰਮਾ ਕਾਂਤ ਮਿਸ਼ਰਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ : ਡਾ. ਇੰਦਰਬੀਰ ਨਿੱਜਰ
ਇਹ ਵੀ ਪੜ੍ਹੋ: ਪੰਜਾਬ ਨੇ 21000 ਕਰੋੜ ਰੁਪਏ ਦੇ ਨਿਵੇਸ਼ ਆਕਰਸ਼ਿਤ ਕੀਤੇ : ਅਨਮੋਲ ਗਗਨ ਮਾਨ
ਇਹ ਵੀ ਪੜ੍ਹੋ: ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ
ਸਾਡੇ ਨਾਲ ਜੁੜੋ : Twitter Facebook youtube