- 2 ਹਫਤਿਆਂ ਦੇ ਅੰਦਰ ਕੀਤੀ ਜਾਵੇਗੀ ਕਾਰਵਾਈ: ਲਾਲ ਚੰਦ ਕਟਾਰੂਚੱਕ
- ਇੱਟ ਭੱਠਿਆਂ ਲਈ ਲਾਇਸੰਸ ਰੀਨਿਊ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਕਿਹਾ
- ਲਾਇਸੰਸ ਰੀਨਿਊ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਕੀਤੀ ਜਾਵੇਗੀ ਸ਼ੁਰੂਆਤ
ਚੰਡੀਗੜ, PUNJAB NEWS (Order of action against unlicensed vendors): ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ਵਿੱਚ ਇੱਟਾਂ ਵੇਚਣ ਵਾਲੇ ਗੈਰ-ਲਾਇਸੈਂਸੀ ਵਿਕਰੇਤਾਵਾਂ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨਾਂ ਇੱਟ ਭੱਠਿਆਂ ਦੇ ਲਾਇਸੰਸ ਰੀਨਿਊ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਣਾਲੀ ਸ਼ੁਰੂ ਕਰਨ ਦੇ ਵੀ ਹੁਕਮ ਦਿੱਤੇ।
ਇੱਟ ਭੱਠਿਆਂ ਦੇ ਲਾਇਸੰਸ ਰੀਨਿਊ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਣਾਲੀ ਸ਼ੁਰੂ ਕਰਨ ਦੇ ਵੀ ਹੁਕਮ
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਨੇ ਅੱਜ ਭੱਠਾ ਮਾਲਕਾਂ ਦੇ ਇੱਕ ਵਫਦ ਨਾਲ ਮੁਲਾਕਾਤ ਕੀਤੀ ਅਤੇ ਭੱਠਾ ਮਾਲਕਾਂ ਨੇ ਮੰਤਰੀ ਨੂੰ ਆਪਣੇ ਕਾਰੋਬਾਰ ਵਿੱਚ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਵਫਦ ਵੱਲੋਂ ਇਹ ਚਿੰਤਾ ਜ਼ਾਹਿਰ ਕੀਤੀ ਗਈ ਕਿ ਸਰਹੱਦੀ ਜ਼ਿਲਿਆਂ ਵਿੱਚ ਕਈ ਥਾਵਾਂ ’ਤੇ ਵੱਡੀ ਗਿਣਤੀ ਵਿੱਚ ਅਣ-ਅਧਿਕਾਰਤ ਦੁਕਾਨਾਂ ਚੱਲ ਰਹੀਆਂ ਹਨ ਜੋ ਘਟੀਆ ਕੁਆਲਿਟੀ ਦੀਆਂ ਇੱਟਾਂ ਸਸਤੇ ਭਾਅ ’ਤੇ ਵੇਚ ਰਹੀਆਂ ਹਨ, ਜਿਸ ਨਾਲ ਤਨਦੇਹੀ ਨਾਲ ਆਪਣਾ ਕਾਰੋਬਾਰ ਕਰ ਰਹੇ ਭੱਠਾ ਮਾਲਕਾਂ ਦੇ ਕਾਰੋਬਾਰ ’ਤੇ ਮਾੜਾ ਅਸਰ ਪੈ ਰਿਹਾ ਹੈ।
ਵਫਦ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੰਤਰੀ ਨੇ ਸੂਬੇ ਵਿੱਚ ਚੱਲ ਰਹੀਆਂ ਸਾਰੀਆਂ ਗੈਰ-ਲਾਇਸੈਂਸੀ ਦੁਕਾਨਾਂ ‘ਤੇ ਸ਼ਿਕੰਜਾ ਕੱਸਣ ਅਤੇ ਵਿਭਾਗ ਨੂੰ ਅਗਲੇ ਦੋ ਹਫਤਿਆਂ ਵਿੱਚ ਇਨਾਂ ਹਦਾਇਤਾਂ ਨੂੰ ਲਾਗੂ ਕਰਨ ਦੇ ਨਿਰਦੇਸ ਦਿੱਤੇ।
ਸਾਰੀਆਂ ਗੈਰ-ਲਾਇਸੈਂਸੀ ਦੁਕਾਨਾਂ ‘ਤੇ ਸ਼ਿਕੰਜਾ ਕੱਸਣ ਦੇ ਨਿਰਦੇਸ
ਬੁਲਾਰੇ ਨੇ ਅੱਗੇ ਦੱਸਿਆ ਕਿ ਮੰਤਰੀ ਨੇ ਵਿਭਾਗ ਨੂੰ ਨਿਰਦੇਸ ਦਿੱਤੇ ਕਿ ਇੱਟ ਭੱਠਿਆਂ ਦੇ ਲਾਇਸੈਂਸ ਰੀਨਿਊ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਭੱਠਾ ਮਾਲਕਾਂ ਨੂੰ ਪੰਜ ਸਾਲਾਂ ਦੀ ਮਿਆਦ ਲਈ ਲਾਇਸੈਂਸ ਅਪਲਾਈ ਕਰਨ ਦੀ ਆਗਿਆ ਦਿੱਤੀ ਜਾਵੇ। ਇਸ ਕਦਮ ਨਾਲ ਇੱਟ ਭੱਠਿਆਂ ਦੇ ਕਾਰੋਬਾਰ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ ਕਿਉਂਜੋ ਮੌਜੂਦਾ ਸਮੇਂ ਲਾਇਸੈਂਸ ਰੀਨਿਊ ਕਰਵਾਉਣ ਲਈ ਭੱਠਾ ਮਾਲਕਾਂ ਨੂੰ ਹਰ ਸਾਲ ਦਫਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ।
ਕੋਲੇ ਦੀ ਅਨਿਯਮਿਤ ਸਪਲਾਈ ਸਬੰਧੀ ਉਦਯੋਗਾਂ ਦੀਆਂ ਚਿੰਤਾਵਾਂ ਬਾਰੇ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਇਹ ਮਾਮਲਾ ਉਦਯੋਗ ਵਿਭਾਗ ਕੋਲ ਉਠਾਉਣਗੇ ਤਾਂ ਜੋ ਸੂਬੇ ਵਿੱਚ ਕੋਲੇ ਦੀ ਕੋਈ ਕਮੀ ਨਾ ਹੋਵੇ। ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ ਇੱਟ ਉਦਯੋਗ ਦੀ ਮੰਗ ਨੂੰ ਪੀ.ਪੀ.ਸੀ.ਬੀ. ਕੋਲ ਉਠਾਇਆ ਜਾਵੇਗਾ।
ਮੰਤਰੀ ਨੇ ਲੋਕਾਂ ਦੀ ਭਲਾਈ ਲਈ ਭ੍ਰਿਸਟਾਚਾਰ ਮੁਕਤ ਅਤੇ ਪਾਰਦਰਸੀ ਪ੍ਰਸਾਸਨ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਇਹ ਵੀ ਪੜ੍ਹੋ: ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ : ਡਾ. ਇੰਦਰਬੀਰ ਨਿੱਜਰ
ਇਹ ਵੀ ਪੜ੍ਹੋ: ਪੰਜਾਬ ਨੇ 21000 ਕਰੋੜ ਰੁਪਏ ਦੇ ਨਿਵੇਸ਼ ਆਕਰਸ਼ਿਤ ਕੀਤੇ : ਅਨਮੋਲ ਗਗਨ ਮਾਨ
ਇਹ ਵੀ ਪੜ੍ਹੋ: ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ
ਸਾਡੇ ਨਾਲ ਜੁੜੋ : Twitter Facebook youtube