- ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 84 ਕੇਸ ਮਿਲੇ
ਇੰਡੀਆ ਨਿਊਜ਼, Covid in Punjab 9 September : ਪੰਜਾਬ ਵਿੱਚ ਕੋਰੋਨਾ ਦੇ ਕੇਸ ਮਿਲਣ ਦਾ ਸਿਲਸਿਲਾ ਜਾਰੀ ਹੈ ਸੇਹਤ ਵਿਭਾਗ ਦੀ ਟੈਸਟਿੰਗ ਦੇ ਅਨੁਸਾਰ ਕੋਰੋਨਾ ਦੇ ਕੇਸ ਘੱਟ-ਵੱਧ ਗਿਣਤੀ ਵਿੱਚ ਆ ਰਹੇ ਹਨ l ਸੇਹਤ ਮਹਿਕਮੇ ਦ੍ਵਾਰਾ ਦਿੱਤੇ ਵੇਰਵਿਆਂ ਦੀ ਗੱਲ ਕਰੀਏ ਤਾਂ ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 84 ਕੇਸ ਕੋਰੋਨਾ ਦੇ ਮਿਲੇ ਹਨ l ਇਸ ਦੌਰਾਨ 9975 ਕੋਰੋਨਾ ਟੈਸਟ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 22 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਕੋਈ ਮੌਤ ਨਹੀਂ ਹੋਈ l
84 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 559 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20485 ਲੋਕਾਂ ਦੀ ਮੌਤ ਹੋ ਚੁੱਕੀ ਹੈl
ਬਠਿੰਡਾ ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ
ਪਿਛਲੇ 24 ਘੰਟਿਆਂ ਦੌਰਾਨ ਬਠਿੰਡਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਬਠਿੰਡਾ ਵਿੱਚ 20 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਲੁਧਿਆਣਾ ਵਿੱਚ 10 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 9975 ਕੋਰੋਨਾ ਟੈਸਟ ਕੀਤੇ ਗਏ ਹਨ।
114 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 114 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 9 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 18 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ, ਲਾਮਿਸਾਲ ਕਦਮ ਚੁੱਕਦਿਆਂ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ
ਸਾਡੇ ਨਾਲ ਜੁੜੋ : Twitter Facebook youtube