ਭ੍ਰਿਸ਼ਟਾਚਾਰ ਦੇ ਮੁਕੱਦਮੇ ‘ਚ ਭਗੌੜੇ ਪੰਜਾਬ ਰੋਡਵੇਜ਼ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਓਰੋ ਵੱਲੋਂ ਕਾਬੂ

0
156
Two retired inspectors of Punjab Roadways arrested, Fugitives at trial, Running time from the bus station sold to private buses
Two retired inspectors of Punjab Roadways arrested, Fugitives at trial, Running time from the bus station sold to private buses
  • ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਦੇ ਰਵਾਨਾ ਹੋਣ ਦਾ ਸਮਾਂ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰਿਸ਼ਵਤ ਇਕੱਤਰ ਕਰਨ ਦੇ ਦੋਸ਼ਾਂ ਤਹਿਤ ਦਰਜ ਇੱਕ ਮੁਕੱਦਮੇ ਵਿਚ ਭਗੌੜੇ ਚੱਲੇ ਆ ਰਹੇ ਸੀ

ਚੰਡੀਗੜ੍ਹ PUNJAB NEWS (Two retired inspectors of Punjab Roadways arrested): ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਸਬੰਧੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਪੰਜਾਬ ਰੋਡਵੇਜ਼ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਦੇ ਰਵਾਨਾ ਹੋਣ ਦਾ ਸਮਾਂ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰਿਸ਼ਵਤ ਇਕੱਤਰ ਕਰਨ ਦੇ ਦੋਸ਼ਾਂ ਤਹਿਤ ਦਰਜ ਇੱਕ ਮੁਕੱਦਮੇ ਵਿਚ ਭਗੌੜੇ ਚੱਲੇ ਆ ਰਹੇ ਸੀ।

ਉਕਤ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ

 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁੱਝ ਮੁਲਾਜ਼ਮਾਂ ਵੱਲੋਂ ਸਰਕਾਰੀ ਬੱਸਾਂ ਦੇ ਬੱਸ ਅੱਡੇ ਵਿੱਚੋਂ ਚੱਲਣ ਦਾ ਟਾਇਮ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰੋਜ਼ਾਨਾ/ਮਹੀਨਾਵਾਰ ਰਿਸ਼ਵਤ ਇਕੱਠੀ ਕਰਨ ਦੇ ਦੋਸ਼ ਲੱਗੇ ਸਨ ਤੇ ਇਸ ਸਬੰਧੀ ਬਿਊਰੋ ਵੱਲੋਂ ਮੁਕੱਦਮਾ ਨੰਬਰ 5 ਮਿਤੀ 30-04-2021 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

 

ਉਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸ਼ਾਮਲ ਦੋਸ਼ੀਆਂ ਵਿੱਚੋਂ ਭਗੌੜੇ ਚਲੇ ਆ ਰਹੇ ਪੰਜਾਬ ਰੋਡਵੇਜ਼ ਡੀਪੂ ਅੰਮ੍ਰਿਤਸਰ-2 ਦੇ ਸੇਵਾਮੁਕਤ ਇੰਸਪੈਕਟਰ ਰਾਜ ਕੁਮਾਰ ਰਾਜੂ ਵਾਸੀ ਪਿੰਡ ਫੁੱਲੜਾ ਤਹਿਸੀਲ ਤੇ ਜ਼ਿਲ੍ਹਾ ਪਠਾਨਕੋਟ ਅਤੇ ਤਰਸੇਮ ਸਿੰਘ ਸੇਵਾਮੁਕਤ ਇੰਸਪੈਕਟਰ ਪੰਜਾਬ ਰੋਡਵੇਜ਼ ਡਿਪੂ ਜਲੰਧਰ-1 ਵਾਸੀ ਪਿੰਡ ਚੱਕਖੇਲਾਂ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਅੱਜ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।

 

 

ਇਹ ਵੀ ਪੜ੍ਹੋ:  ਵਿਜੀਲੈਂਸ ਵੱਲੋਂ ਤਿੰਨ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ, ਦੋ ਗ੍ਰਿਫ਼ਤਾਰ

ਇਹ ਵੀ ਪੜ੍ਹੋ: ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ

ਇਹ ਵੀ ਪੜ੍ਹੋ:  ਖੁਫੀਆ ਏਜੰਸੀਆਂ ਦਾ ਇਨਪੁਟ, ਪੰਜਾਬ ‘ਚ ਗੈਂਗਵਾਰ ਦਾ ਖ਼ਤਰਾ

ਸਾਡੇ ਨਾਲ ਜੁੜੋ :  Twitter Facebook youtube

SHARE