ਸਾਰੇ ਠੇਕਿਆਂ ਵਿੱਚ ਪੰਜ ਸਾਲਾਂ ਲਈ ਰੱਖ-ਰਖਾਅ ਅਤੇ ਮੁਰੰਮਤ ਦੀ ਸ਼ਰਤ ਨੂੰ ਸ਼ਾਮਲ ਕਰਨ ਲਈ ਦਿੱਤੇ ਨਿਰਦੇਸ਼

0
174
Cleanliness of cities should be ensured, Mandatory condition of maintenance of the project for five years included,Illegal constructions should be stopped
Cleanliness of cities should be ensured, Mandatory condition of maintenance of the project for five years included,Illegal constructions should be stopped
  • ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮਾਨ ਸਰਕਾਰ ਦੀ ਮੁੱਖ ਤਰਜੀਹ: ਸਥਾਨਕ ਸਰਕਾਰਾਂ ਬਾਰੇ ਮੰਤਰੀ

ਚੰਡੀਗੜ੍ਹ, PUNJAB NEWS (Cleanliness of cities should be ensured): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਸਾਰੇ ਠੇਕਿਆਂ ਵਿੱਚ ਪੰਜ ਸਾਲਾਂ ਲਈ ਪ੍ਰੋਜੈਕਟ ਦੇ ਰੱਖ-ਰਖਾਅ ਸਬੰਧੀ ਸ਼ਰਤ ਲਾਜ਼ਮੀ ਤੌਰ ‘ਤੇ ਸ਼ਾਮਲ ਹੋਣੀ ਚਾਹੀਦੀ ਹੈ।

 

 

ਡਾ: ਨਿੱਜਰ ਨੇ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆ ਕਿਹਾ ਕਿ ਜਿਨ੍ਹਾਂ ਠੇਕੇਦਾਰਾਂ ਨੂੰ ਪ੍ਰੋਜੈਕਟ ਦਿੱਤੇ ਗਏ ਹਨ, ਉਹ ਉਕਤ ਪ੍ਰੋਜੈਕਟਾਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੰਬਿਤ ਪਏ ਮਾਮਲਿਆਂ ਨੂੰ ਸਮਾਂਬੱਧ ਤਰੀਕੇ ਨਾਲ ਜਲਦੀ ਤੋਂ ਜਲਦੀ ਹੱਲ ਕਰਨਾ ਯਕੀਨੀ ਬਣਾਇਆ ਜਾਵੇ।

 

ਕਿਸੇ ਵੀ ਗੈਰ ਕਾਨੂੰਨੀ ਕੰਮਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਸਥਾਨਕ ਸਰਕਾਰਾਂ ਵਿਭਾਗ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਡਾ. ਨਿੱਜਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਨਾਜਾਇਜ਼ ਉਸਾਰੀਆਂ ਨੂੰ ਹਰ ਕੀਮਤ ‘ਤੇ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਗੈਰ ਕਾਨੂੰਨੀ ਕੰਮਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਦਾ ਲਾਭ ਮਿਲ ਸਕੇ।

 

ਸ਼ਹਿਰੀ ਖੇਤਰਾਂ ਵਿੱਚ ਵੱਧ ਰਹੀ ਕੂੜੇ ਦੀ ਸਮੱਸਿਆ ਨੂੰ ਵਿਗਿਆਨਕ ਢੰਗ ਨਾਲ ਨਜਿੱਠਣ ਦੇ ਨਿਰਦੇਸ਼

 

ਡਾ: ਨਿੱਜਰ ਨੇ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿੱਚ ਵੱਧ ਰਹੀ ਕੂੜੇ ਦੀ ਸਮੱਸਿਆ ਨੂੰ ਵਿਗਿਆਨਕ ਢੰਗ ਨਾਲ ਨਜਿੱਠਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਲੰਬਿਤ ਪਏ ਕੇਸਾਂ ਅਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਹੁਕਮ ਵੀ ਦਿੱਤੇ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।

 

 

ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ, ਵਿਵੇਕ ਪ੍ਰਤਾਪ ਸਿੰਘ, ਸਥਾਨਕ ਸਰਕਾਰਾ ਵਿਭਾਗ ਦੇ ਡਾਇਰੈਕਟਰ, ਪੁਨੀਤ ਗੋਇਲ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ., ਵਰਿੰਦਰ ਸਿੰਘ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਸ਼ਾਮਲ ਸਨ।

 

 

ਇਹ ਵੀ ਪੜ੍ਹੋ:  BMW ਪੰਜਾਬ ਵਿੱਚ ਆਟੋ ਕੰਪੋਨੈਂਟ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰੇਗੀ

ਇਹ ਵੀ ਪੜ੍ਹੋ: ਅਨਮੋਲ ਗਗਨ ਮਾਨ ਨੇ ਪੰਜਾਬ ਲਈ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਕੀਤੀ ਮੰਗ

ਸਾਡੇ ਨਾਲ ਜੁੜੋ :  Twitter Facebook youtube

SHARE