ਚਰਚ ਵਿੱਚ ਬੇਅਦਬੀ ਦੇ ਮਾਮਲੇ ਦੇ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ : ਏਡੀਜੀਪੀ

0
154
The matter of blasphemy in the church, The investigation is going in the right direction, The accused will soon be behind bars
The matter of blasphemy in the church, The investigation is going in the right direction, The accused will soon be behind bars
  • ਚਰਚ ਵਿੱਚ ਬੇਅਦਬੀ ਦਾ ਮਾਮਲਾ: ਏਡੀਜੀਪੀ ਅਰਪਿਤ ਸ਼ੁਕਲਾ ਨੇ ਘਟਨਾ ਸਥਾਨ ਦਾ ਕੀਤਾ ਦੌਰਾ
  • ਐਸ.ਆਈ.ਟੀ. ਦੇ ਮੈਂਬਰਾਂ ਨਾਲ ਕੀਤੀ ਮੀਟਿੰਗ, ਚੱਲ ਰਹੀ ਜਾਂਚ ‘ਤੇ ਸੰਤੁਸ਼ਟੀ ਪ੍ਰਗਟਾਈ
  • ਬਾਅਦ ਵਿੱਚ, ਏਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਭਾਰਤ-ਪਾਕਿ ਸਰਹੱਦ ਦਾ ਕੀਤਾ ਦੌਰਾ ਅਤੇ ਬੀਐਸਐਫ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਡਰੋਨਾਂ ਤੋਂ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਬਿਹਤਰ ਤਾਲਮੇਲ ਦੀ ਕੀਤੀ ਮੰਗ

ਚੰਡੀਗੜ੍ਹ/ਤਰਨਤਾਰਨ, PUNJAB NEWS (The matter of blasphemy in the church): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ, ਪੁਲਿਸ ਦੇ ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਤਰਨਤਾਰਨ ਦੇ ਚਰਚ ਵਿੱਚ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨਾਲ ਮੀਟਿੰਗ ਕੀਤੀ। ਬਾਅਦ ਵਿੱਚ, ਏ.ਡੀ.ਜੀ.ਪੀ. ਨੇ ਐਸ.ਆਈ.ਟੀ. ਮੈਂਬਰਾਂ ਨਾਲ ਹੁਣ ਤੱਕ ਕੀਤੀ ਜਾਂਚ ਦੀ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਘਟਨਾ ਸਥਾਨ ਦਾ ਦੌਰਾ ਵੀ ਕੀਤਾ।

 

ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪਿੰਡ ਠਾਕਰਪੁਰਾ ਦੀ ਚਰਚ ਵਿੱਚ ਵਾਪਰੀ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਪ੍ਰਭਾਵੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਫਿਰੋਜ਼ਪੁਰ ਰੇਂਜ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ ਐਸ.ਐਸ.ਪੀ. ਤਰਨਤਾਰਨ ਅਤੇ ਐਸ.ਪੀ. ਇਨਵੈਸਟੀਗੇਸ਼ਨ ਤਰਨਤਾਰਨ ਮੈਂਬਰਾਂ ਵਜੋਂ ਸ਼ਾਮਲ ਹਨ। ਇਹ ਘਟਨਾ 30 ਅਤੇ 31 ਅਗਸਤ ਦੀ ਦਰਮਿਆਨੀ ਰਾਤ ਨੂੰ ਵਾਪਰੀ ਸੀ।

 

ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਚਰਚ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਐਸ.ਆਈ.ਟੀ. ਵੱਲੋਂ ਕੀਤੀ ਜਾ ਰਹੀ ਜਾਂਚ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਜਾਂਚ ਸਹੀ ਦਿਸ਼ਾ ਵੱਲ ਜਾ ਰਹੀ ਹੈ। ਦੋਸ਼ੀ ਜਲਦੀ ਹੀ ਸਲਾਖਾਂ ਦੇ ਪਿੱਛੇ ਹੋਣਗੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਡੀਜੀਪੀ ਗੌਰਵ ਯਾਦਵ ਨੂੰ ਇਸ ਘਟਨਾ ਜੋ ਕਿ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਨੂੰ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਕਰਤੂਤ ਹੈ, ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਘਟਨਾ ਸਬੰਧੀ ਐਫ.ਆਈ.ਆਰ ਨੰ. 148 ਮਿਤੀ 31-8-2022 ਨੂੰ ਤਰਨਤਾਰਨ ਦੇ ਥਾਣਾ ਸਦਰ ਪੱਟੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 295-ਏ, 452, 427, ਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

 

ਏ.ਡੀ.ਜੀ.ਪੀ. ਨੇ ਭਾਰਤ-ਪਾਕਿ ਸਰਹੱਦ ‘ਤੇ ਬੀ.ਐਸ.ਐਫ. ਅਧਿਕਾਰੀਆਂ ਨਾਲ ਵੀ ਕੀਤੀ ਮੀਟਿੰਗ

 

The matter of blasphemy in the church, The investigation is going in the right direction, The accused will soon be behind bars
The matter of blasphemy in the church, The investigation is going in the right direction, The accused will soon be behind bars

ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਭਾਰਤ-ਪਾਕਿ ਦੀ ਕੌਮਾਂਤਰੀ ਸਰਹੱਦ ਦਾ ਦੌਰਾ ਕੀਤਾ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਤਾਂ ਜੋ ਪੰਜਾਬ ਦੀਆਂ ਸਰਹੱਦਾਂ ‘ਤੇ ਡਰੋਨ ਕਾਰਵਾਈਆਂ, ਜੋ ਰਾਸ਼ਟਰੀ ਸੁਰੱਖਿਆ ਲਈ ਇੱਕ ਨਵੇਂ ਖ਼ਤਰੇ ਵਜੋਂ ਸਾਹਮਣੇ ਆ ਰਹੀਆਂ ਹਨ, ਦਾ ਮੁਕਾਬਲਾ ਕਰਨ ਲਈ ਰਣਨੀਤੀਆਂ ‘ਤੇ ਚਰਚਾ ਕੀਤੀ ਜਾ ਸਕੇ।

 

ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦਰਮਿਆਨ ਪੂਰੇ ਤਾਲਮੇਲ ਅਤੇ ਟੀਮ ਵਰਕ ਨਾਲ ਕੰਮ ਕਰਨ ਦਾ ਸੱਦਾ

ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦਰਮਿਆਨ ਪੂਰੇ ਤਾਲਮੇਲ ਅਤੇ ਟੀਮ ਵਰਕ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ, ਏ.ਡੀ.ਜੀ.ਪੀ. ਨੇ ਬੀ.ਐਸ.ਐਫ. ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦੋਵੇਂ ਕੁਲੀਨ ਬਲਾਂ ਨੂੰ ਇੱਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਬੀ.ਐਸ.ਐਫ ਅਧਿਕਾਰੀਆਂ ਨੂੰ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਬਾਰੇ ਸੈਕਟਰ-ਵਾਰ ਜਾਣਕਾਰੀ ਪੰਜਾਬ ਪੁਲਿਸ ਨਾਲ ਸਾਂਝੀ ਕਰਨ ਲਈ ਵੀ ਕਿਹਾ ਤਾਂ ਜੋ ਉਹ ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖ ਸਕਣ ਅਤੇ ਕਿਸੇ ਵੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਦੰਡਕਾਰੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।

 

ਏਡੀਜੀਪੀ ਅਰਪਿਤ ਸ਼ੁਕਲਾ ਨੇ ਸਰਹੱਦੀ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ‘ਤੇ ਰਾਤ ਵੇਲੇ ਦੂਜੀ ਸੁਰੱਖਿਆ ਪੰਕਤੀ ‘ਤੇ ਪੁਲਿਸ ਚੌਕੀਆਂ ਨੂੰ ਮਜ਼ਬੂਤ ਕਰਨ ਅਤੇ ਹਰ ਨਾਕੇ ‘ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਨੂੰ ਇਸ ਤਰੀਕੇ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਕਿ ਉਹ ਕਿਸੇ ਵੀ ਗਤੀਵਿਧੀ ਸਮੇਂ ਇੱਕੋ ਕਾਲ ‘ਤੇ ਤੁਰੰਤ ਸਰਗਰਮ ਹੋ ਜਾਣ।

 

 

ਇਹ ਵੀ ਪੜ੍ਹੋ:  BMW ਪੰਜਾਬ ਵਿੱਚ ਆਟੋ ਕੰਪੋਨੈਂਟ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰੇਗੀ

ਇਹ ਵੀ ਪੜ੍ਹੋ: ਅਨਮੋਲ ਗਗਨ ਮਾਨ ਨੇ ਪੰਜਾਬ ਲਈ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਕੀਤੀ ਮੰਗ

ਸਾਡੇ ਨਾਲ ਜੁੜੋ :  Twitter Facebook youtube

SHARE