ਦਿਨੇਸ਼ ਮੌਦਗਿਲ, ਲੁਧਿਆਣਾ (Khedan Vatan Punjab dian 2022): ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਵਿੱਚ ਨੌਜਵਾਨ ਵਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਇਨ੍ਹਾਂ ਖੇਡਾਂ ਦੇ ਜ਼ਿਲ੍ਹਾ ਪੱਧਰੀ ਅੰਡਰ-14 ਮੁਕਾਬਿਲਆਂ ਦੀ ਸਮਾਪਤੀ ਹੋ ਗਈ ਹੈ। ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਪੱਧਰੀ ਅੰਡਰ-14 ਮੁਕਾਬਲਿਆਂ ਦੀਆਂ ਵੱਖ-ਵੱਖ ਖੇਡਾਂ ਦੇ ਜੇਤੂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਖਿਡਾਰੀਆਂ ਨੂੰ ਰਾਜ ਪੱਧਰੀ ਖੇਡਾਂ ਵਿੱਚ ਵੀ ਵਧੀਆ ਪ੍ਰਦਰਸ਼ਨ ਕਰਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਨਾਂ ਖੇਡਾਂ ਵਿੱਚ ਕਬੱਡੀ, ਵਾਲੀਬਾਲ, ਬਾਸਕਿਟਬਾਲ, ਐਥਲੈਟਿਕਸ, ਫੁੱਟਬਾਲ, ਬੈਡਮਿੰਟਨ, ਹਾਕੀ, ਸਾਫਟਬਾਲ, ਕੁਸ਼ਤੀ, ਹੈਂਡਬਾਲ, ਬਾਕਸਿੰਗ, ਜੂਡੋ ਅਤੇ ਟੇਬਲ ਟੈਨਿਸ ਸ਼ਾਮਿਲ ਹਨ।
ਇਹ ਸਕੂਲ ਬਣੇ ਵਿਜੇਤਾ
ਮੁਕਾਬਲਿਆਂ ‘ਚ ਪਹਿਲੇ ਨੰਬਰ ‘ਤੇ ਆਉਣ ਵਾਲੀਆਂ ਟੀਮਾਂ ਅਤੇ ਖਿਡਾਰੀਆਂ ਦਾ ਵੇਰਵਾ ਸਾਂਝਾ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਹੈਂਡਬਾਲ ਵਿੱਚ ਪੀਏਯੂ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਜੂਡੋ 30 ਕਿਲੋ ਗ੍ਰਾਮ ਭਾਰ ਵਰਗ ‘ਚ ਅਰਸ਼ਦੀਪ, ਜਸਨੂਰ, 40 ਕਿਲੋ ‘ਚ ਸ਼ੋਰੀਆ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ 28 ਕਿਲੋ ਗ੍ਰਾਮ ਭਾਰ ਵਰਗ (ਲੜਕੀਆਂ) ‘ਚ ਮਾਨਸੀ, 32 ਕਿਲੋ ‘ਚ ਨਮਰਤਾ, 36 ਕਿਲੋ ‘ਚ ਮੀਨੂੰ ਨੇ ਬਾਜੀ ਮਾਰੀ।
ਖੋ-ਖੋ (ਲੜਕੇ) ‘ਚ SHS ਚੌਂਕੀਮਾਨ ਅਤੇ ਲੜਕੀਆਂ ‘ਚ ਗੁਰੂ ਨਾਨਕ ਸਕੂਲ ਬੱਸੀਆਂ ਸਕੂਲ ਦੀ ਟੀਮ ਪਹਿਲੇ ਨੰਬਰ ‘ਤੇ ਰਹੀ। ਬਾਸਕਟਬਾਲ (ਲੜਕੇ) ‘ਚ DGSG ਕਲੱਬ ਦੀ ਟੀਮ ਜੇਤੂ ਰਹੀ ਜਦਕਿ ਲੜਕੀਆਂ ‘ਚ ਗੁਰੂ ਨਾਨਕ ਕਲੱਬ ਦੀ ਟੀਮ ਅੱਵਲ ਰਹੀ ਹੈ। ਟੇਬਲ ਟੈਨਿਸ (ਲੜਕੇ) ‘ਚ ਰਾਘਵ, ਲੜਕੀਆਂ ‘ਚ ਯਸ਼ਵੀ ਸ਼ਰਮਾ ਜੇਤੂ ਰਹੀ। ਵਾਲੀਬਾਲ (ਲੜਕੇ) ‘ਚ SSSS ਲਲਤੋਂ ਦੀ ਟੀਮ ਅਤੇ ਲੜਕੀਆਂ ‘ਚ SHS ਬੁਲੇਪੁਰ ਦੀ ਟੀਮ ਨੇ ਪਹਿਲ ਸਥਾਨ ਹਾਸਲ ਕੀਤਾ। ਫੁੱਟਬਾਲ (ਲੜਕੇ) ਦੇ ਮੁਕਾਬਲਿਆਂ ‘ਚ ਅਲੂਣਾ ਤੋਲਾ ਅਤੇ ਲੜਕੀਆਂ ‘ਚ ਗੁੱਜਰਵਾਲ ਫੁੱਟਬਾਲ ਅਕੈਡਮੀ ਦੀ ਟੀਮ ਨੇ ਬਾਜੀ ਮਾਰੀ। ਇਸ ਤੋਂ ਇਲਾਵਾ ਕਬੱਡੀ (ਨੈਸ਼ਨਲ ਸਟਾਈਲ) ‘ਚ SHS ਜੱਸੋਵਾਲ ਦੀ ਟੀਮ ਜੇਤੂ ਰਹੀ।
ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ
ਉਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੂਰੀ ਮਿਹਨਤ ਨਾਲ ਅੱਗ ਵਧਣ ਵੱਲ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ ਤਾਂ ਕਿ ਨੌਜਵਾਨ ਖੇਡਾਂ ਵੱਲ ਆਕਰਸ਼ਿਤ ਹੋ ਸਕਣ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ: BMW ਪੰਜਾਬ ਵਿੱਚ ਆਟੋ ਕੰਪੋਨੈਂਟ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰੇਗੀ
ਇਹ ਵੀ ਪੜ੍ਹੋ: ਅਨਮੋਲ ਗਗਨ ਮਾਨ ਨੇ ਪੰਜਾਬ ਲਈ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਕੀਤੀ ਮੰਗ
ਸਾਡੇ ਨਾਲ ਜੁੜੋ : Twitter Facebook youtube