ਮੁੱਖ ਸਕੱਤਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕੰਪਿਊਟਰੀ ਸਿੱਖਿਆ ‘ਤੇ ਜ਼ੋਰ

0
129
28th Board of Governors Meeting, Students need to give special attention to computer education, Quality education is being provided through multimedia base and e-content
28th Board of Governors Meeting, Students need to give special attention to computer education, Quality education is being provided through multimedia base and e-content
  • ਪਿਕਟਸ ਸੁਸਾਇਟੀ ਦੀ 28ਵੀਂ ਬੋਰਡ ਆਫ ਗਵਰਨਰਜ਼ ਦੀ ਮੀਟਿੰਗ ਵਿਚ ਐਜੂਸੈੱਟ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ‘ਤੇ ਜ਼ੋਰ

ਚੰਡੀਗੜ੍ਹ, PUNJAB NEWS (28th Board of Governors Meeting): ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਿਕਟਸ ਸੁਸਾਇਟੀ (ਪੰਜਾਬ ਇਨਫਾਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨੋਲੌਜੀ ਐਜੂਕੇਸ਼ਨ ਸੁਸਾਇਟੀ) ਦੀ 28ਵੀਂ ਬੋਰਡ ਆਫ ਗਵਰਨਰਜ਼ ਦੀ ਮੀਟਿੰਗ ਵਿਚ ਐਜੂਸੈੱਟ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਕਾਬਲੇਬਾਜ਼ੀ ਦੇ ਮੌਜੂਦਾ ਦੌਰ ਵਿਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੰਪਿਊਟਰੀ ਸਿੱਖਿਆ ਵੱਲ ਖਾਸ ਤਵੱਜੋਂ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਿਸੇ ਪੱਖੋਂ ਘੱਟ ਨਾ ਰਹਿਣ ਇਸ ਮਕਸਦ ਲਈ ਪਿਕਟਸ ਸੁਸਾਇਟੀ ਵਿਸ਼ੇਸ਼ ਭੂਮਿਕਾ ਅਦਾ ਕਰ ਸਕਦੀ ਹੈ।

 

ਪੰਜਾਬ ਦੇ ਛੇਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ, ਆਈਸੀਟੀ ਹਾਰਡਵੇਅਰ ਅਤੇ ਐਜੂਸੈੱਟ ਰਾਹੀਂ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ

ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਲਈ ਪਹਿਲੇ ਦਿਨ ਤੋਂ ਹੀ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ, ਖਾਸ ਤੌਰ ‘ਤੇ ਪਿਕਟਸ ਸੁਸਾਇਟੀ ਰਾਹੀਂ ਕਰਵਾਈ ਜਾਣ ਵਾਲੀ ਕੰਪਿਊਟਰ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪਿਕਟਸ ਸੁਸਾਇਟੀ ਅਧੀਨ ਪੰਜਾਬ ਦੇ ਛੇਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ, ਆਈਸੀਟੀ ਹਾਰਡਵੇਅਰ ਅਤੇ ਐਜੂਸੈੱਟ ਰਾਹੀਂ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਹੈ।

 

ਟ੍ਰਾਂਸਮਿਸ਼ਨ ਹੱਬ ਅਤੇ ਸਟੂਡੀਓਜ਼ ਆਦਿ ਨੂੰ ਨਵੀਂ ਤਕਨਾਲੋਜੀ ਨਾਲ ਅੱਪਗ੍ਰੇਡ ਕਰਨ ਦਾ ਫੈਸਲਾ ਲਿਆ

 

ਇਸ ਤੋਂ ਪਹਿਲਾਂ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਐਜੂਸੈੱਟ ਸਿੱਖਿਆ ਪ੍ਰਣਾਲੀ ਅਧੀਨ 3289 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਲਟੀਮੀਡੀਆ ਬੇਸ ਅਤੇ ਈ-ਕੰਟੈਂਟ ਦੀ ਸਹਾਇਤਾ ਨਾਲ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਮੀਟਿੰਗ ਦੌਰਾਨ ਐਜੂਸੈੱਟ ਅਧੀਨ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏਜੰਡੇ ਵੀ ਵਿਚਾਰੇ ਗਏ ਅਤੇ ਟ੍ਰਾਂਸਮਿਸ਼ਨ ਹੱਬ ਅਤੇ ਸਟੂਡੀਓਜ਼ ਆਦਿ ਨੂੰ ਨਵੀਂ ਤਕਨਾਲੋਜੀ ਨਾਲ ਅੱਪਗ੍ਰੇਡ ਕਰਨ ਦਾ ਫੈਸਲਾ ਲਿਆ ਗਿਆ।

 

ਮੀਟਿੰਗ ਵਿਚ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਵਿੱਤ ਅਤੇ ਯੋਜਨਾ ਵਿਭਾਗ, ਤਕਨੀਕੀ ਸਿੱਖਿਆ ਵਿਭਾਗ, ਪ੍ਰਸ਼ਾਸ਼ਕੀ ਸੁਧਾਰ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਪੁਸ਼ਪਾ ਗੁਜਰਾਲ ਸਾਇੰਸ ਸਿਟੀ ਅਤੇ ਪਿਕਟਸ ਸੁਸਾਇਟੀ ਦੇ ਉੱਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

 

ਇਹ ਵੀ ਪੜ੍ਹੋ: ਪੰਜਾਬ ਵਿੱਚ ਐਗਰੀ-ਫੂਡ ਖੇਤਰ ਦੇ ਚਿਰ-ਸਥਾਈ ਵਿਕਾਸ ਲਈ ਜਰਮਨ ਐਗਰੀਬਿਜ਼ਨਸ ਅਲਾਇੰਸ ਤੋਂ ਸਹਿਯੋਗ ਮੰਗਿਆ

ਇਹ ਵੀ ਪੜ੍ਹੋ:  ਸਰਕਾਰ ਜਲਦ ਨਵੀਂ ਟ੍ਰਾਂਸਪੋਰਟ ਨੀਤੀ ਲੈ ਕੇ ਆਵੇਗੀ : ਟ੍ਰਾਂਸਪੋਰਟ ਮੰਤਰੀ

ਇਹ ਵੀ ਪੜ੍ਹੋ: ਅਰਸ਼ਦੀਪ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ: ਮੀਤ ਹੇਅਰ 

ਸਾਡੇ ਨਾਲ ਜੁੜੋ :  Twitter Facebook youtube

SHARE