ਵਿਜੀਲੈਂਸ ਬਿਊਰੋ ਨੇ ਏ.ਐਸ.ਆਈ ਤੇ ਪ੍ਰਾਈਵੇਟ ਵਿਅਕਤੀ ਨੂੰ 5,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

0
129
Campaign of Punjab Vigilance Bureau, Complaint of electricity theft, Arrested on complaint
Campaign of Punjab Vigilance Bureau, Complaint of electricity theft, Arrested on complaint
  • ਘਰੇਲੂ ਬਿਜਲੀ ਚੋਰੀ ਦੇ ਕੇਸ ਨੂੰ ਨਿਪਟਾਉਣ ਲਈ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ

ਚੰਡੀਗੜ੍ਹ PUNJAB NEWS (Caught taking a bribe of 5,000 rupees): ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਕਰਮਜੀਤ ਸਿੰਘ ਕੰਮਾ ਨੂੰ ਬਿਜਲੀ ਚੋਰੀ ਵਿਰੁੱਧ ਪੁਲਿਸ ਥਾਣਾ, ਪੀ.ਐਸ.ਪੀ.ਸੀ.ਐਲ., ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਹਰਪ੍ਰੀਤ ਸਿੰਘ ਅਤੇ ਕਰਮਜੀਤ ਸਿੰਘ ਨੂੰ ਤਰਲੋਚਨ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ. ਉਸ ਦੇ ਘਰੇਲੂ ਬਿਜਲੀ ਚੋਰੀ ਦੇ ਕੇਸ ਨੂੰ ਨਿਪਟਾਉਣ ਲਈ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 5,000 ਰੁਪਏ ਵਿੱਚ ਹੋਇਆ ਹੈ।

 

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਏਐਸਆਈ ਦੇ ਵਿਚੋਲੇ ਵਜੋਂ ਇੱਕ ਪ੍ਰਾਇਵੇਟ ਵਿਅਕਤੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਏਐਸਆਈ ਹਰਪ੍ਰੀਤ ਸਿੰਘ ਦੀ ਤਰਫੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

 

ਉਨਾਂ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਐਫ.ਆਈ.ਆਰ. ਨੰਬਰ 15 ਮਿਤੀ 16.09.2022 ਤਹਿਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਤਹਿਤ ਵਿਜੀਲੈਂਸ ਥਾਣਾ ਫਲਾਇੰਗ ਸਕੁਐਡ-1, ਪੰਜਾਬ ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

 

 

ਇਹ ਵੀ ਪੜ੍ਹੋ: ਪੰਜਾਬ ਵਿੱਚ ਐਗਰੀ-ਫੂਡ ਖੇਤਰ ਦੇ ਚਿਰ-ਸਥਾਈ ਵਿਕਾਸ ਲਈ ਜਰਮਨ ਐਗਰੀਬਿਜ਼ਨਸ ਅਲਾਇੰਸ ਤੋਂ ਸਹਿਯੋਗ ਮੰਗਿਆ

ਇਹ ਵੀ ਪੜ੍ਹੋ:  ਸਰਕਾਰ ਜਲਦ ਨਵੀਂ ਟ੍ਰਾਂਸਪੋਰਟ ਨੀਤੀ ਲੈ ਕੇ ਆਵੇਗੀ : ਟ੍ਰਾਂਸਪੋਰਟ ਮੰਤਰੀ

ਇਹ ਵੀ ਪੜ੍ਹੋ: ਅਰਸ਼ਦੀਪ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ: ਮੀਤ ਹੇਅਰ 

ਸਾਡੇ ਨਾਲ ਜੁੜੋ :  Twitter Facebook youtube

SHARE