- ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਦੇ ਸਕੱਤਰਾਂ ਨਾਲ ਕੀਤੀ ਮੀਟਿੰਗ
- ਦਾਣਾ ਮੰਡੀਆਂ ਵਿੱਚੋਂ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ
- ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ
ਚੰਡੀਗੜ੍ਹ, PUNJAB NEWS (High level meeting with Mandi Board officials and Market Committee Secretaries) : ਪੰਜਾਬ ਸਰਕਾਰ ਇਸ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੂਰੀ ਤਰ੍ਹਾਂ ਤਿਆਰ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਡੀ ਬੋਰਡ ਭਵਨ ਵਿਖੇ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਮੰਡੀ ਬੋਰਡ ਵੱਲੋਂ ਨਿਰਵਿਘਨ ਖਰੀਦ ਲਈ ਕੀਤੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ।
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਤੇ ਚੁਕਾਈ ਦੇ ਨਾਲ ਨਾਲ ਅਨਾਜ ਮੰਡੀਆਂ ਵਿਚ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਅਨਾਜ ਮੰਡੀਆਂ ਵਿੱਚੋਂ ਸਾਰੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼
ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਅਨਾਜ ਮੰਡੀਆਂ ਵਿੱਚੋਂ ਸਾਰੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਅਤੇ ਹੋਰ ਭਾਈਵਾਲਾਂ ਦੀ ਸਹੂਲਤ ਲਈ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਲਾਈਟਾ, ਪਖਾਨੇ ਆਦਿ ਵਰਗੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ।
ਸੂਬੇ ਭਰ ਦੇ ਸਾਰੇ 1806 ਖਰੀਦ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ
ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਭਰ ਦੇ ਸਾਰੇ 1806 ਖਰੀਦ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਖੇਤੀਬਾੜੀ ਮੰਤਰੀ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ, ਸਕੱਤਰ ਮੰਡੀ ਬੋਰਡ ਰਵੀ ਭਗਤ ਨੂੰ ਝੋਨੇ ਦੇ ਇਸ ਸੀਜ਼ਨ ਦੌਰਾਨ ਖਰੀਦ ਦੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ।
ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਦੀਆਂ ਮਾਰਕੀਟ ਕਮੇਟੀਆਂ ਰਾਹੀਂ ਝੋਨੇ ਦੀ ਖਰੀਦ ਲਈ ਮੁੱਖ ਦਫਤਰ ਦੇ ਅਧਿਕਾਰੀਆਂ ਤੋਂ ਇਲਾਵਾ ਫੀਲਡ ਸਟਾਫ ਵੀ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਆਪਣੀਆਂ ਡਿਊਟੀਆਂ ਨਿਭਾਉਣਗੇ।
ਇਹ ਵੀ ਪੜ੍ਹੋ: ਪੰਜਾਬ ਵਿੱਚ ਐਗਰੀ-ਫੂਡ ਖੇਤਰ ਦੇ ਚਿਰ-ਸਥਾਈ ਵਿਕਾਸ ਲਈ ਜਰਮਨ ਐਗਰੀਬਿਜ਼ਨਸ ਅਲਾਇੰਸ ਤੋਂ ਸਹਿਯੋਗ ਮੰਗਿਆ
ਇਹ ਵੀ ਪੜ੍ਹੋ: ਸਰਕਾਰ ਜਲਦ ਨਵੀਂ ਟ੍ਰਾਂਸਪੋਰਟ ਨੀਤੀ ਲੈ ਕੇ ਆਵੇਗੀ : ਟ੍ਰਾਂਸਪੋਰਟ ਮੰਤਰੀ
ਇਹ ਵੀ ਪੜ੍ਹੋ: ਅਰਸ਼ਦੀਪ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ: ਮੀਤ ਹੇਅਰ
ਸਾਡੇ ਨਾਲ ਜੁੜੋ : Twitter Facebook youtube