ਇੰਡੀਆ ਨਿਊਜ਼, Corona Cases in India 18 September : ਭਾਰਤ ਵਿੱਚ ਕੋਰੋਨਾ ਦੀ ਰਫ਼ਤਾਰ ਇੱਕ ਵਾਰ ਫਿਰ ਰੁਕਦੀ ਨਜ਼ਰ ਆ ਰਹੀ ਹੈ। ਅੱਜ ਦੇਸ਼ ਭਰ ਵਿੱਚ 6 ਹਜ਼ਾਰ ਤੋਂ ਘੱਟ ਨਵੇਂ ਕੇਸ ਆਏ ਹਨ, ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਸਵੇਰੇ 8 ਵਜੇ ਤੱਕ 5,664 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ 5,618 ਮਰੀਜ਼ਾਂ ਨੇ ਵੀ ਕੋਰੋਨਾ ਨੂੰ ਹਰਾਇਆ ਹੈ। ਐਕਟਿਵ ਕੇਸਾਂ ਦੀ ਗੱਲ ਕਰੀਏ ਤਾਂ ਇਸ ਸਮੇਂ ਦੇਸ਼ ਵਿੱਚ 47,922 ਐਕਟਿਵ ਕੇਸ ਹਨ ਜਦੋਂ ਕਿ ਰੋਜ਼ਾਨਾ ਸਕਾਰਾਤਮਕ ਦਰ 1.69 ਪ੍ਰਤੀਸ਼ਤ ਬਣੀ ਹੋਈ ਹੈ।
ਦੇਸ਼ ਵਿੱਚ ਹੁਣ ਤੱਕ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ
ਭਾਰਤ ਦੇ ਜ਼ਿਆਦਾਤਰ ਲੋਕਾਂ ਦੀ ਇਮਿਊਨਿਟੀ ਹੋਰ ਦੇਸ਼ਾਂ ਦੇ ਮੁਕਾਬਲੇ ਬਿਹਤਰ ਹੈ ਪਰ ਫਿਰ ਵੀ ਕੁਝ ਲੋਕਾਂ ਨੂੰ ਇਮਿਊਨਿਟੀ ਪਾਵਰ ਘੱਟ ਹੋਣ ਕਾਰਨ ਉਕਤ ਵਾਇਰਸ ਕਾਰਨ ਆਪਣੀ ਜਾਨ ਗੁਆਉਣੀ ਪੈਂਦੀ ਹੈ। ਹੁਣ ਤੱਕ ਕੁੱਲ 5,28,337 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਕਾਰਨ 35 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਡਾਕਟਰਾਂ ਦਾ ਕਹਿਣਾ ਹੈ ਕਿ ਘੱਟ ਇਮਿਊਨਿਟੀ ਵਾਲੇ ਲੋਕਾਂ ਲਈ ਕੋਰੋਨਾ ਅਜੇ ਵੀ ਜ਼ਿਆਦਾ ਘਾਤਕ ਹੈ।
ਪੰਜਾਬ ਵਿੱਚ ਕੋਰੋਨਾ ਦੇ 36 ਨਵੇਂ ਕੇਸ, ਇੱਕ ਦੀ ਮੌਤ
ਪੰਜਾਬ ਵਿੱਚ ਕੋਰੋਨਾ ਦੇ ਕੇਸ ਮਿਲਣ ਦਾ ਸਿਲਸਿਲਾ ਜਾਰੀ ਹੈ ਸੇਹਤ ਵਿਭਾਗ ਦੀ ਟੈਸਟਿੰਗ ਦੇ ਅਨੁਸਾਰ ਕੋਰੋਨਾ ਦੇ ਕੇਸ ਘੱਟ-ਵੱਧ ਗਿਣਤੀ ਵਿੱਚ ਆ ਰਹੇ ਹਨ l ਸੇਹਤ ਮਹਿਕਮੇ ਦ੍ਵਾਰਾ ਦਿੱਤੇ ਵੇਰਵਿਆਂ ਦੀ ਗੱਲ ਕਰੀਏ ਤਾਂ ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 36 ਕੇਸ ਕੋਰੋਨਾ ਦੇ ਮਿਲੇ ਹਨ l ਇਸ ਦੌਰਾਨ 5992 ਕੋਰੋਨਾ ਟੈਸਟ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 15 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਹੋਸ਼ਿਆਰਪੂਰ ਵਿੱਚ ਇੱਕ ਮੌਤ ਹੋਈ ਹੈl
36 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 331 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20497 ਲੋਕਾਂ ਦੀ ਮੌਤ ਹੋ ਚੁੱਕੀ ਹੈl
ਫਾਜ਼ਿਲਕਾ ਵਿੱਚ ਸੱਬ ਤੋਂ ਵੱਧ ਕੋਰੋਨਾ ਕੇਸ
ਪਿਛਲੇ 24 ਘੰਟਿਆਂ ਦੌਰਾਨ ਫਾਜ਼ਿਲਕਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਫਾਜ਼ਿਲਕਾ ਵਿੱਚ 9 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਹੋਸ਼ਿਆਰਪੂਰ ਵਿੱਚ 5 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 5992 ਕੋਰੋਨਾ ਟੈਸਟ ਕੀਤੇ ਗਏ ਹਨ।
36 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 36 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 7 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 17 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ : ਟਾਪ 10 ‘ਚੋਂ 6 ਕੰਪਨੀਆਂ ਦਾ ਮਾਰਕਿਟ ਕੈਪ ਵਿੱਚ ਗਿਰਾਵਟ
ਸਾਡੇ ਨਾਲ ਜੁੜੋ : Twitter Facebook youtube