ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਮੁਫ਼ਤ ਕੋਰਸ

0
190
Free course for SC graduate youth
Free course for SC graduate youth
  • ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਅਤੇ ਕੰਪਿਊਟਰ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ
ਇੰਡੀਆ ਨਿਊਜ਼,  ਚੰਡੀਗੜ੍ਹ (Free course for SC graduate youth): ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ (ਬੀਏ) ਯੁਵਕਾਂ ਨੂੰ ਪੰਜਾਬੀ ਅਤੇ ਅੰਗਰੇਜੀ ਸਟੈਨੋਗ੍ਰਾਫੀ ਦੇ ਨਾਲ ਬੇਸਿਕ ਕੰਪਿਊਟਰ ਕੋਰਸ ਦੀ ਇੱਕ ਸਾਲ ਦੀ ਮੁਫਤ ਟਰੇਨਿੰਗ ਦੇਣ ਲਈ ਸੈਸ਼ਨ 2022-23 ਦੇ ਦਾਖਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੇਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਅਤੇ ਪੰਜਾਬ ਰਾਜ ਦਾ ਵਸਨੀਕ ਹੋਣਾ ਚਾਹੀਦਾ ਹੈ।

ਬਿਨੈਕਾਰ ਲਈ ਇਹ ਸ਼ਰਤਾਂ ਰੱਖੀਆਂ

ਦਾਖਲੇ ਲਈ ਬਿਨੈਕਾਰ ਦੀ ਉਮਰ 30 ਸਤੰਬਰ 2022 ਨੂੰ 30 ਸਾਲ ਤੋਂ ਵੱਧ ਨਹੀ ਅਤੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਦੀ ਸਾਲਾਨਾ ਆਮਦਨ 2.50 ਲੱਖ ਰੁਪਏ ਸਲਾਨਾ ਤੋਂ ਵੱਧ ਨਹੀਂ ਹੋਣੀ ਚਾਹੀਦੀ। ਆਮਦਨ ਸਬੰਧੀ ਸਰਟੀਫਿਕੇਟ ਸਮੱਰਥ ਅਧਿਕਾਰੀ ਤੋਂ ਜਾਰੀ ਕੀਤਾ ਹੋਣਾ ਚਾਹੀਦਾ ਹੈ। ਅਨੁਸੂਚਿਤ ਜਾਤੀ ਦੇ ਕੇਵਲ ਬੇਰੁਜ਼ਗਾਰ ਉਮੀਦਵਾਰ ਜਿਸ ਦੀ ਘੱਟੋ-ਘੱਟ ਵਿਦਿਅਕ ਯੋਗਤਾ ਗਰੈਜੂਏਸ਼ਨ ਹੋਵੇਗੀ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

ਦਰਖਾਸਤ ਲਈ 30 ਸਤੰਬਰ ਅੰਤਿਮ ਮਿਤੀ

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ ਵੱਲੋਂ ਮੁਕੰਮਲ ਦਰਖਾਸਤ, ਯੋਗਤਾਵਾਂ ਨਾਲ ਸਬੰਧਤ ਸਰਟੀਫਿਕੇਟਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਸਹਿਤ 30 ਸਤੰਬਰ 2022 ਤੱਕ ਸਬੰਧਤ ਦਫਤਰ ਵਿੱਚ ਪਹੁੰਚ ਜਾਣੀ ਚਾਹੀਦੀ ਹੈ, ਅਧੂਰੀ ਅਤੇ ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਈ ਦਰਖਾਸਤ ਵਿਚਾਰੀ ਨਹੀਂ ਜਾਵੇਗੀ। ਉਨਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗੈਰਜੂਏਟ ਜਿਹੜੇ ਪੰਜਾਬੀ, ਅੰਗਰੇਜੀ ਸਟੈਨੋਗ੍ਰਾਫੀ ਅਤੇ ਕੰਪਿਊਟਰ ਕੋਰਸ ਕਰਨ ਦੇ ਚਾਹਵਾਨ ਹਨ, ਅਪਲਾਈ ਕਰ ਸਕਦੇ ਹਨ।
SHARE