ਇੱਕ ਹਫਤੇ ਵਿੱਚ 5.56 ਕਿਲੋ ਹੈਰੋਇਨ, 21.52 ਕਿਲੋ ਅਫੀਮ, 5 ਕਿਲੋ ਗਾਂਜਾ, 8.92 ਲੱਖ ਰੁਪਏ ਡਰੱਗ ਮਨੀ ਸਮੇਤ 392 ਨਸਾ ਤਸਕਰ/ਸਪਲਾਇਰ ਕੀਤੇ ਕਾਬੂ

0
171
Punjab Police, Committed to eradicating the scourge of drugs, The number of arrested fugitives reached 305
Punjab Police, Committed to eradicating the scourge of drugs, The number of arrested fugitives reached 305
  • ਨਸ਼ਿਆਂ ਵਿਰੁੱਧ ਜੰਗ: ਇੱਕ ਹਫਤੇ ਵਿੱਚ 5.56 ਕਿਲੋ ਹੈਰੋਇਨ, 21.52 ਕਿਲੋ ਅਫੀਮ, 5 ਕਿਲੋ ਗਾਂਜਾ, 8.92 ਲੱਖ ਰੁਪਏ ਡਰੱਗ ਮਨੀ ਸਮੇਤ 392 ਨਸਾ ਤਸਕਰ/ਸਪਲਾਇਰ ਕੀਤੇ ਕਾਬੂ
  • ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ‘ਤੇ, ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜੋਂ ਪੁੱਟਣ ਲਈ ਵਚਨਬੱਧ
  • ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫਤਾਰ ਭਗੌੜਿਆਂ ਦੀ ਗਿਣਤੀ 305 ਤੱਕ ਪਹੁੰਚੀ

ਚੰਡੀਗੜ, PUNJAB NEWS (392 drug traffickers/suppliers arrested) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ‘ਤੇ ਸੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫਤੇ ਵਿੱਚ ਨਾਰਕੋਟਿਕ ਡਰੱਗਜ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 294 ਐੱਫ.ਆਈ.ਆਰ. ਦਰਜ ਕਰਕੇ 392 ਨਸਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

 

ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ

ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਹਫਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸੀ ਮੁਹਿੰਮ ਚਲਾ ਕੇ ਪੁਲਿਸ ਨੇ ਇੱਕ ਹਫ਼ਤੇ ਵਿੱਚ 5.56 ਕਿਲੋ ਹੈਰੋਇਨ, 21.52 ਕਿਲੋ ਅਫੀਮ, 5 ਕਿਲੋ ਗਾਂਜਾ, 6.26 ਕੁਇੰਟਲ ਭੁੱਕੀ, ਫਾਰਮਾ ਓਪੀਓਡਜ ਦੀਆਂ 93261 ਲੱਖ ਗੋਲੀਆਂ/ਕੈਪਸੂਲ/ਟੀਕੇ/ ਸੀਸੀਆਂ ਤੋਂ ਇਲਾਵਾ 8.92 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

 

25 ਹੋਰ ਭਗੌੜੇ ਗ੍ਰਿਫਤਾਰ ਕੀਤੇ ਜਾਣ ਨਾਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 305 ਹੋ ਗਈ

ਉਨਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਸੁਰੂ ਕੀਤੀ ਵਿਸੇਸ ਮੁਹਿੰਮ ਤਹਿਤ ਇਸ ਹਫਤੇ ਐਨਡੀਪੀਐਸ ਕੇਸਾਂ ਵਿੱਚ 25 ਹੋਰ ਭਗੌੜੇ ਗ੍ਰਿਫਤਾਰ ਕੀਤੇ ਜਾਣ ਨਾਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 305 ਹੋ ਗਈ ਹੈ।
ਦੱਸਣਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ ‘ਤੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ।

 

ਪੰਜਾਬ ਤੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ

 

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸਾ ਮੁਕਤ ਸੂਬਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

 

 

ਡੀਜੀਪੀ ਵੱਲੋਂ ਸਾਰੇ ਸੀਪੀਜ/ਐਸਐਸਪੀਜ ਨੂੰ ਸਾਰੇ ਨਾਮੀ ਨਸਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸਨਾਖਤ ਦੇ ਸਖਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸਾ ਤਸਕਰਾਂ ਦੀ ਜਾਇਦਾਦ ਜਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ ਰਾਸ਼ੀ ਬਰਾਮਦ ਕੀਤੀ ਜਾ ਸਕੇ।

 

 

Also Read : ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਚ ਸ਼ਾਮਲ

Also Read : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ’ ਚ ਸ਼ਾਮਿਲ ਹੋਣਗੇ

Also Read : ਨਗਰ ਨਿਗਮ ਚੋਣਾਂ ਲਈ ਲੋਕ ਇਨਸਾਫ ਪਾਰਟੀ ਤਿਆਰ : ਬੈਂਸ

Connect With Us : Twitter Facebook

SHARE