ਇੰਡੀਆ ਨਿਊਜ਼, Covid-19 in Punjab 20 September : ਪੰਜਾਬ ਵਿੱਚ ਕੋਰੋਨਾ ਦੇ ਕੇਸ ਮਿਲਣ ਦਾ ਸਿਲਸਿਲਾ ਜਾਰੀ ਹੈ ਸੇਹਤ ਵਿਭਾਗ ਦੀ ਟੈਸਟਿੰਗ ਦੇ ਅਨੁਸਾਰ ਕੋਰੋਨਾ ਦੇ ਕੇਸ ਘੱਟ-ਵੱਧ ਗਿਣਤੀ ਵਿੱਚ ਆ ਰਹੇ ਹਨ l ਪਿੱਛਲੇ 24 ਘੰਟਿਆਂ ਵਿੱਚ 8601 ਟੈਸਟ ਕੀਤੇ ਗਏ ਅਤੇ ਇਸ ਦੌਰਾਨ ਸੂਬੇ ਵਿੱਚ 27 ਮਰੀਜ ਕੋਰੋਨਾ ਪੋਸਟਿਵ ਮਿਲੇ l ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਕਿਸੇ ਦੀ ਮੌਤ ਨਹੀਂ ਹੋਈ l
27 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 298 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20497 ਲੋਕਾਂ ਦੀ ਮੌਤ ਹੋ ਚੁੱਕੀ ਹੈl
ਐਸਏਐਸ ਨਗਰ ਵਿੱਚ ਮਿਲੇ ਸਬ ਤੋਂ ਜਿਆਦਾ ਕੇਸ
ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸ ਏ ਐਸ ਨਗਰ ਵਿੱਚ 10, ਹੋਸ਼ਿਆਰਪੂਰ ਵਿੱਚ 3 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 8601ਕੋਰੋਨਾ ਟੈਸਟ ਕੀਤੇ ਗਏ ਹਨ।
76 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 76 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 18ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 13 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
Also Read : ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਚ ਸ਼ਾਮਲ