12 ਨਵੰਬਰ ਨੂੰ ਲਗੇਗੀ ਰਾਸ਼ਟਰੀ ਲੋਕ ਅਦਾਲਤ 

0
239
National Lok Adalat
National Lok Adalat
  • ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ ‘ਚ ਬੈਂਚ ਸਥਾਪਤ ਕੀਤੇ ਜਾਣਗੇ

ਦਿਨੇਸ਼ ਮੌਦਗਿਲ, ਲੁਧਿਆਣਾ (National Lok Adalat) : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਸਕੱਤਰ  ਰਮਨ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 12 ਨਵੰਬਰ, 2022 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ- ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ‘ਨੈਸ਼ਨਲ ਲੋਕ ਅਦਾਲਤ’ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਨ੍ਹਾਂ ਮਾਮਲਿਆਂ ਤੇ ਹੋਵੇਗੀ ਸੁਣਵਾਈ

ਸਕੱਤਰ ਨੇ ਅੱਗੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਸਿਵਲ ਜੱਜਾਂ ਜਾਂ ਜੁਡੀਅਸ਼ੀਅਲ ਮੈਜਿਸਟਰੇਟਾਂ ਦੁਆਰਾ ਲੋਕ ਅਦਾਲਤ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ । ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ ।

Also Read : ਨਗਰ ਨਿਗਮ ਚੋਣਾਂ ਲਈ ਲੋਕ ਇਨਸਾਫ ਪਾਰਟੀ ਤਿਆਰ : ਬੈਂਸ

Connect With Us : Twitter Facebook

SHARE