- ਸੂਬਾ ਸਰਕਾਰ ਦੇ ਹੱਕ ਵਿੱਚ ਪੇਸ਼ ਕੀਤਾ ਜਾਵੇਗਾ ਭਰੋਸਗੀ ਮਤਾ
ਚੰਡੀਗੜ੍ਹ, PUNJAB NEWS: (Third Special Session of 16th Punjab Vidhan Sabha on 22 September 2022 (Thursday) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਲਿਆਉਣ ਲਈ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਸੈਸ਼ਨ 22 ਸਤੰਬਰ 2022 (ਵੀਰਵਾਰ) ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦਫ਼ਤਰ ਵਿਖੇ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ
ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦਫ਼ਤਰ ਵਿਖੇ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 174 (1) ਅਧੀਨ ਸਦਨ ਦਾ ਵਿਸ਼ੇਸ਼ ਸੈਸ਼ਨ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਬੁਲਾਰੇ ਨੇ ਅੱਗੇ ਕਿਹਾ ਕਿ ਸੈਸ਼ਨ ਸਵੇਰੇ 11 ਵਜੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਵੇਗਾ, ਜਿਸ ਮਗਰੋਂ ਸੂਬਾ ਸਰਕਾਰ ਦੇ ਪੱਖ ਵਿੱਚ ਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ।
Also Read : ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਚ ਸ਼ਾਮਲ
Also Read : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ’ ਚ ਸ਼ਾਮਿਲ ਹੋਣਗੇ
Also Read : ਨਗਰ ਨਿਗਮ ਚੋਣਾਂ ਲਈ ਲੋਕ ਇਨਸਾਫ ਪਾਰਟੀ ਤਿਆਰ : ਬੈਂਸ