ਪੰਜਾਬ ਸਰਕਾਰ ਨੇ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਸੀਮਾ 23 ਅਕਤੂਬਰ ਤੱਕ ਵਧਾਈ

0
190
Voluntary Disclosure Scheme to increase load, VDS to increase load on tubewells Extend the deadline, Punjab State Power Corporation Limited
  • ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਦੂਜੀ ਵਾਰ ਵਧਾਈ ਗਈ ਸਮਾਂ ਸੀਮਾ
  • 10 ਜੂਨ ਨੂੰ ਸ਼ੁਰੂ ਹੋਈ ਇਸ ਸਕੀਮ ਦਾ ਲਾਭ ਲੈਂਦਿਆਂ ਲਗਭਗ 1.70 ਲੱਖ ਕਿਸਾਨਾਂ ਨੇ ਹੁਣ ਤੱਕ ਬਚਾਏ 160 ਕਰੋੜ ਰੁਪਏ
  • ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੀਆਂ ਲਾਗਤਾਂ ਘਟਾ ਕੇ ਉਨਾਂ ਨੂੰ ਵੱਧ ਤੋਂ ਵੱਧ ਮੁਨਾਫਾ ਦੇਣ ਲਈ ਵਚਨਬੱਧ

ਚੰਡੀਗੜ, PUNJAB NEWS (Voluntary Disclosure Scheme to increase load): ਆਪਣੇ ਟਿਊਬਵੈੱਲਾਂ ਦੇ ਬਿਜਲੀ ਲੋਡ ਨੂੰ ਵਧਾਉਣ ਦੇ ਚਾਹਵਾਨ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਡ ਵਧਾਉਣ ਲਈ ਵਲੰਟਰੀ ਡਿਸਕਲੋਜ਼ਰ ਸਕੀਮ (ਵੀ.ਡੀ.ਐਸ.) ਦੀ ਮਿਤੀ 23 ਅਕਤੂਬਰ ਤੱਕ ਵਧਾ ਦਿੱਤੀ ਹੈ। ਕਿਸਾਨਾਂ ਦੀ ਦਿਲਚਸਪੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੀਮ ਦੀ ਸਮਾਂ ਸੀਮਾ ਵਿੱਚ ਦੂਜੀ ਵਾਰ ਵਾਧਾ ਕੀਤਾ ਹੈ।

ਪੰਜਾਬ ਸਰਕਾਰ ਨੇ ਸਕੀਮ ਦੀ ਸਮਾਂ ਸੀਮਾ ਵਿੱਚ ਦੂਜੀ ਵਾਰ ਵਾਧਾ ਕੀਤਾ

 

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਬੁਲਾਰੇ ਨੇ ਦੱਸਿਆ ਕਿ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਮੌਜੂਦਾ ਲੋਡ ਫੀਸ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਬੀ.ਐਚ.ਪੀ. ਕਰਦਿਆਂ 10 ਜੂਨ ਨੂੰ 45 ਦਿਨਾਂ (24 ਜੁਲਾਈ ਤੱਕ) ਲਈ ਵੀ.ਡੀ.ਐਸ. ਸ਼ੁਰੂ ਕੀਤੀ ਗਈ ਸੀ। ਉਨਾਂ ਕਿਹਾ ਕਿ 23 ਜੁਲਾਈ ਨੂੰ ਮੁੱਖ ਮੰਤਰੀ ਨੇ ਸੂਬੇ ਦੇ ਅਨਾਜ ਉਤਪਾਦਕਾਂ ਦੀ ਸਹੂਲਤ ਲਈ ਇਸ ਸਕੀਮ ਨੂੰ 15 ਸਤੰਬਰ ਤੱਕ ਵਧਾ ਦਿੱਤਾ ਸੀ।

 

Voluntary Disclosure Scheme to increase load, VDS to increase load on tubewells Extend the deadline, Punjab State Power Corporation Limited
Voluntary Disclosure Scheme to increase load, VDS to increase load on tubewells Extend the deadline, Punjab State Power Corporation Limited

 

ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕੀਤਾ

 

ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 1.70 ਲੱਖ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲੈ ਕੇ ਆਪਣੇ 160 ਕਰੋੜ ਰੁਪਏ ਦੀ ਬਚਤ ਕੀਤੀ ਹੈ। ਉਨਾਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਆਪਣੇ ਟਿਊਬਵੈੱਲਾਂ ਦਾ ਲੋਡ ਵਧਾਉਣਾ ਚਾਹੁੰਦੇ ਹਨ, ਉਹ 23 ਅਕਤੂਬਰ ਤੱਕ ਅਪਲਾਈ ਕਰ ਸਕਦੇ ਹਨ।

 

 

ਜ਼ਿਕਰਯੋਗ ਹੈ ਕਿ ਪੰਜਾਬ ਮੁੱਖ ਤੌਰ ‘ਤੇ ਇੱਕ ਖੇਤੀ ਪ੍ਰਧਾਨ ਅਰਥਚਾਰਾ ਹੈ ਅਤੇ ਇਸਦੀ ਆਬਾਦੀ ਦਾ ਇੱਕ ਵੱਡਾ ਹਿੱਸਾ ਖੇਤੀ ‘ਤੇ ਨਿਰਭਰ ਹੈ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਲਾਗਤਾਂ ਨੂੰ ਘਟਾ ਕੇ ਵੱਧ ਤੋਂ ਵੱਧ ਮੁਨਾਫਾ ਕਮਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

 

 

Also Read : ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਚ ਸ਼ਾਮਲ

Also Read : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ’ ਚ ਸ਼ਾਮਿਲ ਹੋਣਗੇ

Also Read : ਨਗਰ ਨਿਗਮ ਚੋਣਾਂ ਲਈ ਲੋਕ ਇਨਸਾਫ ਪਾਰਟੀ ਤਿਆਰ : ਬੈਂਸ

Connect With Us : Twitter Facebook

SHARE