ਭਾਰਤ ਵਿੱਚ ਕੋਰੋਨਾ ਦੀ ਰੋਜ਼ਾਨਾ ਸਕਾਰਾਤਮਕ ਦਰ 1.33% ਹੋਈ

0
358
Corona Cases Update 21 September
Corona Cases Update 21 September

ਇੰਡੀਆ ਨਿਊਜ਼, Corona Cases Update 21 September : ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਹੋ ਰਿਹਾ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਕੱਲ੍ਹ ਨਾਲੋਂ ਅੱਜ 500 ਵੱਧ 4510 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 5640 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਰੋਜ਼ਾਨਾ ਸਕਾਰਾਤਮਕ ਦਰ 1.33% ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਕਰੋਨਾ ਅਜੇ ਖਤਮ ਨਹੀਂ ਹੋਇਆ, ਫਿਰ ਵੀ ਸਾਨੂੰ ਸਾਰਿਆਂ ਨੂੰ ਖਾਸ ਸਾਵਧਾਨੀਆਂ ਵਰਤਣ ਦੀ ਲੋੜ ਹੈ।

ਹੁਣ ਤੱਕ ਬਹੁਤ ਸਾਰੇ ਮਾਮਲੇ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ ਹੁਣ 50 ਹਜ਼ਾਰ ਤੋਂ ਹੇਠਾਂ ਹਨ। ਹੁਣ ਕੁੱਲ 46216 ਮਰੀਜ਼ ਸਰਗਰਮ ਹਨ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਕੁੱਲ ਗਿਣਤੀ 528403 ਹੋ ਗਈ ਹੈ। 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੂਜੇ ਪਾਸੇ ਡਾਕਟਰਾਂ ਦਾ ਕਹਿਣਾ ਹੈ ਕਿ ਘੱਟ ਇਮਿਊਨਿਟੀ ਵਾਲੇ ਲੋਕਾਂ ਲਈ ਕੋਰੋਨਾ ਅਜੇ ਵੀ ਘਾਤਕ ਹੈ।

ਪੰਜਾਬ ਵਿੱਚ 67 ਕੇਸ, ਇੱਕ ਮਰੀਜ ਦੀ ਮੌਤ

ਪੰਜਾਬ ਵਿੱਚ ਕਈਂ ਦਿਨਾਂ ਬਾਅਦ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਕੇਸਾਂ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ l ਸੇਹਤ ਮਹਿਕਮੇ ਵਲੋਂ ਜਾਰੀ ਕੀਤੇ ਗਏ ਵੇਰਵਿਆਂ ਦੀ ਗੱਲ ਕਰੀਏ ਤਾਂ ਪਿੱਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 67 ਕੇਸ ਕੋਰੋਨਾ ਪੌਜ਼ਟਿਵ ਮਿਲੇ ਹਨ l ਇਸ ਦੇ ਨਾਲ ਹੀ ਹੋਸ਼ਿਆਰਪੂਰ ਵਿੱਖੇ ਇੱਕ ਮਰੀਜ ਦੀ ਮੌਤ ਵੀ ਹੋਈ ਹੈl ਪਿੱਛਲੇ 24 ਘੰਟਿਆਂ ਵਿੱਚ 5925 ਟੈਸਟ ਕੀਤੇ ਗਏ l

67 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 318 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20499 ਲੋਕਾਂ ਦੀ ਮੌਤ ਹੋ ਚੁੱਕੀ ਹੈl

ਐਸਏਐਸ ਨਗਰ ਵਿੱਚ ਮਿਲੇ ਸਬ ਤੋਂ ਜਿਆਦਾ ਕੇਸ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸ ਏ ਐਸ ਨਗਰ ਵਿੱਚ 28, ਪਟਿਆਲਾ ਵਿੱਚ 9 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ ।  ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 5925 ਕੋਰੋਨਾ ਟੈਸਟ ਕੀਤੇ ਗਏ ਹਨ।

46 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 46 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 7 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 13 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ:  ਟਰੱਕ ਨੇ ਫੁੱਟਪਾਥ ‘ਤੇ ਸੁੱਤੇ 6 ਲੋਕਾਂ ਨੂੰ ਕੁੱਚਲਿਆ, 4 ਦੀ ਮੌਤ

ਸਾਡੇ ਨਾਲ ਜੁੜੋ :  Twitter Facebook youtube

SHARE