ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 27 ਸਤੰਬਰ ਨੂੰ

0
222
Special session of Punjab Vidhan Sabha
Special session of Punjab Vidhan Sabha

ਇੰਡੀਆ ਨਿਊਜ਼, ਚੰਡੀਗੜ੍ਹ (Special session of Punjab Vidhan Sabha) : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 27 ਸਤੰਬਰ ਨੂੰ ਹੋਵੇਗਾ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੂਬਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 22 ਸਤੰਬਰ (ਵੀਰਵਾਰ) ਨੂੰ ਬੁਲਾਇਆ ਗਿਆ ਸੀ, ਪਰ ਬੁੱਧਵਾਰ ਸ਼ਾਮ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਕਾਰ ਦੇ ਹੁਕਮਾਂ ਨੂੰ ਨਕਾਰਦਿਆਂ ਵਿਸ਼ੇਸ਼ ਸੈਸ਼ਨ ਦੀ ਇਜਾਜ਼ਤ ਨਹੀਂ ਦਿੱਤੀ। ਇਸ ਤੋਂ ਪਹਿਲਾਂ ਭਾਜਪਾ ‘ਤੇ ਹਾਰਸ-ਟ੍ਰੇਡਿੰਗ ਦਾ ਦੋਸ਼ ਲਾਉਂਦਿਆਂ ਸੂਬਾ ਸਰਕਾਰ ਨੇ ਬਹੁਮਤ ਸਾਬਤ ਕਰਨ ਲਈ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ।

‘ਆਪ’ ਸਰਕਾਰ ਮੁੱਦਿਆਂ ਤੋਂ ਧਿਆਨ ਹਟਾ ਰਹੀ ਹੈ: ਜਾਖੜ

Sunil Jakhar

ਇਸ ਸਮੇਂ ਸੂਬੇ ‘ਚ ਚੱਲ ਰਹੇ ਘਟਨਾਕ੍ਰਮ ‘ਤੇ ਸੀਨੀਅਰ ਅਤੇ ਭਾਜਪਾ ਨੇਤਾ ਸੁਨੀਲ ਜਾਖੜ ਨੇ ਕਿਹਾ ਕਿ ਸੂਬਾ ਸਰਕਾਰ ਕੋਲ 92 ਵਿਧਾਇਕ ਹਨ। ਸਰਕਾਰ ਨੂੰ ਕੋਈ ਖਤਰਾ ਨਹੀਂ ਹੈ। ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਅਜਿਹੇ ਬਿਆਨ ਦੇ ਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਿਸੇ ਵੀ ਵਿਧਾਇਕ ਨਾਲ ਗੱਲ ਨਹੀਂ ਕੀਤੀ ਹੈ।

ਇਹ ਵੀ ਪੜ੍ਹੋ: ਐਲਪੀਯੂ ਦੇ ਹੋਸਟਲ ‘ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਇਹ ਵੀ ਪੜ੍ਹੋ:  ਟਰੱਕ ਨੇ ਫੁੱਟਪਾਥ ‘ਤੇ ਸੁੱਤੇ 6 ਲੋਕਾਂ ਨੂੰ ਕੁੱਚਲਿਆ, 4 ਦੀ ਮੌਤ

ਸਾਡੇ ਨਾਲ ਜੁੜੋ :  Twitter Facebook youtube

SHARE