ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਵੱਲੋਂ 27 ਸਤੰਬਰ ਨੂੰ ਵਿਧਾਨ ਸਭਾ ਦਾ ਤੀਜਾ ਇਜਲਾਸ ਸੱਦਣ ਦੀ ਸਿਫਾਰਸ਼

0
177
Recommendation for convening the third session of the 16th Vidhan Sabha, meeting was held under the chairmanship of the Chief Minister, Recommended to the governor to convene a meeting
Recommendation for convening the third session of the 16th Vidhan Sabha, meeting was held under the chairmanship of the Chief Minister, Recommended to the governor to convene a meeting
  • ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿਚ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਫੈਸਲਾ

ਚੰਡੀਗੜ੍ਹ, PUNJAB NEWS (Recommendation for convening the third session of the 16th Vidhan Sabha): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਦੇ ਰਾਜਪਾਲ ਨੂੰ 27 ਸਤੰਬਰ ਦਿਨ ਮੰਗਲਵਾਰ ਨੂੰ 16ਵੀਂ ਵਿਧਾਨ ਸਭਾ ਦਾ ਤੀਜਾ ਇਜਲਾਸ ਸੱਦਣ ਲਈ ਸਿਫਾਰਸ਼ ਕੀਤੀ ਹੈ।

 

ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿਚ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ।

 

ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤੀ ਸੰਵਿਧਨ ਦੀ ਧਾਰਾ 174 ਦੀ ਧਾਰਾ (1) ਦੇ ਅਨੁਸਾਰ ਰਾਜਪਾਲ ਵਿਧਾਨ ਸਭਾ ਦਾ ਸਮਾਗਮ ਅਜਿਹੇ ਸਮੇਂ ਅਤੇ ਥਾਂ ਉਤੇ ਬੁਲਾਉਣ ਲਈ ਅਧਿਕਾਰਤ ਹਨ, ਜਿਵੇਂ ਕਿ ਉਹ ਯੋਗ ਸਮਝਣ।

 

 

ਬੁਲਾਰੇ ਨੇ ਦੱਸਿਆ ਕਿ ਪਿਛਲੇ ਸਮਾਗਮ ਦੀ ਅੰਤਿਮ ਬੈਠਕ ਤੇ ਅਗਲੇ ਸਮਾਗਮ ਦੀ ਪਹਿਲੀ ਬੈਠਕ ਦੀ ਨਿਰਧਾਰਤ ਮਿਤੀ ਵਿਚ 6 ਮਹੀਨੇ ਤੋਂ ਵੱਧ ਦਾ ਫਰਕ ਨਾ ਹੋਵੇ। 16ਵੀਂ ਵਿਧਾਨ ਸਭਾ ਦਾ ਦੂਜਾ ਬਜਟ ਸੈਸ਼ਨ 30 ਜੂਨ, 2022 ਨੂੰ ਹੋਇਆ ਸੀ ਜਿਸ ਕਰਕੇ 27 ਸਤੰਬਰ, 2022 ਨੂੰ ਵਿਧਾਨ ਸਭਾ ਦਾ ਤੀਜਾ ਇਜਲਾਸ ਸੱਦਣ ਦੀ ਸਿਫਾਰਸ਼ ਕੀਤੀ ਗਈ ਹੈ।

 

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਨੇ ਕੱਢਿਆ ਪੈਦਲ ਮਾਰਚ

ਇਹ ਵੀ ਪੜ੍ਹੋ:  ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 27 ਸਤੰਬਰ ਨੂੰ

ਸਾਡੇ ਨਾਲ ਜੁੜੋ :  Twitter Facebook youtube

SHARE