- ਬਰੇਟਾ ਦੇ ਵਿਕਾਸ ਕਾਰਜ਼ਾਂ ਲਈ ਪ੍ਰਕ੍ਰਿਆ ਸ਼ੁਰੂ
ਚੰਡੀਗੜ੍ਹ, PUNJAB NEWS (167.41 lakhs for beautification and development of Beretta): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਰੇਟਾ ਦੇ ਵਿਕਾਸ ਅਤੇ ਸੰਦਰੀਕਰਨ ਲਈ 167.71 ਲੱਖ ਰੁਪਏ ਖਰਚੇ ਜਾਣਗੇ। ਇਨ੍ਹਾਂ ਕੰਮਾਂ ਲਈ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਵੱਖ-ਵੱਖ ਥਾਵਾਂ ਤੇ ਪਾਣੀ ਦੀ ਨਿਕਾਸੀ ਲਈ ਨਾਲੀਆ ਦਾ ਨਿਰਮਾਣ ਅਤੇ ਰਿਪੇਅਰ ਕੀਤੀ ਜਾਵੇਗੀ
ਵਧੇਰੇ ਜਾਣਕਾਰੀ ਦਿੰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਬਰੇਟਾ ਵਿੱਖੇ ਸਾਫ਼ ਸਫ਼ਾਈ ਅਤੇ ਹੋਰ ਕੰਮ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਜਦੂਰਾਂ ਦੀਆਂ ਸੇਵਾਵਾਂ ਲਈਆਂ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ਤੇ ਪਾਣੀ ਦੀ ਨਿਕਾਸੀ ਲਈ ਨਾਲੀਆ ਦਾ ਨਿਰਮਾਣ ਅਤੇ ਰਿਪੇਅਰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੱਖ-ਵੱਖ ਥਾਵਾਂ ਤੇ ਪ੍ਰੀ-ਕਾਸਟ ਸੀਮੇਂਟ ਦੀਆਂ ਪਾਈਪਾਂ ਐਨ.ਪੀ.-2 ਲਗਾਈਆਂ ਜਾਣਗੀਆਂ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਕੰਮ ਕੀਤੇ ਜਾਣਗੇ।
ਡਾ. ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁੱਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਗੁਣਵੱਤਾ ਲਿਆਂਦੀ ਜਾਵੇ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ: ਐਲਪੀਯੂ ਦੇ ਹੋਸਟਲ ‘ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ
ਇਹ ਵੀ ਪੜ੍ਹੋ: ਟਰੱਕ ਨੇ ਫੁੱਟਪਾਥ ‘ਤੇ ਸੁੱਤੇ 6 ਲੋਕਾਂ ਨੂੰ ਕੁੱਚਲਿਆ, 4 ਦੀ ਮੌਤ
ਸਾਡੇ ਨਾਲ ਜੁੜੋ : Twitter Facebook youtube