- ਨਾਭੇ ਦੇ ਵਸਨੀਕਾਂ ਨੂੰ ਮਿਲੇਗਾ ਲਾਭ
ਚੰਡੀਗੜ੍ਹ, PUNJAB NEWS (Sewage, main pumping station under construction at Nabha): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਦਿਸ਼ਾ ਵਿੱਚ ਨਾਭਾ ਵਿਖੇ 21.88 ਕਰੋੜ ਰੁਪਏ ਨਾਲ ਬਣ ਰਹੇ ਸੀਵਰੇਜ, ਮੇਨ ਪੰਪਿੰਗ ਸਟੇਸ਼ਨ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਪ੍ਰਾਜੈਕਟ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਿੱਜਰ ਨੇ ਦੱਸਿਆ ਕਿ ਨਾਭਾ ਵਿਖੇ ਸੀਵਰੇਜ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ। ਮੇਨ ਪੰਪਿੰਗ ਸਟੇਸ਼ਨ ਅਤੇ 12 ਐਮ.ਐਲ.ਡੀ. ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਮੇਨ ਪੰਪਿੰਗ ਸਟੇਸ਼ਨ (ਐਮ.ਐਸ.ਪੀ) ਦਾ 82 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਸੇ ਤਰ੍ਹਾਂ ਸੀਵਰੇਜ਼ ਟਰੀਟਮੈਂਟ ਪਲਾਂਟ (ਐਸ.ਟੀ.ਪੀ) ਦਾ 55 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਐਮ.ਪੀ.ਐਸ ਅਤੇ ਐਸ.ਟੀ.ਪੀ. ਨੂੰ ਮੁਕੰਮਲ ਕਰਨ ਲਈ 14.02 ਕਰੋੜ ਰੁਪਏ ਦੀ ਲਾਗਤ ਆਵੇਗੀ।
ਇਸ ਸੀਵਰੇਜ ਪ੍ਰਾਜੈਕਟ ਅਧੀਨ ਨਾਭਾ ਦੇ 7.92 ਕਿਲੋਮੀਟਰ ਏਰੀਏ ਨੂੰ ਕਵਰ ਕੀਤਾ ਜਾਵੇਗਾ
ਡਾ.ਨਿੱਜਰ ਨੇ ਦੱਸਿਆ ਕਿ ਇਸ ਸੀਵਰੇਜ ਪ੍ਰਾਜੈਕਟ ਅਧੀਨ ਨਾਭਾ ਦੇ 7.92 ਕਿਲੋਮੀਟਰ ਏਰੀਏ ਨੂੰ ਕਵਰ ਕੀਤਾ ਜਾਵੇਗਾ, ਜਿਸ ਨਾਲ ਨਾਭਾ ਦੇ ਵੱਡੀ ਗਿਣਤੀ ਲੋਕਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਮੇਨ ਪੰਪਿੰਗ ਸਟੇਸ਼ਨ ਦਾ ਉਦੇਸ਼ ਕਸਬੇ ਦੇ ਸੀਵਰੇਜ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਵਿੱਚ ਪੰਪ ਰਾਹੀਂ ਟਰੀਟ ਕਰਨਾ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਦਸੰਬਰ ਦੇ ਅੰਤ ਤੱਕ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਵਰਿੰਦਰ ਸ਼ਰਮਾ, ਮੁੱਖ ਕਾਰਜਕਾਰੀ ਅਧਿਕਾਰੀ ਜਲ ਸਪਲਾਈ ਅਤੇ ਸੀਵਰੇਜ ਬੋਰਡ ਨੇ ਦੱਸਿਆ ਕਿ ਨਾਭਾ ਵਿਖੇ ਲਗਾਇਆ ਜਾਣ ਵਾਲਾ ਸੀਵਰੇਜ਼ ਟਰੀਟਮੈਂਟ ਪਲਾਂਟ ਨਵੀਨਤਮ ਤਕਨਾਲੋਜੀ ਦਾ ਹੈ ਜੋ ਕ੍ਰਮਵਾਰ ਬੈਚ ਰਿਐਕਟਰ ‘ਤੇ ਅਧਾਰਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਸੀਵਰੇਜ਼ ਟਰੀਟਮੈਂਟ ਪਲਾਂਟ ਕਸਬੇ ਦੇ 12 ਐਮ.ਐਲ.ਡੀ. ਸੀਵਰੇਜ਼ ਨੂੰ ਟਰੀਟ ਕਰੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਟਰੀਟਡ ਪਾਣੀ ਨੂੰ ਭੂਮੀ ਤੇ ਜਲ ਸੰਭਾਲ ਵਿਭਾਗ ਵੱਲੋਂ ਸਿੰਜਾਈ ਲਈ ਵਰਤਿਆ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਤੋਂ ਹਥਿਆਰਾਂ ਸਮੇਤ ਦੋ ਸ਼ੱਕੀ ਅੱਤਵਾਦੀ ਗ੍ਰਿਫਤਾਰ
ਇਹ ਵੀ ਪੜ੍ਹੋ: ਹਿਮਾਚਲ ‘ਚ ਪੰਜਾਬ ਦੇ ਨੌਜਵਾਨਾਂ ਦੀ ਕਾਰ ਹਾਦਸਾਗ੍ਰਸਤ, ਦੋ ਦੀ ਮੌਤ
ਸਾਡੇ ਨਾਲ ਜੁੜੋ : Twitter Facebook youtube