ਇੰਡੀਆ ਨਿਊਜ਼, Corona Cases in Punjab 25 September : ਪੰਜਾਬ ਵਿੱਚ ਪਿੱਛਲੇ ਕਈਂ ਦਿਨਾਂ ਤੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਹੈ l ਸੇਹਤ ਮਹਿਕਮੇ ਵਲੋਂ ਜਾਰੀ ਕੀਤੇ ਗਏ ਵੇਰਵਿਆਂ ਦੀ ਗੱਲ ਕਰੀਏ ਤਾਂ ਪਿੱਛਲੇ 24 ਘੰਟਿਆਂ ਦੌਰਾਨ ਸਿਰਫ 17 ਨਵੇਂ ਕੇਸ ਹੀ ਕੋਰੋਨਾ ਪੋਜਟਿਵ ਮਿਲੇ ਹਨ l ਦੂਜੇ ਪਾਸੇ ਕੋਰੋਨਾ ਨਾਲ ਦੋ ਮਰੀਜਾਂ ਦੀ ਮੌਤ ਹੀ ਹੋਈ ਹੈ l ਇਹ ਦੋਵੇਂ ਮੌਤਾਂ ਜਲੰਧਰ ਵਿੱਖੇ ਹੋਈਆਂ ਹਨ l 17 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 261 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20501 ਲੋਕਾਂ ਦੀ ਮੌਤ ਹੋ ਚੁੱਕੀ ਹੈl
ਰੂਪਨਗਰ ਵਿੱਚ ਮਿਲੇ ਸਬ ਤੋਂ ਜਿਆਦਾ ਕੇਸ
ਪਿਛਲੇ 24 ਘੰਟਿਆਂ ਦੌਰਾਨ ਰੂਪਨਗਰ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਰੂਪਨਗਰ ਵਿੱਚ 5, ਫਾਜਿਲਕਾ ਵਿੱਚ 3 ਅਤੇ ਅੰਮ੍ਰਿਤਸਰ ਵਿੱਚ 2 ਕੇਸ ਮਿਲੇ ਹਨ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 7831 ਕੋਰੋਨਾ ਟੈਸਟ ਕੀਤੇ ਗਏ ਹਨ।
37 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 48 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 3 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 1 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: ਸਰਕਾਰ ਮਹਿੰਗਾਈ ਨੂੰ ਕਾਬੂ’ ਚ ਰੱਖਣ ਲਈ ਕੋਸ਼ਿਸ਼ ਕਰ ਰਹੀ : ਵਿੱਤ ਮੰਤਰੀ
ਇਹ ਵੀ ਪੜ੍ਹੋ: ਉੱਤਰੀ ਭਾਰਤ ਵਿੱਚ ਮੀਂਹ ਦਾ ਸਿਲਸਿਲਾ ਜਾਰੀ, ਫਸਲਾਂ ਨੂੰ ਨੁਕਸਾਨ
ਇਹ ਵੀ ਪੜ੍ਹੋ: ਪਰਿਵਾਰ ਨੇ ਅੰਕਿਤਾ ਦਾ ਅੰਤਿਮ ਸੰਸਕਾਰ ਨਾ ਕਰਨ ਦਾ ਲਿਆ ਫੈਸਲਾ
ਸਾਡੇ ਨਾਲ ਜੁੜੋ : Twitter Facebook youtube