ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਸਾਫ ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ
ਐਸ.ਏ.ਐਸ ਨਗਰ/ਚੰਡੀਗੜ੍ਹ, PUNJAB NEWS (Get rid of drugs, save Punjab): ਖਰੜ ਵਿਖੇ ‘ਨਸ਼ਾ ਛਡਾਉ ਪੰਜਾਬ ਬਚਾਓ’ ਦੇ ਬੈਨਰ ਹੇਠ ਨਸ਼ਿਆਂ ਖਿਲਾਫ ਨੌਜਵਾਨਾ ਨੂੰ ਜਾਗਰੂਕ ਕਰਨ ਲਈ ‘ਆਪ’ ਪਾਰਟੀ ਦੇ ਯੂਥ ਵਿੰਗ ਵੱਲੋਂ ਇਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵਿਸ਼ੇਸ਼ ਤੌਰ ਸ਼ਿਰਕਤ ਕੀਤੀ ਗਈ।
ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਸਾਫ ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਮੰਤਰੀ ਨੇ ਕਿਹਾ ਕਿ ਨਸ਼ੇ ਦਾ ਆਦੀ ਮਨੁੱਖ ਜਿਥੇ ਆਰਥਿਕ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ, ਉਥੇ ਸ਼ਰੀਰਕ ਤੌਰ ਤੇ ਵੀ ਕਮਜੋਰ ਹੋ ਜਾਂਦਾ ਹੈ। ਉਨ੍ਹਾ ਕਿਹਾ ਕਿ ਨਸ਼ੇ ਨਾਲ ਗ੍ਰਸਤ ਨੌਜਵਾਨ ਦੇਸ਼ ਬਾਰੇ ਤਾਂ ਕੀ ਆਪਣੇ ਅਤੇ ਆਪਣੇ ਪਰਿਵਾਰ ਬਾਰੇ ਵੀ ਨਹੀਂ ਸੋਚਦਾ, ਉਹ ਨਸ਼ੇ ਤੋਂ ਛੁਟਕਾਰਾ ਪਾਉਣ ਦੀ ਬਜਾਏ ਆਪਣੇ ਸਮੂਹ ਪਰਿਵਾਰ ਨੂੰ ਨਰਕ ਭੋਗਣ ਲਈ ਮਜਬੂਰ ਕਰ ਦਿੰਦਾ ਹੈ।
ਨਸ਼ੇ ਨਾਲ ਗ੍ਰਸਤ ਨੌਜਵਾਨ ਦੇਸ਼ ਬਾਰੇ ਤਾਂ ਕੀ ਆਪਣੇ ਅਤੇ ਆਪਣੇ ਪਰਿਵਾਰ ਬਾਰੇ ਵੀ ਨਹੀਂ ਸੋਚਦਾ
ਉਨ੍ਹਾਂ ਕਿਹਾ ਕਿ ਨੌਜ਼ਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋ ਬਾਹਰ ਕੱਢਣਾ ਅਤੇ ਪੜ੍ਹਾਈ ਲਈ ਪ੍ਰੇਰਿਤ ਕਰਨਾ, ਪੰਜਾਬ ਨੂੰ ਨਸ਼ਾ ਮੁਕਤ ਕਰਕੇ ਤੰਦਰੁਸਤ ਸਮਾਜ ਦੀ ਸਿਰਜਣਾ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸੱਭਿਆਚਾਰਕ ਵਿਰਸੇ ਅਤੇ ਇਤਿਹਾਸਕ ਪਿਛੋਕੜ ਕਾਰਨ ਦੇਸ਼-ਵਿਦੇਸ਼ ਵਿਚ ਸਨਮਾਨਿਆ ਜਾਂਦਾ ਰਿਹਾ ਹੈ। ਪੰਜ ਦਰਿਆਵਾਂ ਦੀ ਪਵਿੱਤਰ ਧਰਤੀ ‘ਤੇ ਹੁਣ ਨਸ਼ੇ ਦੇ ਵਗਦੇ ਦਰਿਆ ਨੇ ਇੱਥੋਂ ਦੀ ਜਵਾਨੀ ਨੂੰ ਰੋੜ੍ਹ ਕੇ ਰੱਖ ਦਿੱਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀਆਂ ਭਿਆਨਕ ਅਲਾਮਤਾਂ ਨੂੰ ਛੱਡ ਕੇ ਖੇਡਾਂ ਅਤੇ ਪੜ੍ਹਾਈ ਵੱਲ ਧਿਆਨ ਕੇਂਦਰਿਤ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਇੱਕ- ਇੱਕ ਕਰਕੇ ਪੂਰੇ ਕੀਤੇ ਜਾਣਗੇ। ਇਹ ਰੈਲੀ ਦੀ ਅਗਵਾਈ ‘ਆਪ’ ਪਾਰਟੀ ਦੇ ਯੂਥ ਵਿੰਗ ਦੇ ਆਗੂ ਸੁਖਵਿੰਦਰ ਸਿੰਘ ਬਿੱਟੂ ਵੱਲੋਂ ਕੀਤੀ ਗਈ।
ਪੰਜ ਦਰਿਆਵਾਂ ਦੀ ਪਵਿੱਤਰ ਧਰਤੀ ‘ਤੇ ਹੁਣ ਨਸ਼ੇ ਦੇ ਵਗਦੇ ਦਰਿਆ ਨੇ ਇੱਥੋਂ ਦੀ ਜਵਾਨੀ ਨੂੰ ਰੋੜ੍ਹ ਕੇ ਰੱਖ ਦਿੱਤਾ
ਇਸ ਮੌਕੇ ਨਵਦੀਪ ਸਿੰਘ ਗੋਲਡੀ, ਇਕਬਾਲ ਸਿੰਘ, ਲਖਵਿੰਦਰ ਸਿੰਘ (ਬੀ.ਐਲ), ਗੁਰਚਰਨ ਸਿੰਘ, ਹਰਮਨ ਝਾਂਡੀ, ਮਨਜੋਤ ਸਿੰਘ ਸੋਮਲ, ਪਵਨ ਸੋਮਲ, ਜਸਨ ਸਿੰਘ, ਹਰਪ੍ਰੀਤ ਸਿੰਘ ਜੰਡਪੁਰ, ਪਰਮਿੰਦਰ ਸਿੰਘ ਸਿਉਮਾਜਰਾ, ਜਸਵਿੰਦਰ ਸਿੰਘ ਠਸਕਾ, ਨਿਤਾਸ਼ਾ ਜੋਸ਼ੀ, ਵਿਕਾਸ ਮੋਹਨ, ਰਘਵੀਰ ਸਿੰਘ ਬਡਾਲਾ, ਗੁਰਮੀਤ ਸਿੰਘ, ਮਨਜੋਤ ਸਿੰਘ ਸੁਮਲ, ਮੀਡੀਆ ਇੰਚਾਰਜ ਸੂਰਜ ਭਾਨ ਗੋਇਲ ਤੋਂ ਇਲਾਵਾ ਸੈਂਕੜੇ ਯੂਥ ਵਰਕਰ ਅਤੇ ਵਲੰਟੀਅਰਸ ਹਾਜ਼ਰ ਸਨ।
ਇਹ ਵੀ ਪੜ੍ਹੋ: ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨ
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 29 ਸਤੰਬਰ ਤੱਕ ਮੁਲਤਵੀ
ਇਹ ਵੀ ਪੜ੍ਹੋ: ਅਮਨਦੀਪ ਸਿੰਘ ਮੋਹੀ ਨੇ ਮਾਰਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਸਾਡੇ ਨਾਲ ਜੁੜੋ : Twitter Facebook youtube