- ਲੋਕ ਮੁੱਦਿਆਂ ਪ੍ਰਤੀ ਕਾਂਗਰਸ ਦੀ ਬੇਰੁਖ਼ੀ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਬੇਨਕਾਬ ਹੋਇਆ
ਚੰਡੀਗੜ੍ਹ, PUNJAB NEWS (The leaders squandered the money of the taxpayers by rioting during the proceedings of the House) : ਪੰਜਾਬ ਦੇ ਮੁੱਖ ਮੰਤਰੀ ਨੇ ਸਦਨ ਵਿੱਚ ਕਾਂਗਰਸੀ ਆਗੂਆਂ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਦੀ ਨਿੰਦਾ ਕੀਤੀ। ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਵਾਰ-ਵਾਰ ਵਿਘਨ ਪਾ ਕੇ ਸਦਨ ਦਾ ਕੀਮਤੀ ਸਮਾਂ ਬਰਬਾਦ ਕੀਤਾ ਹੈ।
ਉਨ੍ਹਾਂ ਆਖਿਆ ਕਿ ਇਨ੍ਹਾਂ ਆਗੂਆਂ ਨੇ ਸਦਨ ਦੀ ਕਾਰਵਾਈ ਦੌਰਾਨ ਹੰਗਾਮਾ ਕਰਕੇ ਕਰਦਾਤਾਵਾਂ ਦੇ ਪੈਸੇ ਦੀ ਬਰਬਾਦੀ ਕੀਤੀ ਹੈ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਇਸ ਸੈਸ਼ਨ ਦੇ ਸਮੇਂ ਨੂੰ ਪੰਜਾਬ ਅਤੇ ਸੂਬੇ ਦੇ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਤਰਕਸੰਗਤ ਤਰੀਕੇ ਨਾਲ ਵਰਤਿਆ ਜਾ ਸਕਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੇ ਇਸ ਸੁਨਹਿਰੀ ਮੌਕੇ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਾਂਗਰਸੀ ਆਗੂਆਂ ਨੂੰ ਕਿਹਾ ਕਿ ਉਹ ਆਪਣੀਆਂ ਡਰਾਮੇਬਾਜ਼ੀਆਂ ਰਾਹੀਂ ਅਜ਼ੀਮ ਸਦਨ ਦਾ ਸਮਾਂ ਬਰਬਾਦ ਨਾ ਕਰਨ। ਭਗਵੰਤ ਮਾਨ ਨੇ ਕਿਹਾ ਕਿ ਜੇ ਕਾਂਗਰਸੀ ਆਗੂ ਸਦਨ ਵਿੱਚ ਅਫਰਾ-ਤਫਰੀ ਪੈਦਾ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਵਿਧਾਨ ਸਭਾ ਦੇ ਬਾਹਰ ਸਮਾਨਾਂਤਰ ਇਜਲਾਸ ਕਰਨ ਲਈ ਭਾਜਪਾ ਦਾ ਸਾਥ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਭਾਜਪਾ ਅਤੇ ਕਾਂਗਰਸ ਵਿੱਚ ਕੋਈ ਅੰਤਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਤੱਥ ਸਾਬਤ ਹੋ ਗਿਆ ਹੈ ਕਿ ਕਾਂਗਰਸ, ਭਗਵਾ ਪਾਰਟੀ ਦੀ ਬੀ ਟੀਮ ਬਣ ਕੇ ਉੱਭਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਕਾਂਗਰਸ ਦੇ ਮੁੱਖ ਮੰਤਰੀ ਨੇ ਭਾਜਪਾ ਦੇ ਇਸ਼ਾਰੇ ‘ਤੇ ਰਾਜ ਕੀਤਾ ਅਤੇ ਹੁਣ ਸਮੁੱਚੀ ਕਾਂਗਰਸ, ਭਗਵਾ ਪਾਰਟੀ ਦੇ ਇਸ਼ਾਰਿਆਂ ‘ਤੇ ਚੱਲ ਰਹੀ ਹੈ।
ਵਿਰੋਧੀ ਧਿਰ ਕੋਲ ਕੋਈ ਮੁੱਦਾ ਨਹੀਂ
ਵਿਧਾਨ ਸਭਾ ਸੈਸ਼ਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਾ ਤਾਂ ਵਿਰੋਧੀ ਧਿਰ ਕੋਲ ‘ਆਪ’ ਸਰਕਾਰ ਖ਼ਿਲਾਫ਼ ਕੋਈ ਠੋਸ ਮੁੱਦਾ ਹੈ ਅਤੇ ਨਾ ਹੀ ਕਾਂਗਰਸੀ ਵਿਧਾਇਕਾਂ ਨੇ ਆਪਣੇ ਹਲਕਿਆਂ ਦਾ ਮੁੱਦਾ ਉਠਾਇਆ ਹੈ। ਕਾਂਗਰਸ ਦਾ ਸਿਰਫ਼ ਸਦਨ ਵਿੱਚ ਅਸ਼ਾਂਤੀ ਪੈਦਾ ਕਰਨ ਦਾ ਏਜੰਡਾ ਹੈ। ਇਹ ਬੇਹੱਦ ਦੁਖਦ ਅਤੇ ਨਿਰਾਸ਼ਾਜਨਕ ਹੈ ਕਿ ਉਹ ਲੋਕਤੰਤਰ ਦਾ ਕਤਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਨਿੱਜੀ ਹਿੱਤਾਂ ਲਈ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੀ ਹੈ। ਉਸ ਨੂੰ ਪੰਜਾਬ ਦੀ ਭਲਾਈ ਦੀ ਕੋਈ ਪਰਵਾਹ ਨਹੀਂ। ਕਾਂਗਰਸ ਹੁਣ ਭਾਜਪਾ ਦੀ ਬੀ-ਟੀਮ ਬਣ ਗਈ ਹੈ।
ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ
ਇਸ ਤੋਂ ਪਹਿਲਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਰੋਧੀ ਧਿਰ ਦੇ ਹੰਗਾਮੇ ‘ਤੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅੱਜ ਦਾ ਸੈਸ਼ਨ ਕਾਂਗਰਸੀ ਵਿਧਾਇਕਾਂ ਦੇ ਹੰਗਾਮੇ ਕਾਰਨ ਸਮੇਂ ਤੋਂ ਪਹਿਲਾਂ ਮੁਲਤਵੀ ਕਰਨਾ ਪਿਆ। ਸਦਨ ਦੀ ਕਾਰਵਾਈ ਦੁਪਹਿਰ 3.30 ਵਜੇ ਤੱਕ ਚੱਲਣੀ ਸੀ। ਕਾਂਗਰਸ ਨੇ ਸਦਨ ਦੀ ਕਾਰਵਾਈ ਵਿੱਚ ਵਿਘਨ ਪਾ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਕਾਂਗਰਸੀ ਵਿਧਾਇਕ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਬਿੱਲਾਂ ‘ਤੇ ਬਹਿਸ ਕਰਨ ਤੋਂ ਭੱਜ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਜੋੜੇ ਨੂੰ ਮੌਤ ਇਸ ਤਰਾਂ ਖਿੱਚ ਲਿਆਈ ਹਰਿਆਣਾ
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ ਤੱਕ ਮੁਲਤਵੀ
ਸਾਡੇ ਨਾਲ ਜੁੜੋ : Twitter Facebook youtube