ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲ ਆਵਾਜਾਈ ਵਿੱਚ ਵਿਘਨ ਰਹੇਗਾ
ਇੰਡੀਆ ਨਿਊਜ਼, ਚੰਡੀਗੜ੍ਹ/ਅੰਮ੍ਰਿਤਸਰ (Farmers will stop Trains): ਸੂਬੇ ਦੇ ਕਿਸਾਨ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਰੇਲ ਆਵਾਜਾਈ ਵਿੱਚ ਵਿਘਨ ਪਾਉਣਗੇ । ਇਸ ਵਾਰ ਕਿਸਾਨਾਂ ਦਾ ਰੋਸ ਮੁਸ਼ਤਰਕਾ ਮਲਕਣ ਦੀਆਂ ਜ਼ਮੀਨਾਂ ਲਈ ਬਣਾਏ ਗਏ ਕਾਮਨ ਵਿਲੇਜ ਲੈਂਡ ਐਕਟ 1961 ਵਿੱਚ ਕੀਤੀ ਗਈ ਸੋਧ ਵਿਰੁੱਧ ਹੈ।
ਕਿਸਾਨ ਅੰਮ੍ਰਿਤਸਰ ਵਿੱਚ ਇਕੱਠੇ ਹੋਣਗੇ ਅਤੇ ਰੇਲ ਆਵਾਜਾਈ ਵਿੱਚ ਵਿਘਨ ਪਾਉਣਗੇ। ਰੇਲਵੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਸਮੇਂ ਦੌਰਾਨ ਕਰੀਬ 25 ਟਰੇਨਾਂ ਪ੍ਰਭਾਵਿਤ ਹੋਣਗੀਆਂ। ਰੇਲਵੇ ਪ੍ਰਸ਼ਾਸਨ ਨੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਹੈ। ਇਸ ਦੇ ਨਾਲ ਹੀ ਸੂਬਾ ਪੁਲਿਸ ਵੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਧਰਨਾ ਸ਼ਾਂਤਮਈ ਹੋਵੇਗਾ : ਪੰਧੇਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 12 ਵਜੇ ਕਿਸਾਨ ਰੇਲ ਪਟੜੀ ’ਤੇ ਬੈਠ ਕੇ ਕਰੀਬ 3 ਵਜੇ ਤੱਕ ਸੂਬਾ ਤੇ ਕੇਂਦਰ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਧਰਨਾ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਚੱਲੇਗਾ। ਸਾਰੇ ਸਾਥੀ ਇਸ ਗੱਲ ਦਾ ਧਿਆਨ ਰੱਖਣਗੇ ਕਿ ਇਸ ਦੌਰਾਨ ਰੇਲਵੇ ਦੀ ਜਾਇਦਾਦ ਦਾ ਕੋਈ ਨੁਕਸਾਨ ਨਾ ਹੋਵੇ ਅਤੇ ਨਾ ਹੀ ਯਾਤਰੀਆਂ ਨੂੰ ਕੋਈ ਪ੍ਰੇਸ਼ਾਨੀ ਹੋਵੇ।
ਕਿਸਾਨ ਪ੍ਰਦਰਸ਼ਨ ਕਿਉਂ ਕਰ ਰਹੇ ਹਨ?
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਵੱਲੋਂ ਮੁਸ਼ਤਰਕਾ ਮਲਕਣ ਜ਼ਮੀਨਾਂ ਲਈ ਕਾਮਨ ਵਿਲੇਜ ਲੈਂਡ ਐਕਟ 1961 ਵਿੱਚ ਕੀਤੀ ਗਈ ਸੋਧ ਆਉਣ ਵਾਲੇ ਸਮੇਂ ਵਿੱਚ ਆਮ ਕਿਸਾਨਾਂ ਲਈ ਨੁਕਸਾਨਦੇਹ ਸਾਬਤ ਹੋਵੇਗੀ। ਇਸ ਤਹਿਤ ਮੁਸ਼ਤਰਕਾ ਮਲਕਣ ਵਾਲੀ ਜ਼ਮੀਨ ਦੀ ਮਲਕੀਅਤ ਪੰਚਾਇਤ ਨੂੰ ਦੇਣ ਦੀ ਤਿਆਰੀ ਚੱਲ ਰਹੀ ਹੈ। ਜੋ ਕਿ ਆਮ ਕਿਸਾਨਾਂ ਲਈ ਮੁਸੀਬਤ ਬਣ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਜੋੜੇ ਨੂੰ ਮੌਤ ਇਸ ਤਰਾਂ ਖਿੱਚ ਲਿਆਈ ਹਰਿਆਣਾ
ਸਾਡੇ ਨਾਲ ਜੁੜੋ : Twitter Facebook youtube