- 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1,968 ਨਵੇਂ ਮਾਮਲੇ ਸਾਮਣੇ ਆਏ
ਇੰਡੀਆ ਨਿਊਜ਼, Corona Cases in India 4 October: ਦੇਸ਼ ਵਿੱਚ ਲੰਬੇ ਸਮੇਂ ਤੋਂ ਬਾਅਦ, ਕੋਰੋਨਾ ਦੇ ਗ੍ਰਾਫ ਵਿੱਚ ਕਮੀ ਆਈ ਹੈ। ਅੱਜ ਕੇਸ 2000 ਤੋਂ ਵੀ ਘੱਟ ਆਏ ਹਨ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1,968 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਰੋਜ਼ਾਨਾ ਰਿਕਵਰੀ ਦਰ 98.74% ਤੱਕ ਪਹੁੰਚ ਗਈ ਹੈ।
ਸਰਗਰਮ ਮਾਮਲਿਆਂ ਵਿੱਚ ਵੀ ਭਾਰੀ ਗਿਰਾਵਟ
ਸਿਹਤ ਵਿਭਾਗ ਦਾ ਕਹਿਣਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਰੋਨਾ ਦੇ ਐਕਟਿਵ ਕੇਸਾਂ ਵਿੱਚ ਲਗਾਤਾਰ ਕਮੀ ਆ ਰਹੀ ਹੈ। ਕੋਵਿਡ-19 ਦੇ ਕੁੱਲ ਐਕਟਿਵ ਕੇਸ ਘੱਟ ਕੇ 34,598 ਹੋ ਗਏ ਹਨ। ਪਰ ਇੱਥੇ ਡਾਕਟਰ ਅਜੇ ਵੀ ਕਹਿੰਦੇ ਹਨ ਕਿ ਕੋਰੋਨਾ ਤੋਂ ਸਾਵਧਾਨੀ ਵਰਤਣੀ ਜ਼ਰੂਰੀ ਹੈ। ਖਾਸ ਤੌਰ ‘ਤੇ ਡਾਕਟਰਾਂ ਨੇ ਉਨ੍ਹਾਂ ਲੋਕਾਂ ਨੂੰ ਸਾਵਧਾਨ ਕੀਤਾ ਹੈ ਜਿਨ੍ਹਾਂ ਦੀ ਪ੍ਰਤੀਰੋਧਕ ਸਮਰੱਥਾ ਘੱਟ ਹੈ।
ਪੰਜਾਬ’ ਚ 0.32% ਹੋਈ ਕੋਰੋਨਾ ਦੀ ਰੋਜਾਨਾ ਦਰ
ਪੰਜਾਬ ਵਿੱਚ ਪਿੱਛਲੇ 24 ਘੰਟਿਆਂ ਦੌਰਾਨ ਕੁਲ 12 ਕੇਸ ਪੌਜ਼ਟਿਵ ਮਿਲੇ ਹਨ l ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਸੂਬੇ’ ਚ ਕੋਰੋਨਾ ਨਾਲ ਕਿਸੇ ਦੀ ਮੌਤ ਨਹੀਂ ਹੋਈ l 12 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 155 ਰਹਿ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20505 ਲੋਕਾਂ ਦੀ ਮੌਤ ਹੋ ਚੁੱਕੀ ਹੈl
ਲੁਧਿਆਣਾ ਅਤੇ ਮੋਹਾਲੀ’ ਚ ਸਬ ਤੋਂ ਜਿਆਦਾ ਕੋਰੋਨਾ ਕੇਸ
ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਮੋਹਾਲੀ’ ਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਲੁਧਿਆਣਾ ਅਤੇ ਮੋਹਾਲੀ’ ਚ 3-3 ਕੇਸ ਮਿਲੇ ਹਨ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 3709 ਕੋਰੋਨਾ ਟੈਸਟ ਕੀਤੇ ਗਏ ਹਨ।
24 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 24 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 2 ਤੇ ਐਸਏਐਸ ਨਗਰ (ਮੁਹਾਲੀ) ਵਿੱਚ 10 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹਾਈ ਕੋਰਟ ਤੋਂ ਰਾਹਤ
ਇਹ ਵੀ ਪੜ੍ਹੋ: ਸੋਮਾਲੀਆ’ ਚ 3 ਮਿਲੀਅਨ ਅਮਰੀਕੀ ਡਾਲਰ ਦਾ ਇਨਾਮੀ ਅੱਤਵਾਦੀ ਮਾਰਿਆ ਗਿਆ
ਸਾਡੇ ਨਾਲ ਜੁੜੋ : Twitter Facebook youtube