ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੀ ਜਾਂਚ ਕਰੇਗੀ ਐਸਆਈਟੀ : ਡੀਜੀਪੀ

0
229
Gangster Deepak Tinu Case
Gangster Deepak Tinu Case
  • IGP ਪਟਿਆਲਾ ਰੇਂਜ ਦੀ ਪ੍ਰਧਾਨਗੀ ਹੇਠ ਗਠਿਤ ਕੀਤੀ ਗਈ ਐਸਆਈਟੀ

ਇੰਡੀਆ ਨਿਊਜ਼, ਚੰਡੀਗੜ (Gangster Deepak Tinu Case) : ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮਾਨਸਾ ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਸਾਰੀ ਸਾਜਿਸ਼ ਦਾ ਪਰਦਾਫਾਸ ਕਰਨ ਅਤੇ ਇਸ ਮਾਮਲੇ ਦੀ ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ।

ਐਸਆਈਟੀ ਵਿੱਚ ਇਹ ਅਧਿਕਾਰੀ ਸ਼ਾਮਿਲ

ਐਸਆਈਟੀ ਵਿੱਚ ਪਟਿਆਲਾ ਰੇਂਜ ਦੇ ਆਈਜੀਪੀ ਐਮਐਸ ਛੀਨਾ ਨੂੰ ਚੇਅਰਪਰਸਨ ਵਜੋਂ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਤਿੰਨ ਮੈਂਬਰਾਂ ਵਿੱਚ ਏਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਓਪਿੰਦਰਜੀਤ ਸਿੰਘ, ਐਸਐਸਪੀ ਮਾਨਸਾ ਗੌਰਵ ਤੂਰਾ ਅਤੇ ਡੀਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਸ਼ਾਮਲ ਹਨ। ਸਟੇਸ਼ਨ ਹਾਊਸ ਅਫਸਰ (ਐਸਐਚਓ) ਪੁਲਿਸ ਥਾਣਾ ਸਿਟੀ-1 ਮਾਨਸਾ ਵੱਲੋਂ ਐਸਆਈਟੀ ਨੂੰ ਪੂਰਾ ਸਹਿਯੋਗ ਹੋਵੇਗਾ । ਲੋੜ ਪੈਣ ਤੇ ਬਠਿੰਡਾ ਅਤੇ ਪਟਿਆਲਾ ਰੇਂਜ ਦੇ ਕਿਸੇ ਹੋਰ ਅਧਿਕਾਰੀ ਨੂੰ ਵੀ ਐਸਆਈਟੀ ਦੀ ਸਹਾਇਤਾ ਲਈ ਚੁਣਿਆ ਜਾ ਸਕਦਾ ਹੈ।

ਫਰਾਰ ਹੋਏ ਗੈਂਗਸਟਰ ਨੂੰ ਫੜਨ ਲਈ ਛਾਪੇਮਾਰੀ ਜਾਰੀ : ਡੀਜੀਪੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਪੁਲਿਸ ਦੀਆਂ ਕਈ ਟੀਮਾਂ ਫਰਾਰ ਹੋਏ ਗੈਂਗਸਟਰ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਸਰਗਰਮ ਪਹੁੰਚ ਅਪਣਾਉਂਦਿਆਂ ਪੰਜਾਬ ਪੁਲਿਸ ਵੱਲੋਂ ਮਾਨਸਾ ਦੇ ਸੀਆਈਏ ਇੰਚਾਰਜ ਪਿ੍ਰਤਪਾਲ ਸਿੰਘ ਨੂੰ ਤੁਰੰਤ ਮੁਅੱਤਲ ਕਰਕੇ ਗਿ੍ਰਫਤਾਰ ਕਰ ਲਿਆ ਗਿਆ ਸੀ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਦੇ ਦੋਸ਼ ਵਿੱਚ ਉਸ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ । ਦੋਸ਼ੀ ਪੁਲਿਸ ਮੁਲਾਜ਼ਮ ਨੂੰ ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਐਸਆਈਟੀ ਇਸ ਮਾਮਲੇ ਦੀ ਰੋਜ਼ਾਨਾ ਅਧਾਰ ’ਤੇ ਜਾਂਚ ਕਰੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ: 25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਨਸਪ ਦਾ ਇੰਸਪੈਕਟਰ ਗ੍ਰਿਫਤਾਰ

ਇਹ ਵੀ ਪੜ੍ਹੋ: ਤਿੰਨ ਮਹੀਨੇ’ ਚ 350.5 ਕਿਲੋ ਹੈਰੋਇਨ ਜਬਤ ਕੀਤੀ : ਆਈਜੀਪੀ

ਸਾਡੇ ਨਾਲ ਜੁੜੋ :  Twitter Facebook youtube

SHARE