ਪੰਜਾਬ’ ਚ ਕੋਰੋਨਾ ਦੇ 24 ਨਵੇਂ ਕੇਸ , ਇੱਕ ਮੌਤ

0
803
Corona Cases in Punjab 5 October
Corona Cases in Punjab 5 October

ਇੰਡੀਆ ਨਿਊਜ਼, Corona Cases in Punjab 5 October : ਪੰਜਾਬ ਵਿੱਚ ਪਿੱਛਲੇ 24 ਘੰਟਿਆਂ ਦੌਰਾਨ ਕੁਲ 24 ਕੇਸ ਪੌਜ਼ਟਿਵ ਮਿਲੇ ਹਨ l ਇਸ ਦੌਰਾਨ ਮਲੇਰਕੋਟਲਾ ਵਿੱਖੇ ਇੱਕ ਮਰੀਜ ਦੀ ਕੋਰੋਨਾ ਨਾਲ ਮੌਤ ਹੋ ਗਈ l 24 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 164 ਰਹਿ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20508 ਲੋਕਾਂ ਦੀ ਮੌਤ ਹੋ ਚੁੱਕੀ ਹੈl

ਫਾਜਿਲਕਾ ’ ਚ ਸਬ ਤੋਂ ਜਿਆਦਾ ਕੋਰੋਨਾ ਕੇਸ

ਪਿਛਲੇ 24 ਘੰਟਿਆਂ ਦੌਰਾਨ ਫਾਜਿਲਕਾ ’ ਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਫਾਜਿਲਕਾ ’ ਚ 8 ਕੇਸ ਮਿਲੇ ਹਨ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 5554 ਕੋਰੋਨਾ ਟੈਸਟ ਕੀਤੇ ਗਏ ਹਨ।

14 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 14 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 2 ਤੇ ਐਸਏਐਸ ਨਗਰ (ਮੁਹਾਲੀ) ਵਿੱਚ 3 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: 25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਨਸਪ ਦਾ ਇੰਸਪੈਕਟਰ ਗ੍ਰਿਫਤਾਰ

ਇਹ ਵੀ ਪੜ੍ਹੋ: ਤਿੰਨ ਮਹੀਨੇ’ ਚ 350.5 ਕਿਲੋ ਹੈਰੋਇਨ ਜਬਤ ਕੀਤੀ : ਆਈਜੀਪੀ

ਸਾਡੇ ਨਾਲ ਜੁੜੋ :  Twitter Facebook youtube

SHARE