ਖੇਡ ਮੰਤਰੀ ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਵਿਸ਼ਵ ਦਾ ਸਰਵੋਤਮ ਖਿਡਾਰੀ ਚੁਣੇ ਜਾਣ ਉੱਤੇ ਦਿੱਤੀ ਮੁਬਾਰਕਬਾਦ

0
147
International Hockey Federation, Chosen the best hockey player in the world for the year 2021-22, Defender and expert drag flicker Harmanpreet Singh has been named FIH for the second year in a row. Player of the Year

  • ਹਰਮਨਪ੍ਰੀਤ ਸਿੰਘ ਲਗਾਤਾਰ ਦੂਜੇ ਸਾਲ ਐਫ.ਆਈ.ਐਚ. ਪਲੇਅਰ ਆਫ ਦਾ ਯੀਅਰ ਚੁਣਿਆ ਗਿਆ

ਚੰਡੀਗੜ੍ਹ, PUNJAB NEWS (Chosen the best hockey player in the world for the year 2021-22): ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਹਾਕੀ ਟੀਮ ਦੇ ਉਪ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਕੌਮਾਂਤਰੀ ਹਾਕੀ ਫੈਡਰੇਸ਼ਨ (ਐਫ.ਆਈ.ਐਚ.) ਵੱਲੋਂ ਸਾਲ 2021-22 ਲਈ ਵਿਸ਼ਵ ਦਾ ਸਰਵੋਤਮ ਹਾਕੀ ਖਿਡਾਰੀ ਚੁਣੇ ਜਾਣ ਉੱਤੇ ਮੁਬਾਰਕਬਾਦ ਦਿੱਤੀ ਹੈ। ਭਾਰਤੀ ਹਾਕੀ ਟੀਮ ਦੇ ਡਿਫੈਂਡਰ ਤੇ ਮਾਹਿਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਲਗਾਤਾਰ ਦੂਜੇ ਸਾਲ ਐਫ.ਆਈ.ਐਚ. ਪਲੇਅਰ ਆਫ ਦਾ ਯੀਅਰ ਚੁਣਿਆ ਗਿਆ।

International Hockey Federation, Chosen the best hockey player in the world for the year 2021-22, Defender and expert drag flicker Harmanpreet Singh has been named FIH for the second year in a row. Player of the Year
International Hockey Federation, Chosen the best hockey player in the world for the year 2021-22, Defender and expert drag flicker Harmanpreet Singh has been named FIH for the second year in a row. Player of the Year

ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਨਿੱਜੀ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਨੂੰ ਲਗਾਤਾਰ ਦੂਜੇ ਸਾਲ ਵਿਸ਼ਵ ਦਾ ਬਿਹਤਰੀਨ ਖਿਡਾਰੀ ਚੁਣਿਆ ਗਿਆ ਹੈ। ਪਿਛਲੇ ਸਾਲ ਵੀ ਹਰਮਨਪ੍ਰੀਤ ਸਿੰਘ ਨੂੰ ਇਹ ਮਾਣ ਮਿਲਿਆ ਸੀ।

ਅੰਮ੍ਰਿਤਸਰ ਜ਼ਿਲੇ ਦੇ ਪਿੰਡ ਤਿੰਮੋਵਾਲ ਦਾ ਰਹਿਣ ਵਾਲੇ ਹਰਮਨਪ੍ਰੀਤ ਸਿੰਘ ਨੇ ਪਿਛਲੇ ਸਾਲ ਟੋਕੀਓ ਓਲੰਪਿਕ ਖੇਡਾਂ ਵਿੱਚ 6 ਗੋਲ ਅਤੇ ਇਸ ਸਾਲ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ 9 ਗੋਲ ਕੀਤੇ ਸਨ। ਓਲੰਪਿਕਸ ਵਿੱਚ ਭਾਰਤ ਨੇ 41 ਸਾਲ ਬਾਅਦ ਕਾਂਸੀ ਦਾ ਤਮਗਾ ਜਿੱਤਿਆ ਸੀ ਜਦੋਂਕਿ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ। ਹਰਮਨਪ੍ਰੀਤ ਸਿੰਘ ਨੇ ਭਾਰਤ ਵੱਲੋਂ ਹੁਣ ਤੱਕ 155 ਕੌਮਾਂਤਰੀ ਮੈਚ ਖੇਡੇ ਹਨ ਤੇ ਕੁੱਲ 115 ਗੋਲ ਕੀਤੇ ਹਨ।

ਖੇਡ ਮੰਤਰੀ ਨੇ ਕਿਹਾ ਕਿ ਭਾਰਤ ਲਈ ਮਾਣ ਵਾਲੀ ਗੱਲ ਹੈ ਕਿ ਹਰਮਨਪ੍ਰੀਤ ਸਿੰਘ ਤੋਂ ਇਲਾਵਾ ਭਾਰਤੀ ਪੁਰਸ਼ ਟੀਮ ਦੇ ਗੋਲਕੀਪਰ ਪੀ ਆਰ ਸ੍ਰੀਜੇਸ਼ ਤੇ ਮਹਿਲਾ ਟੀਮ ਦੀ ਗੋਲ ਕੀਪਰ ਸਵਿਤਾ ਪੂਨੀਆ ਨੂੰ ਵੀ ਕ੍ਰਮਵਾਰ ਪੁਰਸ਼ ਤੇ ਮਹਿਲਾ ਵਰਗ ਵਿੱਚ ਐਫ.ਆਈ.ਐਚ. ਗੋਲ ਕੀਪਰ ਆਫ ਦਾ ਯੀਅਰ ਚੁਣਿਆ ਗਿਆ। ਮੀਤ ਹੇਅਰ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਦੇਸ਼ ਵਿੱਚ ਹਾਕੀ ਖਿਡਾਰੀਆਂ ਨੂੰ ਹੋਰ ਵੀ ਚੰਗਾ ਖੇਡਣ ਦੀ ਪ੍ਰੇਰਨਾ ਮਿਲੇਗੀ।

ਇਹ ਵੀ ਪੜ੍ਹੋ: 25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਨਸਪ ਦਾ ਇੰਸਪੈਕਟਰ ਗ੍ਰਿਫਤਾਰ

ਇਹ ਵੀ ਪੜ੍ਹੋ: ਤਿੰਨ ਮਹੀਨੇ’ ਚ 350.5 ਕਿਲੋ ਹੈਰੋਇਨ ਜਬਤ ਕੀਤੀ : ਆਈਜੀਪੀ

ਸਾਡੇ ਨਾਲ ਜੁੜੋ :  Twitter Facebook youtube

SHARE