- ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਲਿਆ ਜਾਇਜਾ
ਦਿਨੇਸ਼ ਮੌਦਗਿਲ, ਲੁਧਿਆਣਾ (Procurement of Paddy in Punjab) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਚੱਲ ਰਹੇ ਝੋਨੇ ਦੇ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ l ਸੂਬਾ ਸਰਕਾਰ ਝੋਨੇ ਦੇ ਖਰੀਦ ਸੀਜਨ ਦੌਰਾਨ ਕਿਸਾਨਾਂ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸ ਦੀ ਲਿਫਟਿੰਗ ਨੂੰ ਯਕੀਨੀ ਬਣਾਏਗੀ।
ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜਾ ਲੈਣ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਦ ਵੀ ਸ਼ਾਮਲ ਸਨ।
ਕਿਸਾਨਾਂ ਨੂੰ ਝੋਨੇ ਦੀ 706 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 6,78,702 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ, ਜਦਕਿ ਪਿਛਲੇ ਸਾਲ ਇਹ ਅੰਕੜਾ 5,14,907 ਮੀਟਰਕ ਟਨ ਸੀ। ਉਹਨਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ 706 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
1 ਲੱਖ, 22 ਹਜਾਰ ਤੋਂ ਵੱਧ ਪਰਾਲੀ ਸਾਂਭਣ ਵਾਲੀਆਂ ਮਸੀਨਾਂ ਸਬਸਿਡੀ ਉੱਤੇ ਦਿੱਤੀਆ
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ 1 ਲੱਖ, 22 ਹਜਾਰ ਤੋਂ ਵੱਧ ਪਰਾਲੀ ਸਾਂਭਣ ਵਾਲੀਆਂ ਮਸੀਨਾਂ ਸਬਸਿਡੀ ਉੱਤੇ ਦਿੱਤੀਆ ਹਨ ਅਤੇ ਛੋਟੇ ਕਿਸਾਨਾਂ ਲਈ ਵੀ ਪ੍ਰਬੰਧ ਕੀਤੇ ਗਏ ਹਨ। ਪੰਜਾਬ ਵਿੱਚ ਵਾਤਾਵਰਣ ਬਚਾਉਣ ਸਬੰਧੀ ਜਾਗਰੂਕ ਮੁਹਿੰਮ ਵੀ ਚਲਾ ਰਹੇ ਹਾਂ। ਉਹਨਾਂ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਪੰਜਾਬ ਦਾ ਵਾਤਾਵਰਣ ਪ੍ਰਦੂਸਿਤ ਹੋਣ ਤੋਂ ਬਚ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਐਸਪੀ ਖੰਨਾ ਦਾਮਿਆ ਹਰੀਸ ਕੁਮਾਰ ਓਮ ਪ੍ਰਕਾਸ, ਵਧੀਕ ਡਿਪਟੀ ਕਮਿਸਨਰ ਖੰਨਾ ਅਮਰਜੀਤ ਬੈਸ, ਉਪ ਮੰਡਲ ਮੈਜਿਸਟੇ੍ਰਟ ਮਨਜੀਤ ਕੌਰ, ਜਿਲਾ ਖੁਰਾਕ ਸਪਲਾਈ ਕੰਟਰੋਲਰ (ਪੂਰਬੀ) ਸਿਫਾਲੀ ਚੋਪੜਾ, ਪ੍ਰਧਾਨ ਆੜਤੀ ਐਸੋਸੀਏਸਨ ਖੰਨਾ ਹਰਬੰਸ ਸਿੰਘ ਰੋਸਾ, ਪ੍ਰਧਾਨ ਸੈਲਰ ਐਸੋਸੀਏਸਨ ਖੰਨਾ ਗੁਰਦਿਆਲ ਸਿੰਘ, ਜਿਲਾ ਮੰਡੀ ਅਫਸਰ ਲੁਧਿਆਣਾ ਬੀਰ ਇੰਦਰ ਸਿੰਘ ਸਿੱਧੂ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ: ਤਿੰਨ ਮਹੀਨੇ’ ਚ 350.5 ਕਿਲੋ ਹੈਰੋਇਨ ਜਬਤ ਕੀਤੀ : ਆਈਜੀਪੀ
ਸਾਡੇ ਨਾਲ ਜੁੜੋ : Twitter Facebook youtube