ਸਾਬਕਾ ਮੰਤਰੀ ਭਾਰਤ ਭੂਸਣ ਆਸੂ ਨੂੰ ਨਹੀਂ ਮਿਲੀ ਰਾਹਤ

0
156
Bharat Bhusan Aashu on police remand
Bharat Bhusan Aashu on police remand
  • ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ  
  • ਵਿਜੀਲੈਂਸ ਕਰੇਗੀ ਠੇਕੇਦਾਰਾਂ ਨੂੰ ਲੇਬਰ ਤੇ ਟਰਾਂਸਪੋਰਟ ਟੈਂਡਰ ਅਲਾਟ ਕਰਨ ਵਿੱਚ ਹੋਈ ਧੋਖਾਧੜੀ ਬਾਰੇ ਪੁੱਛਗਿੱਛ
ਇੰਡੀਆ ਨਿਊਜ਼, ਚੰਡੀਗੜ (Bharat Bhusan Aashu on police remand): ਜਿਲਾ ਐਸਬੀਐਸ ਨਗਰ ਦੀ ਅਦਾਲਤ ਨੇ ਅੱਜ ਪੰਜਾਬ ਵਿਜੀਲੈਂਸ ਬਿਊਰੋ ਦੀ ਅਪੀਲ ‘ਤੇ ਸਹੀਦ ਭਗਤ ਸਿੰਘ (ਐਸਬੀਐਸ) ਨਗਰ ਵਿਖੇ ਖਰੀਦ ਏਜੰਸੀਆਂ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਜ਼ਰੀਏ ਠੇਕੇਦਾਰਾਂ ਨੂੰ ਅਨਾਜ ਮੰਡੀਆਂ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਦੀ ਅਲਾਟਮੈਂਟ ਵਿੱਚ ਹੋਈ ਧੋਖਾਧੜੀ ਦੇ ਦੋਸਾਂ ਦੀ ਅਗਲੇਰੀ ਜਾਂਚ ਲਈ ਸਾਬਕਾ ਮੰਤਰੀ ਭਾਰਤ ਭੂਸਣ ਆਸੂ ਨੂੰ 14 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਮਾਮਲੇ’ ਚ ਕਈਂ ਠੇਕੇਦਾਰ ਨਾਮਜਦ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਸਬੀਐਸ ਨਗਰ ਦੀਆਂ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸਨ ਦੇ ਟੈਂਡਰਾਂ ਵਿੱਚ ਹੋਏ ਵੱਡੇ ਘਪਲੇ ਦੀ ਜਾਂਚ ਕਰਨ ਉਪਰੰਤ ਦੋਸੀ ਠੇਕੇਦਾਰ ਤੇਲੂ ਰਾਮ, ਯਸਪਾਲ ਅਤੇ ਅਜੈਪਾਲ (ਦੋਵੇਂ ਭਰਾ) ਵਾਸੀ ਪਿੰਡ ਉਧਨਵਾਲ, ਤਹਿਸੀਲ ਬਲਾਚੌਰ ਦੇ ਖਿਲਾਫ ਧਾਰਾ 420, 409, 467, 468, 471, 120-ਬੀ ਅਤੇ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਥਾਣਾ ਵਿਜੀਲੈਂਸ ਬਿਉਰੋ, ਜਲੰਧਰ ਵਿਖੇ ਮੁਕੱਦਮਾ ਨੰ. 18 ਮਿਤੀ 22-09-2022 ਤਹਿਤ ਕੇਸ ਦਰਜ ਕੀਤਾ ਹੋਇਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਮੁੱਖ ਦੋਸੀ ਤੇਲੂ ਰਾਮ ਠੇਕੇਦਾਰ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸਨੇ ਆਪਣੇ ਪਿੰਡ ਦੇ ਰਹਿਣ ਵਾਲੇ ਯਸਪਾਲ ਅਤੇ ਅਜੈਪਾਲ ਦੀ ਡੀਐਫਐਸਸੀ ਰਾਕੇਸ ਭਾਸਕਰ ਨਾਲ ਮੁਲਾਕਾਤ ਕਰਾਉਣ ਵਿੱਚ ਮੱਦਦ ਕੀਤੀ, ਜਿਨਾਂ ਨੇ ਬਾਅਦ ਵਿੱਚ ਸਾਬਕਾ ਮੰਤਰੀ ਆਸੂ ਰਾਹੀਂ ਟੈਂਡਰ ਵੀ ਪ੍ਰਾਪਤ ਕੀਤੇ ਸਨ। ਤੇਲੂ ਰਾਮ ਨੇ ਆਪਣੀ ਡਾਇਰੀ ਵਿੱਚ ਬਹੁਤ ਸਾਰੀਆਂ ਐਂਟਰੀਆਂ ਅਤੇ ਲੇਖਾ-ਜੋਖਾ ਕੀਤਾ ਹੋਇਆ ਸੀ, ਜੋ ਪਹਿਲਾਂ ਹੀ ਵਿਜੀਲੈਂਸ ਦੁਆਰਾ ਜਬਤ ਕਰ ਲਈ ਗਈ ਹੈ ਜਿਸ ਦੇ ਅਧਾਰ ਤੇ ਵਿਜੀਲੈਂਸ ਬਿਊਰੋ ਨੇ ਉਪਰੋਕਤ ਮੁਲਜਮਾਂ ਤੇ ਹੋਰਨਾਂ ਨੂੰ ਇਸ ਮਾਮਲੇ ਵਿੱਚ ਸਾਮਲ ਕੀਤਾ ਹੈ।
SHARE