- ਪੰਜਾਬ ‘ਚ ਬੇਕਾਬੂ ਨਸ਼ਿਆਂ ‘ਚ ਘਿਰੇ ਮਾਨ ਤੇ ਕੇਜਰੀਵਾਲ
- ਵੱਖ-ਵੱਖ ਪਾਰਟੀਆਂ ਦੇ ਦਿੱਗਜ ਆਗੂ ਆਪਣੇ ਵਰਕਰਾਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ
ਚੰਡੀਗੜ੍ਹ PUNJAB NEWS (There is no such thing as law and order in Punjab: Ashwani Sharma): ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਸਰਕਾਰ ਨੇ ਜਨਤਾ ਨਾਲ ਕੀਤੇ ਇੱਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ। ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ।
ਸੂਬੇ ਵਿੱਚ ਦੇਸ਼ ਵਿਰੋਧੀ ਤਾਕਤਾਂ ਸਿਰ ਚੁੱਕ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਦਾ ਮਾਹੌਲ ਅਜਿਹਾ ਬਣਾ ਦਿੱਤਾ ਹੈ ਕਿ ਸੂਬੇ ਦਾ ਹਰ ਵਿਅਕਤੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ।
ਪੰਜਾਬ ‘ਚ ਨਸ਼ਿਆਂ ਕਾਰਨ ਰੋਜ਼ਾਨਾ ਹੋ ਰਹੀਆਂ ਮੌਤਾਂ ‘ਤੇ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲ ਉਠਾਉਂਦੇ ਹੋਏ ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਦੇ ਘਰ-ਘਰ ਰਾਸ਼ਨ ਨਹੀਂ ਪਹੁੰਚਿਆ, ਸਗੋਂ ਨਸ਼ੇ ਘਰ ਘਰ ਪਹੁੰਚਾਏ ਜਾ ਰਹੇ ਹਨ।
ਅੱਜ ਪੰਜਾਬ ਦੇ ਘਰ-ਘਰ ਰਾਸ਼ਨ ਨਹੀਂ ਪਹੁੰਚਿਆ, ਸਗੋਂ ਨਸ਼ੇ ਘਰ ਘਰ ਪਹੁੰਚਾਏ ਜਾ ਰਹੇ ਹਨ
ਪੰਜਾਬ ਵਿੱਚ ਅੱਜ ਨੌਜਵਾਨ ਹੀ ਨਹੀਂ ਸਗੋਂ ਮੁਟਿਆਰਾਂ ਵੀ ਸ਼ਰੇਆਮ ਸੜਕਾਂ ’ਤੇ ਹੁੱਲੜਬਾਜ਼ੀ ਕਰਦੀਆਂ ਨਜ਼ਰ ਆ ਰਹੀਆਂ ਹਨ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਪੰਜਾਬ ਵਿੱਚ ਦਿਨੋ-ਦਿਨ ਨਸ਼ੇ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ।
ਇਸ ਦਾ ਸਾਫ਼ ਮਤਲਬ ਹੈ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਦੋਵੇਂ ਹੀ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਵਿੱਚ ਨਾਕਾਮ ਸਾਬਤ ਹੋਏ ਹਨ।
ਕੁਝ ਹੀ ਦਿਨਾਂ ‘ਚ ਪੰਜਾਬ ‘ਚੋਂ ਨਸ਼ੇ ਖਤਮ ਕਰਨ ਦੇ ਦਾਅਵੇ ਕਰਨ ਵਾਲੇ ਮਾਨ ਅਤੇ ਕੇਜਰੀਵਾਲ ਹੁਣ ਇਸ ਮੁੱਦੇ ‘ਤੇ ਬੋਲਣ ਤੋਂ ਵੀ ਕੰਨੀ ਕਤਰਾਉਂਦੇ ਹਨ। ਸ਼ਰਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਐਸਵਾਈਐਲ ‘ਤੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਸ਼ਰਮਾ ਨੇ ਕਿਹਾ ਕਿ ਐਸਵਾਈਐਲ ਮੁੱਦੇ ‘ਤੇ ਪੰਜਾਬ ਭਾਜਪਾ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ, ਅਸੀਂ ਪਾਣੀ ਦੀ ਇੱਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵਾਂਗੇ।
ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਿਰਫ਼ ਨੌਕਰੀਆਂ ਦੇ ਐਲਾਨ ਕਰ ਰਹੇ ਹਨ, ਪਰ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ, ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਮਿਲ ਰਹੀ। ਕਈ ਪਾਰਟੀਆਂ ਦੇ ਆਗੂ ਬੀ ਜੇ ਪੀ ਪਰਿਵਾਰ ਦੇ ਸਿਰੋਪਾਓ ਦੇ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਇਹ ਵੀ ਪੜ੍ਹੋ: ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ
ਇਹ ਵੀ ਪੜ੍ਹੋ: ਬੀਐਸਐਫ ਨੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ
ਸਾਡੇ ਨਾਲ ਜੁੜੋ : Twitter Facebook youtube