ਦੇਸ਼ ਦਾ ਸਭ ਤੋਂ ਵੱਡਾ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ

0
169
The largest bio energy plant
The largest bio energy plant

ਇੰਡੀਆ ਨਿਊਜ਼, ਭੁਟਾਲ ਕਲਾਂ (ਸੰਗਰੂਰ) The largest bio energy plant :

  • 20 ਏਕੜ ਵਿਚ ਸਥਾਪਤ ਕੀਤੇ ਪ੍ਰਾਜੈਕਟ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ ਆਵੇਗੀ
  • ਪੰਜਾਬ ਵਿਚ ਖੇਤੀ ਰਹਿੰਦ-ਖੂੰਹਦ ’ਤੇ ਅਧਾਰਿਤ ਬਾਇਓ ਗੈਸ ਪਲਾਂਟ ਦੀ ਅਥਾਹ ਸਮਰਥਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨਾਲ ਅੱਜ ਇੱਥੇ 20 ਏਕੜ ਰਕਬੇ ਵਿਚ 230 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਦੇਸ਼ ਦੇ ਸਭ ਤੋਂ ਵੱਡੇ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ। ਅੱਜ ਦੇ ਇਸ ਮੌਕੇ ਨੂੰ ਸੂਬੇ ਲਈ ਇਤਿਹਾਸਕ ਦਿਨ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚੋਂ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਰਾਹ ਪੱਧਰਾ ਕਰੇਗਾ।

ਉਨ੍ਹਾਂ ਕਿਹਾ ਕਿ ਵਰਬੀਓ ਗਰੁੱਪ ਦਾ ਸੂਬੇ ਨਾਲ ਮਜ਼ਬੂਤ ਰਿਸ਼ਤਾ ਹੈ ਕਿਉਂਕਿ ਇਸ ਦੀ ਭਾਰਤੀ ਸਹਾਇਕ ਕੰਪਨੀ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਨੇ ਭਾਰਤ ਦਾ ਸਭ ਤੋਂ ਵੱਡਾ ਬਾਇਓਫਿਊਲ (ਬਾਇਓਮੀਥੇਨ/ਬਾਇਓ-ਸੀਐਨਜੀ) ਉਤਪਾਦਨ ਯੂਨਿਟ ਸਥਾਪਤ ਕੀਤਾ ਹੈ ਜੋ ਬਾਇਓ-ਸੀਐਨਜੀ ਦੀ 33 ਟੀਪੀਡੀ (ਟਨ ਪ੍ਰਤੀ ਦਿਨ) ਅਤੇ 550 ਟੀਪੀਡੀ (ਪ੍ਰਤੀ ਸਾਲ) ਦੀ ਸਮਰਥਾ ਵਾਲਾ ਪ੍ਰਾਜੈਕਟ ਹੈ।

ਸਾਲਾਨਾ 1.30 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ

The largest bio energy plant

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 80,000 ਕਿਊਬਕ ਮੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਪ੍ਰੋਜੈਕਟ ਬਾਇਓਗੈਸ ਪੈਦਾ ਕਰੇਗਾ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਧੀਆ ਤਰੀਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਯੂਨਿਟ ਵਿਚ ਸਾਲਾਨਾ 1.30 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ ਜਿਸ ਨਾਲ ਪਰਾਲੀ ਦੀ ਗੰਭੀਰ ਸਮੱਸਿਆ ਤੋਂ ਨਿਜਾਤ ਪਾਉਣ ਵਿਚ ਮਦਦ ਮਿਲੇਗੀ।

1000 ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ

The largest bio energy plant

ਮੁੱਖ ਮੰਤਰੀ ਨੇ ਕਿਹਾ ਕਿ 20 ਏਕੜ ਰਕਬੇ ਵਿੱਚ ਸਥਾਪਿਤ ਇਸ ਯੂਨਿਟ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲੇ 1.50 ਲੱਖ ਮੀਟ੍ਰਿਕ ਟਨ ਦੂਸ਼ਿਤ ਤੱਤ ਅਤੇ 20,000 ਮੀਟਰਿਕ ਟਨ ਫਲਾਈ ਐਸ਼ ਦੀ ਸਾਲਾਨਾ ਕਮੀ ਲਿਆਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਯੂਨਿਟ 1000 ਨੌਜਵਾਨਾਂ ਨੂੰ ਰੁਜ਼ਗਾਰ ਵੀ ਦੇਵੇਗਾ ਅਤੇ 5000 ਤੋਂ ਵੱਧ ਪਰਿਵਾਰਾਂ ਨੂੰ ਲਾਭ ਪਹੁੰਚੇਗਾ। ਭਗਵੰਤ ਮਾਨ ਨੇ ਦੱਸਿਆ ਕਿ ਬਾਇਓ ਮੈਨਿਊਰ ਨਾਲ ਭਰਪੂਰ ਮਿੱਟੀ ਦਾ 2150 ਏਕੜ ਰਕਬਾ ਹੋਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਪੇਡਾ ਦੇ ਚੇਅਰਮੈਨ ਐਚਐਸ ਹੰਸਪਾਲ, ਹਲਕਾ ਲਹਿਰਾ ਦੇ ਵਿਧਾਇਕ ਵਰਿੰਦਰ ਗੋਇਲ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਸੀਈਓ ਇਨਵੈਸਟ ਪੰਜਾਬ ਕੇਕੇ ਯਾਦਵ, ਸੀਈਓ ਪੇਡਾ ਸੁਮਿਤ ਜਾਰੰਗਲ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ:  NIA ਵੱਲੋਂ ਅੱਜ NCR, ਹਰਿਆਣਾ, ਪੰਜਾਬ, ਚੰਡੀਗੜ੍ਹ ਸਮੇਤ ਕਈ ਥਾਵਾਂ ਤੇ ਰੇਡ

ਸਾਡੇ ਨਾਲ ਜੁੜੋ :  Twitter Facebook youtube

SHARE