ਇੰਡੀਆ ਨਿਊਜ਼, ਚੰਡੀਗੜ੍ਹ (Success for Punjab Police): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਪੰਜਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 6997 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 580 ਵਪਾਰਕ ਮਾਮਲਿਆਂ ਸਮੇਤ ਕੁੱਲ 5346 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।
ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੀਆਂ ਸੰਵੇਦਨਸ਼ੀਲ ਥਾਵਾਂ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 259.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ਼ ਚਾਰ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 406.5 ਕਿਲੋਗ੍ਰਾਮ ਹੋ ਗਈ ਹੈ।
ਇਹ ਨਸ਼ੀਲੇ ਪਦਾਰਥ ਵੀ ਕੀਤੇ ਜਬਤ
ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 300 ਕਿਲੋ ਅਫੀਮ, 197.2 ਕਿਲੋ ਗਾਂਜਾ, 293 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡਜ਼ ਦੀਆਂ 27.56 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨ੍ਹਾਂ ਚਾਰ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.49 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ: ਝੋਨੇ ਦੀ ਖਰੀਦ 100 ਲੱਖ ਮੀਟਰਿਕ ਟਨ ਤੋਂ ਪਾਰ: ਕਟਾਰੂਚੱਕ
ਇਹ ਵੀ ਪੜ੍ਹੋ: ਉੱਦਮੀ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ
ਸਾਡੇ ਨਾਲ ਜੁੜੋ : Twitter Facebook youtube