ਪੰਜਾਬ ਪੁਲਿਸ ਦੀ ਏਜੀਟੀਐਫ ਟੀਮ ‘ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ’ ਨਾਲ ਸਨਮਾਨਿਤ

0
128
AGTF Team of Punjab Police
AGTF Team of Punjab Police

ਇੰਡੀਆ ਨਿਊਜ਼, ਚੰਡੀਗੜ੍ਹ (AGTF Team of Punjab Police): ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (AGTF), ਪੰਜਾਬ ਦੀ 16 ਮੈਂਬਰੀ ਟੀਮ ਨੂੰ ਸਾਲ 2022 ਲਈ “ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ” ਨਾਲ ਸਨਮਾਨਿਤ ਕੀਤਾ ਗਿਆ ਹੈ।

ਇਹ ਪੁਲਿਸ ਅਧਿਕਾਰੀ ਸ਼ਾਮਿਲ

ਪੁਰਸਕਾਰ ਜੇਤੂਆਂ ਵਿੱਚ ਏਜੀਟੀਐਫ ਦੇ ਮੁਖੀ ਏਡੀਜੀਪੀ ਪ੍ਰਮੋਦ ਬਾਨ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ, ਏਆਈਜੀ ਗੁਰਮੀਤ ਸਿੰਘ ਚੌਹਾਨ, ਏਆਈਜੀ ਸੰਦੀਪ ਗੋਇਲ, ਡੀਐਸਪੀ ਬਿਕਰਮਜੀਤ ਸਿੰਘ ਬਰਾੜ, ਐਸਆਈ. ਸੁਖਪ੍ਰੀਤ ਸਿੰਘ, ਐਸਆਈ ਸੁਮਿਤ ਗੋਇਲ, ਐਸਆਈ ਨਿਤਿਨ ਕੁਮਾਰ, ਐਸਆਈ ਸ਼ਗਨਜੀਤ ਸਿੰਘ, ਐਸਆਈ ਕੁਲਵਿੰਦਰ ਸਿੰਘ, ਐਸਓ ਰਾਹੁਲ ਕੁਮਾਰ ਚੇਚੀ, ਐਸਆਈ ਮੋਨਿੰਦਰ ਸਿੰਘ, ਐਸਆਈ ਰਾਹੁਲ ਸ਼ਰਮਾ, ਐਸਆਈ ਗੁਰਪ੍ਰੀਤ ਸਿੰਘ, ਐਸਆਈ ਅਵਤਾਰ ਸਿੰਘ ਅਤੇ ਏਐਸਆਈ ਸੁਖਜਿੰਦਰ ਸਿੰਘ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਖੁਫੀਆ ਸੂਹਾਂ ਦੀ ਵਰਤੋਂ ਕਰਦਿਆਂ ਅਤੇ ਪੰਜਾਬ ਪੁਲਿਸ ਦੀਆਂ ਫੀਲਡ ਯੂਨਿਟਾਂ ਦੇ ਤਾਲਮੇਲ ਨਾਲ ਸੂਬੇ ‘ਚੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਹੇਠ ਏਜੀਟੀਐੱਫ ਦਾ ਗਠਨ ਕੀਤਾ ਗਿਆ ਸੀ ਤਾਂ ਜੋ ਕਾਨੂੰਨ ਤੇ ਵਿਵਸਥਾ ਵਿੱਚ ਲੋਕਾਂ ਦਾ ਵਿਸ਼ਵਾਸ ਮੁੜ ਬਹਾਲ ਕੀਤਾ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨਿੱਜੀ ਤੌਰ ‘ਤੇ ਏਜੀਟੀਐਫ ਦੇ ਕੰਮਕਾਜ ਦੀ ਨਿਗਰਾਨੀ ਕਰ ਰਹੇ ਹਨ।

ਇਹ ਵੀ ਪੜ੍ਹੋ:  ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਇਕ ਹਫ਼ਤੇ ਵਿੱਚ ਹੋਵੇਗਾ ਮੁਕੰਮਲ: ਭਗਵੰਤ ਮਾਨ

ਇਹ ਵੀ ਪੜ੍ਹੋ:  ਵਟਸਐਪ ਰਾਹੀਂ ਮਿਲੇਗੀ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ: ਹਰਜੋਤ ਬੈਂਸ

ਸਾਡੇ ਨਾਲ ਜੁੜੋ :  Twitter Facebook youtube

SHARE