ਪੰਜਾਬ ਵਿੱਚ ਪਹਿਲੀ ਟੈਕਸ ਇੰਟੈਲੀਜੈਂਸ ਯੂਨਿਟ ਸਥਾਪਤ : ਚੀਮਾ

0
162
First Tax Intelligence Unit
First Tax Intelligence Unit

ਇੰਡੀਆ ਨਿਊਜ਼, ਚੰਡੀਗੜ੍ਹ (First Tax Intelligence Unit) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਿਜੀਟਲ ਡਾਟਾ ਦੇ ਬਿਹਤਰ ਵਿਸ਼ਲੇਸ਼ਣ ਲਈ ਜੀਐਸਟੀ ਐਨ ਪਲੇਟਫਾਰਮ ਦੀ ਨਿਗਰਾਨੀ ਕਰਨ ਲਈ ਸੂਬੇ ਦੇ ਜੀਐਸਟੀ ਕਮਿਸ਼ਨਰੇਟ ਵਿੱਚ ਇੱਕ ਨਵਾਂ ਟੈਕਸ ਇੰਟੈਲੀਜੈਂਸ ਯੂਨਿਟ (ਟੀਆਈਯੂ) ਸਥਾਪਤ ਕੀਤਾ ਗਿਆ ਹੈ।

ਬਹੁਤ ਸਾਰਾ ਡਾਟਾ ਤਿਆਰ ਹੋ ਰਿਹਾ

ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਰਜਿਸਟਰਡ ਕਰਦਾਤਾਵਾਂ ਦੀਆਂ ਸਾਰੀਆਂ ਸੇਵਾਵਾਂ ਅਤੇ ਰਿਟਰਨ ਜੀਐਸਟੀ ਐਨ ਪਲੇਟਫਾਰਮ ’ਤੇ ਡਿਜੀਟਲ ਮੋਡ ਵਿੱਚ ਉਪਲਬਧ ਹਨ ਅਤੇ ਇਸ ਨਾਲ ਬਹੁਤ ਸਾਰਾ ਡਾਟਾ ਤਿਆਰ ਹੋ ਰਿਹਾ ਹੈ, ਜਿਸ ਨੂੰ ਮੱਦੇਨਜ਼ਰ ਰੱਖਦਿਆਂ ਰਾਜ ਸਰਕਾਰ ਨੇ ਟੀਆਈਯੂ ਦੀ ਸਥਾਪਨਾ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਟੈਕਸ ਇੰਟੈਲੀਜੈਂਸ ਯੂਨਿਟ (ਟੀਆਈਯੂ) ਸਿੱਧੇ ਤੌਰ ’ਤੇ ਕਰ ਕਮਿਸ਼ਨਰ ਦੇ ਨਿਯੰਤਰਣ ਹੇਠ ਕੰਮ ਕਰੇਗਾ ਅਤੇ ਵਧੀਕ ਕਮਿਸ਼ਨਰ (ਇਨਫੋਰਸਮੈਂਟ) ਅਤੇ ਡਾਇਰੈਕਟਰ (ਇਨਵੈਸਟੀਗੇਸ਼ਨ) ਰੋਜ਼ਾਨਾ ਦੇ ਕੰਮਕਾਜ ਲਈ ਇਸ ਨੂੰ ਨਿੰਯਤਰਨ ਕਰਨਗੇ।

250 ਕਰੋੜ ਤੋਂ ਵੱਧ ਦਾ ਮਾਲੀਆ ਇਕੱਠਾ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀ ਸੂਬੇ ਦੀ ਵਿੱਤੀ ਸਿਹਤ ਵਿੱਚ ਸੁਧਾਰ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਨਿਯਮਤ ਨਿਰੀਖਣ, ਡਾਟਾ ਮਾਈਨਿੰਗ ਅਤੇ ਚੈਕਿੰਗ ਰਾਹੀਂ 250 ਕਰੋੜ ਤੋਂ ਵੱਧ ਦਾ ਮਾਲੀਆ ਇਕੱਠਾ ਕਿ, ਜਦੋਂ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਵਿਭਾਗ ਨੂੰ ਪਿਛਲੇ ਦੋ ਸਾਲਾਂ ਵਿੱਚ ਸਿਰਫ 600 ਕਰੋੜ ਰੁਪਏ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਿਛਲੀ ਸਰਕਾਰ ਨੇ ਰਾਜ ਦੇ ਵਿੱਤ ਨੂੰ ਸੁਧਾਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੇ ਜਾ ਰਹੇ ਜੀਐਸਟੀ ਮੁਆਵਜ਼ੇ ’ਤੇ ਹੀ ਨਿਰਭਰ ਰਹੀ।

 

ਇਹ ਵੀ ਪੜ੍ਹੋ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਢਹਿ ਗਈ : ਬਾਦਲ

ਇਹ ਵੀ ਪੜ੍ਹੋ:  ਹਰਿਆਣਾ ਅਤੇ ਪੰਜਾਬ ਦੇ ਨੌਜਵਾਨਾਂ ਵਿੱਚ ਕੋਈ ਫਰਕ ਨਹੀਂ : ਅੰਮ੍ਰਿਤਪਾਲ ਸਿੰਘ

ਸਾਡੇ ਨਾਲ ਜੁੜੋ :  Twitter Facebook youtube

SHARE