Panchayat Of Village Karala
ਪਿੰਡ ਕਰਾਲਾ ਦੀ ਪੰਚਾਇਤ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ
-
ਕੋਆਰਡੀਨੇਟਰ ਐਡਵੋਕੇਟ ਬਿਕਰਮਜੀਤ ਪਾਸੀ ਨੇ ਅਹਿਮ ਭੂਮਿਕਾ ਨਿਭਾਈ:ਨੀਨਾ ਮਿੱਤਲ
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਵਿਧਾਨ ਸਭਾ ਹਲਕਾ ਰਾਜਪੁਰਾ ਅਧੀਨ ਪੈਂਦੇ ਪਿੰਡ ਕਰਾਲਾ ਦੀ ਸਮੁੱਚੀ ਪੰਚਾਇਤ ਨੇ ਕਾਂਗਰਸ ਪਾਰਟੀ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ੍ਹ ਲਿਆ ਹੈ।
ਪਿੰਡ ਦੇ ਸਰਪੰਚ ਗੁਰਦੀਪ ਸਿੰਘ ਅਤੇ ਸਮੁੱਚੀ ਪੰਚਾਇਤ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਵਿਕਾਸ ਕਾਰਜਸ਼ੈਲੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਹਲਕਾ ਵਿਧਾਇਕ ਮੈਡਮ ਨੀਨਾ ਮਿੱਤਲ ਪਿੰਡ ਕਰਾਲਾ ਵਿਸ਼ੇਸ਼ ਤੌਰ ‘ਤੇ ਪੁੱਜੇ ਹੋਏ ਸਨ| Panchayat Of Village Karala
ਬਣਦਾ ਮਾਣ ਸਤਿਕਾਰ
ਮੈਡਮ ਨੀਨਾ ਮਿੱਤਲ ਦੀ ਅਗਵਾਈ ਹੇਠ ਸਮੁੱਚੀ ਪੰਚਾਇਤ ਵੱਲੋਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਦੇ ਕੇ ਸਨਮਾਨਿਤ ਕੀਤਾ ਗਿਆ | ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਪਾਰਟੀ ਆਪਣੇ ਨਵੇਂ ਪਰਿਵਾਰਕ ਮੈਂਬਰਾਂ ਨੂੰ ਬਣਦਾ ਮਾਣ ਸਤਿਕਾਰ ਦੇਵੇਗੀ। ਇਸ ਮੌਕੇ ਕੋਆਰਡੀਨੇਟਰ ਮਾਸਟਰ ਗੁਰਜੀਤ ਸਿੰਘ ਕਰਾਲਾ, ਟਰੱਕ ਯੂਨੀਅਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਜੰਗਪੁਰਾ,ਚੇਅਰਮੈਨ ਬਲਵਿੰਦਰ ਸਿੰਘ, ਸਕੱਤਰ ਦਵਿੰਦਰ ਸਿੰਘ ਜਲਾਲਪੁਰ,ਐਮਸੀ ਭਜਨ ਲਾਲ,ਕੋਆਰਡੀਨੇਟਰ ਸਤਨਾਮ ਸਿੰਘ ਜਲਾਲਪੁਰ,ਜਸਵਿੰਦਰ ਸਿੰਘ ਲਾਲਾ ਆਦਿ ਹਾਜ਼ਰ ਸਨ। Panchayat Of Village Karala
ਪਾਸੀ ਦੀ ਅਹਿਮ ਭੂਮਿਕਾ
ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਪਿੰਡ ਕਰਾਲਾ ਦੀ ਪੰਚਾਇਤ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ਲਈ ਐਡਵੋਕੇਟ ਬਿਕਰਮਜੀਤ ਪਾਸੀ ਨੇ ਅਹਿਮ ਭੂਮਿਕਾ ਨਿਭਾਈ ਹੈ। ਪਾਸੀ ਦੀ ਕਾਰਗੁਜ਼ਾਰੀ ਸ਼ਲਾਘਾਯੋਗ ਹੈ। ਇਸ ਦੇ ਨਾਲ ਹੀ ਐਡਵੋਕੇਟ ਪਾਸੀ ਨੇ ਕਿਹਾ ਕਿ ਪੰਚਾਇਤ ਲੰਬੇ ਸਮੇਂ ਤੋਂ ਸੰਪਰਕ ਵਿੱਚ ਸੀ। ਜਦੋਂ ਕਿ ਆਉਣ ਵਾਲੇ ਦਿਨਾਂ ਵਿੱਚ ਨਵੇਂ ਚੇਹਰੇ ‘ਆਪ’ ਵਿੱਚ ਸ਼ਾਮਲ ਹੋਣ ਜਾ ਰਹੇ ਹਨ। Panchayat Of Village Karala
Also Read :ਕੁਟੀਆ ‘ਚ ਇਕੱਲੇ ਰਹਿ ਰਹੇ 70 ਸਾਲਾ ਬਜ਼ੁਰਗ ਦਾ ਕਤਲ Murder Of 70 Years Old Man
Also Read :ਵਾਤਾਵਰਣ ਨੂੰ ਸ਼ੁੱਧ ਬਣਾਉਣ ਅਤੇ ਸਮਾਜ ਸੇਵਾ ਨਾਲ ਲੋਕਾਂ ਦੀ ਮਦਦ Social Service
Also Read :ਸੀਐਮ ਦੀ ਭੈਣ ਨੇ ਵਿਧਾਇਕ ਨੀਨਾ ਮਿੱਤਲ ਦੇ ਜਾਗਰਣ ਵਿੱਚ ਕੀਤੀ ਸ਼ਿਰਕਤ CM’s Sister
Connect With Us : Twitter Facebook