ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਮੁਲਾਜ਼ਮ ਤੇ ਇੱਕ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ

0
112
Action against Corrupt Employee
Action against Corrupt Employee

ਇੰਡੀਆ ਨਿਊਜ਼, ਚੰਡੀਗੜ੍ਹ (Action against Corrupt Employee) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ‘ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਰੀ ਮੁਹਿੰਮ ਦੌਰਾਨ ਥਾਣਾ ਸਦਰ ਨਕੋਦਰ, ਜਿਲਾ ਜਲੰਧਰ ਦੇ ਐਸਐਚਓ ਵਜੋਂ ਤਾਇਨਾਤ ਰਹੇ ਸਬ-ਇੰਸਪੈਕਟਰ ਬਿਸਮਨ ਸਿੰਘ, ਸੀਆਈਏ ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਰੇਸ਼ਮ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਾਰੇ ਮੁਲਜ਼ਮਾਂ ਨੂੰ ਹਰਜਿੰਦਰ ਕੁਮਾਰ ਵਾਸੀ ਪਿੰਡ ਰਾਮਪੁਰ ਠੋਡਾ, ਜ਼ਿਲ੍ਹਾ ਰੂਪਨਗਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਸਬ-ਇੰਸਪੈਕਟਰ ਬਿਸਮਨ ਸਿੰਘ ਨੇ ਐਸਐਚਓ ਹੁੰਦਿਆਂ ਉਸ ਦੇ ਭਰਾ ਨੂੰ ਹੁਸ਼ਿਆਰਪੁਰ ਤੋਂ ਉਸ ਦੇ ਟਰੱਕ ਸਮੇਤ ਗੱਡੀ ਵਿੱਚ ਭੁੱਕੀ ਦੀ ਬਰਾਮਦਗੀ ਦਿਖਾ ਕੇ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸਬੰਧਤ ਐਸਐਚਓ ਬਿਸਮਨ ਸਿੰਘ ਨੇ ਉਸ ਵੇਲੇ ਏਐਸਆਈ ਰੇਸ਼ਮ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਰਾਹੀਂ ਉਸਦੇ ਭਰਾ ਅਤੇ ਸ੍ਰੀਨਗਰ ਤੋਂ ਲੱਦਿਆ ਹੋਇਆ ਉਸਦਾ ਟਰੱਕ ਛੁਡਾਉਣ ਲਈ ਰੁਪਏ ਪਹਿਲਾਂ ਹੀ ਕਿਸ਼ਤਾਂ ਵਿੱਚ ਹਾਸਲ ਕਰ ਲਏ ਹਨ। ਉਸਨੇ ਦੋਸ਼ ਲਾਇਆ ਕਿ ਮੁਲਜ਼ਮ ਸਬ-ਇੰਸਪੈਕਟਰ ਬੇਸ਼ੱਕ ਪੁਲਿਸ ਲਾਈਨ ਜਲੰਧਰ ਵਿਖੇ ਬਦਲ ਚੁੱਕਾ ਹੈ ਪਰ ਉਹ ਆਪਣੇ ਉਪਰੋਕਤ ਦੋ ਵਿਚੋਲਿਆਂ ਰਾਹੀਂ ਇਸ ਪੁਲੀਸ ਕੇਸ ਵਿੱਚ ਉਸ ਦੀ ਮੱਦਦ ਕਰਨ ਲਈ ਉਸ ਤੋਂ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ।

ਇਸ ਸ਼ਿਕਾਇਤ ਦੇ ਤੱਥਾਂ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਪਰੋਕਤ ਸਬ-ਇੰਸਪੈਕਟਰ ਬਿਸਮਾਨ ਸਿੰਘ, ਏ.ਐਸ.ਆਈ ਰੇਸ਼ਮ ਸਿੰਘ ਅਤੇ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ:  ਕੇਂਦਰ ਸਰਕਾਰ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟਾਈ

ਇਹ ਵੀ ਪੜ੍ਹੋ:  ਸੂਬੇ ਵਿੱਚ ਬੰਦੂਕ ਸੱਭਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਮੁੱਖਮੰਤਰੀ

ਸਾਡੇ ਨਾਲ ਜੁੜੋ :  Twitter Facebook youtube

SHARE