ਪੁਲਿਸ ਨੇ 1 ਕਿਲੋ ਹੈਰੋਇਨ, 10.91 ਲੱਖ ਰੁਪਏ ਡਰੱਗ ਮਨੀ ਕੀਤੀ ਜਬਤ

0
137
Special campaign of Punjab Police
Special campaign of Punjab Police

ਇੰਡੀਆ ਨਿਊਜ਼, ਚੰਡੀਗੜ੍ਹ (Special campaign of Punjab Police): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਸਫ਼ਲ ਨਤੀਜੇ ਸਾਹਮਣੇ ਆਏ ਹਨ ਜਿਸ ਦੌਰਾਨ ਪੁਲਿਸ ਟੀਮਾਂ ਨੇ ਵੱਖ-ਵੱਖ ਅਪਰਾਧਾਂ ਵਿੱਚ ਸ਼ਾਮਲ ਤਿੰਨ ਭਗੌੜਿਆਂ ਸਮੇਤ 98 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧ ਵਿੱਚ ਕੁੱਲ 97 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਆਪਰੇਸ਼ਨ ਦੇ ਨਤੀਜਿਆਂ ਨੂੰ ਸਾਂਝਾ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਏਡੀਜੀਪੀਜ਼/ਆਈਜੀਪੀਜ਼ ਅਤੇ ਸਬੰਧਤ ਸੀਪੀਜ਼/ਐਸਐਸਪੀਜ਼ ਦੀ ਨਿਗਰਾਨੀ ਹੇਠ 12 ਹਜਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਵੱਲੋਂ ਸੂਬੇ ਭਰ ਵਿੱਚ ਇਹ ਕਾਰਵਾਈ ਕੀਤੀ ਗਈ।

ਪੁਲਿਸ ਨੇ ਇਹ ਬਰਾਮਦਗੀ ਕੀਤੀ

ਡੀਜੀਪੀ ਨੇਦੱਸਿਆ ਕਿ ਪੁਲਿਸ ਟੀਮਾਂ ਨੇ 1 ਕਿਲੋ ਹੈਰੋਇਨ, 10.91 ਲੱਖ ਰੁਪਏ ਦੀ ਡਰੱਗ ਮਨੀ, 158 ਲੀਟਰ ਨਜਾਇਜ਼ ਸ਼ਰਾਬ, 660 ਕਿਲੋ ਲਾਹਣ, 103 ਕਿਲੋ ਭੁੱਕੀ, 19 ਕਿਲੋ ਭੰਗ ਅਤੇ 10,460 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਪੁਲਿਸ ਨੇ ਪੰਜ ਘੰਟੇ ਤੱਕ ਚੱਲੇ ਆਪਰੇਸ਼ਨ ਦੌਰਾਨ ਦੋ ਪਿਸਤੌਲ, ਇੱਕ ਰਾਈਫ਼ਲ ਅਤੇ ਇੱਕ ਬੰਦੂਕ ਸਮੇਤ ਗੋਲੀ-ਸਿੱਕਾ ਅਤੇ 30 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ।

ਇਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਏਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਵੂਮੈਨ ਅਫੇਅਰਜ਼ ਗੁਰਪ੍ਰੀਤ ਕੌਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ (ਸੀਪੀ) ਮਨਦੀਪ ਸਿੰਘ ਸਿੱਧੂ ਨਾਲ ਲੁਧਿਆਣਾ ਕਮਿਸ਼ਨਰੇਟ ਦੇ ਵੱਖ-ਵੱਖ ਖੇਤਰਾਂ ਵਿੱਚ ਆਪਰੇਸ਼ਨ ਦੀ ਖੁਦ ਨਿਗਰਾਨੀ ਕੀਤੀ।

ਇਹ ਵੀ ਪੜ੍ਹੋ:  ਕੇਂਦਰ ਸਰਕਾਰ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟਾਈ

ਇਹ ਵੀ ਪੜ੍ਹੋ:  ਸੂਬੇ ਵਿੱਚ ਬੰਦੂਕ ਸੱਭਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਮੁੱਖਮੰਤਰੀ

ਸਾਡੇ ਨਾਲ ਜੁੜੋ :  Twitter Facebook youtube

SHARE