ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਾਂਗੇ : ਮਾਨ

0
161
Khedan Watan Punjab Dian Culminated
Khedan Watan Punjab Dian Culminated
ਇੰਡੀਆ ਨਿਊਜ਼, ਲੁਧਿਆਣਾ (Khedan Watan Punjab Dian Culminated) : ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਲਗਪਗ ਤਿੰਨ ਮਹੀਨਿਆਂ ਤੱਕ ਚੱਲਿਆ ਖੇਡ ਮੇਲਾ ‘ਖੇਡਾਂ ਵਤਨ ਪੰਜਾਬ ਦੀਆਂ’ ਵੀਰਵਾਰ ਨੂੰ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤ ਹੋ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ ਲਿਆ।

9961 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਭੇਜੇ

Khedan Watan Punjab Dian Culminated
ਇਨ੍ਹਾਂ ਖੇਡਾਂ ਦੌਰਾਨ ਰਾਜ ਪੱਧਰ ‘ਤੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ 9961 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਦੀ ਰਾਸ਼ੀ ਡਿਜ਼ੀਟਲ ਤੌਰ ‘ਤੇ ਤਬਦੀਲ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸੋਨਾ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ 10 ਹਜ਼ਾਰ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ ਸੱਤ ਹਜ਼ਾਰ ਰੁਪਏ ਅਤੇ ਕਾਂਸੀ ਤਮਗਾ ਜੇਤੂ ਦੇ ਖਾਤੇ ਵਿੱਚ ਪੰਜ ਹਜ਼ਾਰ ਰੁਪਏ ਤਬਦੀਲ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ।

ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਦਾ ਸਨਮਾਨ

Khedan Watan Punjab Dian Culminated
ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿੱਚ ਕ੍ਰਮਵਾਰ 202, 133 ਅਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਪਟਿਆਲਾ, ਲੁਧਿਆਣਾ ਅਤੇ ਐਸਏਐਸ ਨਗਰ ਦੀਆਂ ਟੀਮਾਂ ਦਾ ਸਨਮਾਨ ਕੀਤਾ। ਉਨ੍ਹਾਂ ਅੰਮ੍ਰਿਤਸਰ, ਬਰਨਾਲਾ, ਫ਼ਰੀਦਕੋਟ, ਜਲੰਧਰ, ਲੁਧਿਆਣਾ, ਪਟਿਆਲਾ, ਰੂਪਨਗਰ, ਐਸਏਐਸ ਨਗਰ ਅਤੇ ਸੰਗਰੂਰ ਸਮੇਤ ਨੌਂ ਜ਼ਿਲ੍ਹਿਆਂ ਨੂੰ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਵਧੀਆ ਢੰਗ ਨਾਲ ਰਾਜ ਪੱਧਰੀ ਖੇਡਾਂ ਦਾ ਪ੍ਰਬੰਧ ਕਰਨ ਲਈ ਵੀ ਸਨਮਾਨਿਤ ਕੀਤਾ।  ਭਗਵੰਤ ਮਾਨ ਨੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੀ ਇਨ੍ਹਾਂ ਖੇਡਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧਾਈ ਦਿੱਤੀ।

ਇਹ ਵੀ ਪੜ੍ਹੋ:  ਫ਼ਿਰੋਜ਼ਪੁਰ ਤੋਂ ਦੋ ਅੱਤਵਾਦੀ ਗ੍ਰਿਫ਼ਤਾਰ, ਤਿੰਨ ਗ੍ਰਨੇਡ ਬਰਾਮਦ

ਇਹ ਵੀ ਪੜ੍ਹੋ:  ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ : ਮੁੱਖ ਮੰਤਰੀ

ਸਾਡੇ ਨਾਲ ਜੁੜੋ :  Twitter Facebook youtube

SHARE