ਮੱਛੀ ਪਾਲਣ ਨੂੰ ਸਹਾਇਕ ਕਿੱਤੇ ਵਜੋਂ ਅਪਣਾਉਣ ਕਿਸਾਨ : ਲਾਲਜੀਤ ਸਿੰਘ ਭੁੱਲਰ

0
130
Fisheries in Punjab Update
Laljeet Singh Bhullar

ਇੰਡੀਆ ਨਿਊਜ਼, ਚੰਡੀਗੜ੍ਹ (Fisheries in Punjab Update): ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੇ ਆਮਦਨ ਦੇ ਸਰੋਤ ਵਧਾਉਣ। ਉਨ੍ਹਾਂ ਕਿਹਾ ਕਿ ਸਰਕਾਰ ਮੱਛੀ ਪਾਲਣ ਦਾ ਕਿੱਤਾ ਅਪਨਾਉਣ ਲਈ 40 ਫ਼ੀਸਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।

21 ਨਵੰਬਰ ਵਿਸ਼ਵ ਮੱਛੀ ਪਾਲਣ ਦਿਵਸ

ਦੁਨੀਆ ਭਰ ਵਿੱਚ 21 ਨਵੰਬਰ ਨੂੰ ਮਨਾਏ ਜਾਂਦੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੱਛੀ ਪਾਲਣ ਕਿੱਤੇ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਮੱਛੀ ਪਾਲਣ ਦੇ ਖੇਤਰ ਵਿੱਚ ਨਿਰੰਤਰ ਪ੍ਰਗਤੀ ਕਰ ਰਿਹਾ ਹੈ ਅਤੇ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਵਧਾਉਣ ਲਈ ਖ਼ਾਸ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦਾ ਕੁੱਲ 43,691 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ ਜਿਸ ਤੋਂ 1,89,647 ਟਨ ਮੱਛੀ ਦਾ ਉਤਪਾਦਨ ਹੋ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਤ ਤੇ ਜ਼ੀਰੋ ਆਮਦਨ ਵਾਲੀਆਂ ਜ਼ਮੀਨਾਂ ਵਿੱਚ ਝੀਂਗਾ ਪਾਲਣ ਕਰਵਾਇਆ ਜਾ ਰਿਹਾ ਹੈ, ਜੋ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਫ਼ਲ ਸਿੱਧ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਕੁੱਲ 1200 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ।

ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੱਛੀ ਪਾਲਕਾਂ ਨੂੰ ਵਧੀਆ ਮੱਛੀ ਪੂੰਗ ਮੁਹੱਈਆ ਕਰਵਾਉਣ ਲਈ ਪੰਜਾਬ ਵਿੱਚ 15 ਸਰਕਾਰੀ ਮੱਛੀ ਪੂੰਗ ਫ਼ਾਰਮ ਕਾਰਜਸ਼ੀਲ ਹਨ ਜਦਕਿ ਪਿੰਡ ਕਿੱਲਿਆਂਵਾਲੀ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਇੱਕ ਹੋਰ ਨਵਾਂ ਸਰਕਾਰੀ ਮੱਛੀ ਪੂੰਗ ਫ਼ਾਰਮ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੱਛੀ ਦੇ ਸਾਫ਼-ਸੁਥਰੇ ਮੰਡੀਕਰਨ ਲਈ ਲੁਧਿਆਣਾ ਵਿਖੇ ਇੱਕ ਹੋਲਸੇਲ-ਕਮ-ਰਿਟੇਲ ਸਰਕਾਰੀ ਮੱਛੀ ਮੰਡੀ ਚਲ ਰਹੀ ਹੈ ਅਤੇ ਪਟਿਆਲਾ ਵਿਖੇ ਇੱਕ ਹੋਰ ਨਵੀਂ ਮੱਛੀ ਮੰਡੀ ਉਸਾਰੀ ਅਧੀਨ ਹੈ, ਜੋ ਛੇਤੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ:  ਪੰਜਾਬ ਏਜੀਟੀਐਫ ਨੇ ਪਰਦੀਪ ਹੱਤਿਆਕਾਂਡ ਦੇ ਛੇਵੇਂ ਸ਼ੂਟਰ ਅਤੇ ਉਸਦੇ ਦੋ ਸਾਥੀਆਂ ਨੂੰ ਜੈਪੁਰ ਤੋਂ ਕੀਤਾ ਗ੍ਰਿਫਤਾਰ

ਸਾਡੇ ਨਾਲ ਜੁੜੋ :  Twitter Facebook youtube

SHARE
SHARE