ਇੰਡੀਆ ਨਿਊਜ਼, ਚੰਡੀਗੜ੍ਹ (National Highway-205 K): ਮੁੱਖ ਮੰਤਰੀ ਭਗਵੰਤ ਮਾਨ ਦੇ ਠੋਸ ਯਤਨਾਂ ਨਾਲ, ਸੂਬਾ ਸਰਕਾਰ ਨੂੰ ਐਨਐਚ-205 K ਦੇ ਰੂਪਨਗਰ-ਲੁਧਿਆਣਾ ਤੋਂ ਖਰੜ ਨੂੰ ਜੋੜਣ ਵਾਲੇ ਹਿੱਸੇ ਦੇ ਸਾਰੇ ਪੈਕੇਜਾਂ ਲਈ ਮੁਆਵਜ਼ੇ ਅਤੇ ਸੁਖਾਲੀ ਜ਼ਮੀਨ ਦੀ ਵੰਡ ਲਈ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਤੋਂ ਹਰੀ ਝੰਡੀ ਮਿਲ ਗਈ ਹੈ। ਲੁਧਿਆਣਾ-ਰੂਪਨਗਰ ਹਾਈਵੇਅ ਦੀ ਜ਼ਮੀਨ ਐਕਵਾਇਰ ਕਰਨ ਸਬੰਧੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ ਦੌਰਾਨ ਅੱਜ ਇਹ ਦੱਸਿਆ ਗਿਆ ਕਿ ਇਸ ਮਹੱਤਵਪੂਰਨ ਪ੍ਰਾਜੈਕਟ ਲਈ ਜ਼ਮੀਨ ਦੀ ਵੰਡ ਅਤੇ ਕਬਜ਼ਾ ਸੌਂਪਣ ਲਈ ਰਾਹ ਪੱਧਰਾ ਕਰ ਦਿੱਤਾ ਗਿਆ ਹੈ।
ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਲਈ ਜ਼ਮੀਨ ਦਾ ਕਬਜ਼ਾ ਸੌਂਪਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਕਿਉਂਕਿ ਇਹ ਮਹੱਤਵਪੂਰਨ ਪ੍ਰਾਜੈਕਟ ਨਾਲ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦੇਣ ਵਾਲੇ ਹਨ। ਲੋਕ ਨਿਰਮਾਣ (ਬੀ ਐਂਡ ਆਰ) ਵਿਭਾਗ ਦੇ ਸਕੱਤਰ ਨੀਲਕੰਠ ਐਸ. ਅਵਧ ਨੇ ਦੱਸਿਆ ਕਿ ਸਕੱਤਰ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਤੋਂ ਇੱਕ ਹਾਂ-ਪੱਖੀ ਹੁੰਗਾਰਾ ਪ੍ਰਾਪਤ ਹੋਇਆ ਹੈ ਅਤੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ।
ਵਿਚਾਰ-ਵਟਾਂਦਰੇ ਵਿੱਚ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਮੀਨਾਂ ਨੂੰ ਕਬਜ਼ੇ ਵਿੱਚ ਲੈਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੈਕੇਜ-1 ਤਹਿਤ 37.70 ਕਿਲੋਮੀਟਰ ਜ਼ਮੀਨ ਵਿੱਚੋਂ 18.90 ਕਿਲੋਮੀਟਰ ਦਾ ਕਬਜ਼ਾ ਪਹਿਲਾਂ ਹੀ ਲੈ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਗਲੇ ਹਫ਼ਤੇ ਦੇ ਅੰਦਰ- ਅੰਦਰ 70ਫੀਸਦ ਜ਼ਮੀਨ ਦਾ ਕਬਜ਼ਾ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨਐਚਏਆਈ) ਨੂੰ ਸੌਂਪ ਦਿੱਤਾ ਜਾਵੇਗਾ। ਇਸ ਤੋਂ ਬਾਅਦ ਪੈਕੇਜ-2 ਅਧੀਨ ਜ਼ਮੀਨ ਦਾ ਕਬਜ਼ਾ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਏਜੀਟੀਐਫ ਨੇ ਪਰਦੀਪ ਹੱਤਿਆਕਾਂਡ ਦੇ ਛੇਵੇਂ ਸ਼ੂਟਰ ਅਤੇ ਉਸਦੇ ਦੋ ਸਾਥੀਆਂ ਨੂੰ ਜੈਪੁਰ ਤੋਂ ਕੀਤਾ ਗ੍ਰਿਫਤਾਰ
ਸਾਡੇ ਨਾਲ ਜੁੜੋ : Twitter Facebook youtube