ਪੰਜਾਬ ਵਿੱਚ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਏ ਜਾਣਗੇ: ਅਰੋੜਾ

0
126
floating solar power projects in Punjab
floating solar power projects in Punjab

ਇੰਡੀਆ ਨਿਊਜ਼, ਚੰਡੀਗੜ੍ਹ (Floating solar power projects in Punjab): ਕੁਦਰਤੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੁੱਲ 300 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪਾਵਰ ਫੋਟੋਵੋਲਟੈਕ (ਪੀਵੀ) ਪ੍ਰਾਜੈਕਟ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 200 ਮੈਗਾਵਾਟ ਦੇ ਕੈਨਾਲ ਟਾਪ ਸੋਲਰ ਪੀਵੀ ਪਾਵਰ ਪ੍ਰਾਜੈਕਟ ਅਤੇ ਜਲ ਭੰਡਾਰਾਂ ਤੇ ਝੀਲਾਂ ਉਤੇ ਲਾਏ ਜਾਣ ਵਾਲੇ 100 ਮੈਗਾਵਾਟ ਦੇ ਫਲੋਟਿੰਗ ਸੋਲਰ ਪੀਵੀ ਪਾਵਰ ਪ੍ਰਾਜੈਕਟ ਸ਼ਾਮਲ ਹਨ। ਇਹ ਅਹਿਮ ਫ਼ੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।

ਅਮਨ ਅਰੋੜਾ ਨੇ ਦੱਸਿਆ ਕਿ ਪ੍ਰਸਤਾਵਿਤ 200 ਮੈਗਾਵਾਟ ਦੇ ਕੈਨਾਲ ਟਾਪ ਸੋਲਰ ਪ੍ਰਾਜੈਕਟ ਪੜਾਅਵਾਰ ਲਗਾਏ ਜਾਣਗੇ, ਜਿਸ ਤਹਿਤ ਪਹਿਲੇ ਪੜਾਅ ਵਿੱਚ 50 ਮੈਗਾਵਾਟ ਦੀ ਸਮਰੱਥਾ ਦਾ ਪ੍ਰਾਜੈਕਟ ਲਗਾਇਆ ਜਾਵੇਗਾ ਜਦੋਂਕਿ ਬਾਕੀ ਪ੍ਰਾਜੈਕਟ ਅਗਲੇ ਪੜਾਵਾਂ ਵਿੱਚ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਬਿਲਡ, ਆਪਰੇਟ ਐਂਡ ਓਨ (ਬੀਓਓ) ਮੋਡ ਤਹਿਤ ਲਗਾਏ ਜਾਣਗੇ।

ਇਨ੍ਹਾਂ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਬਾਰੇ ਚਰਚਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਅਧੀਨ ਵਿੱਤੀ ਮਾਮਲਿਆਂ ਬਾਰੇ ਵਿਭਾਗ ਕੋਲ ਉਨ੍ਹਾਂ ਦੀ ਸਕੀਮ ਤਹਿਤ ਵਾਇਆਬਿਲਟੀ ਗੈਪ ਫੰਡਿੰਗ (ਵੀਜੀਐਫ) ਲਈ ਦਾਅਵਾ ਪੇਸ਼ ਕਰਨ ਦੀ ਤਜਵੀਜ਼ ਹੈ।

ਇਹ ਵੀ ਪੜ੍ਹੋ:  ਪੰਜਾਬ ਏਜੀਟੀਐਫ ਨੇ ਪਰਦੀਪ ਹੱਤਿਆਕਾਂਡ ਦੇ ਛੇਵੇਂ ਸ਼ੂਟਰ ਅਤੇ ਉਸਦੇ ਦੋ ਸਾਥੀਆਂ ਨੂੰ ਜੈਪੁਰ ਤੋਂ ਕੀਤਾ ਗ੍ਰਿਫਤਾਰ

ਸਾਡੇ ਨਾਲ ਜੁੜੋ :  Twitter Facebook youtube

SHARE