ਪੰਜਾਬ ਪੁਲਿਸ ਸੂਬੇ ਵਿੱਚ ਹਾਈਟੈਕ ਨਾਕੇ ਕਰੇਗੀ ਮੁੜ ਸੁਰਜੀਤ : ਏਡੀਜੀਪੀ

0
158
Punjab police became Hi-tech
Punjab police became Hi-tech

ਇੰਡੀਆ ਨਿਊਜ਼, ਚੰਡੀਗੜ੍ਹ/ਫਗਵਾੜਾ (Punjab police became Hi-tech): ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਉਹਨਾਂ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ’ਤੇ ਰਾਤ ਵੇਲੇ ਪੁਲਿਸ ਚੌਕੀਆਂ ਵਿੱਚ ਵਾਧਾ ਕਰਨ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ, ਜਿਸ ਨਾਲ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ।

ਨਾਕਿਆਂ ਦਰਮਿਆਨ ਤਾਲਮੇਲ ਕੀਤਾ ਜਾਣਾ ਚਾਹੀਦਾ

ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਦਰਮਿਆਨ ਇਸ ਤਰੀਕੇ ਨਾਲ ਤਾਲਮੇਲ ਕੀਤਾ ਜਾਣਾ ਚਾਹੀਦਾ ਹੈ ਕਿ ਕਿਸੇ ਵੀ ਘਟਨਾ ਦੀ ਸੂਚਨਾ ਮਿਲਣ ‘ਤੇ ਤੁਰੰਤ ਸਰਗਰਮ ਹੋ ਜਾਣ। ਏਡੀਜੀਪੀ ਅਰਪਿਤ ਸ਼ੁਕਲਾ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਸਬੰਧੀ ਫਗਵਾੜਾ ਵਿੱਚ ਹੋਈ  ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਆਈਜੀਪੀ ਜਲੰਧਰ ਰੇਂਜ ਗੁਰਸ਼ਰਨ ਸੰਧੂ ਅਤੇ ਐਸਐਸਪੀ ਕਪੂਰਥਲਾ ਨਵਨੀਤ ਬੈਂਸ ਵੀ ਹਾਜ਼ਰ ਸਨ। ਉਨ੍ਹਾਂ ਸਮੂਹ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ਼ ਅੱਖ ਰੱਖਣ ਅਤੇ ਚੌਕਸੀ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਮੀਟਿੰਗ ਦੌਰਾਨ ਅਮਨ-ਕਾਨੂੰਨ ਨਾਲ ਸਬੰਧਤ ਅਹਿਮ ਮਾਮਲਿਆਂ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ।

ਇਹ ਵੀ ਪੜ੍ਹੋ:  ਪੰਜਾਬ ਵਿੱਚ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਏ ਜਾਣਗੇ: ਅਰੋੜਾ

ਇਹ ਵੀ ਪੜ੍ਹੋ:  ਨੈਸ਼ਨਲ ਹਾਈਵੇਅ-205 K ਜਲਦ ਹੋਵੇਗਾ ਤਿਆਰ

ਸਾਡੇ ਨਾਲ ਜੁੜੋ :  Twitter Facebook youtube

SHARE