ਕੈਂਸਰ ਮਰੀਜ਼ਾਂ ਲਈ ‘ਮੁੱਖ ਮੰਤਰੀ ਕੈਂਸਰ ਰਾਹਤ ਕੋਸ਼’ ਬਣਿਆ ਵਰਦਾਨ : ਜੌੜਾਮਾਜਰਾ

0
148
Chief Minister Cancer Relief Fund
Chetan Singh Jouramajra

ਇੰਡੀਆ ਨਿਊਜ਼, ਚੰਡੀਗੜ੍ਹ (Chief Minister Cancer Relief Fund) : ਸੂਬੇ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੈਂਸਰ ਦੇ ਮਰੀਜ਼ਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ‘ਮੁੱਖ ਮੰਤਰੀ ਕੈਂਸਰ ਰਾਹਤ ਕੋਸ਼’ ਤਹਿਤ ਪੰਜਾਬ ਸਰਕਾਰ ਦੇ ਸੂਚੀਬੱਧ ਹਸਪਤਾਲਾਂ ਵਿੱਚ 1265 ਤੋਂ ਵੱਧ ਕੈਂਸਰ ਪੀੜਤਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਅਧਿਕਾਰੀਆਂ ਨੂੰ ਸਰਕਾਰ ਦੀਆਂ ਸਿਹਤ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਆਮ ਲੋਕ ਅਜਿਹੇ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ।

ਪੰਜਾਬ ਵਿੱਚ ਕੈਂਸਰ ਦਾ ਪ੍ਰਕੋਪ ਬਹੁਤ ਜ਼ਿਆਦਾ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਕੈਂਸਰ ਦਾ ਪ੍ਰਕੋਪ ਬਹੁਤ ਜ਼ਿਆਦਾ ਹੈ l ਇਸ ਦੇ ਇਲਾਜ ਵਿੱਚ ਬਹੁਤ ਜ਼ਿਆਦਾ ਖਰਚਾ ਆਉਂਦਾ ਹੈ ਅਤੇ ਸਾਡੇ ਸਮਾਜ ਦੇ ਗਰੀਬ ਵਰਗ ਦੇ ਮਰੀਜ਼ ਇਹ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹਨ। ਉਨ੍ਹਾਂ ਦੱਸਿਆ ਕਿ ਗ਼ਰੀਬ ਵਰਗ ਦੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਇਹ ਸਕੀਮ ਵਰਦਾਨ ਸਾਬਤ ਹੋਈ ਹੈ ਕਿਉਂਕਿ ਇਹ ਮਰੀਜ਼ ਏਮਜ਼ ਦਿੱਲੀ, ਕੈਂਸਰ ਹਸਪਤਾਲ ਬੀਕਾਨੇਰ, ਪੀਜੀਆਈ ਚੰਡੀਗੜ੍ਹ, ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਵਰਗੀਆਂ ਵੱਕਾਰੀ ਸੰਸਥਾਵਾਂ ਸਮੇਤ ਸੂਬਾ ਸਰਕਾਰ ਦੇ ਸੂਚੀਬੱਧ 19 ਹਸਪਤਾਲਾਂ ਵਿੱਚੋਂ ਕਿਸੇ ਵੀ ਹਸਪਤਾਲ ਵਿੱਚ 1.5 ਲੱਖ ਰੁਪਏ ਤੱਕ ਮੁਫ਼ਤ ਇਲਾਜ ਕਰਵਾ ਸਕਦੇ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਕੋਈ ਵੀ ਕੈਂਸਰ ਪੀੜਤ ਵਸਨੀਕ ਇਸ ਸਕੀਮ ਲਈ ਸਬੰਧਤ ਸਿਵਲ ਸਰਜਨ ਦੇ ਦਫ਼ਤਰ ਵਿਖੇ ਬਿਨੈ ਕਰ ਸਕਦਾ ਹੈ ਅਤੇ ਹੁਣ ਅਜਿਹੇ ਕੇਸਾਂ ਨੂੰ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਲਾਭਪਾਤਰੀ ਆਪਣੀ ਅਰਜ਼ੀ ਦੀ ਸਥਿਤੀ ਨੂੰ ਆਨਲਾਈਨ ਟਰੈਕ ਕਰਨ ਲਈ www.mmpcrk.gov.in ‘ਤੇ ਲਾਗਇਨ ਕਰ ਸਕਦੇ ਹਨ।

 

ਇਹ ਵੀ ਪੜ੍ਹੋ:  ਪੰਜਾਬ ਪੁਲਿਸ ਸੂਬੇ ਵਿੱਚ ਹਾਈਟੈਕ ਨਾਕੇ ਕਰੇਗੀ ਮੁੜ ਸੁਰਜੀਤ : ਏਡੀਜੀਪੀ

ਇਹ ਵੀ ਪੜ੍ਹੋ: ਵਣ ਗਾਰਡ 10,000 ਰੁਪਏ ਰਿਸ਼ਵਤ ਲੈਂਦਾ ਕਾਬੂ

ਸਾਡੇ ਨਾਲ ਜੁੜੋ :  Twitter Facebook youtube

SHARE