Illegal Mining
ਐਸਵਾਈਐਲ ਨਹਿਰ ਦੇ ਕਿਨਾਰੇ ਤੋਂ ਨਾਜਾਇਜ਼ ਮਾਈਨਿੰਗ: ਦੋ ਖ਼ਿਲਾਫ਼ ਕੇਸ ਦਰਜ
-
ਬੀਕੇਯੂ ਆਗੂ ਬਲਵੰਤ ਸਿੰਘ ਨੇ ਨੰਡਿਆਲੀ ਵਿੱਚ ਵੀਡੀਓ ਵਾਇਰਲ ਕਰਕੇ ਮਾਮਲਾ ਉਠਾਇਆ ਸੀ
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਬਨੂੜ ਪੁਲੀਸ ਨੇ ਸਤਲੁਜ-ਯਮੁਨਾ ਲਿੰਕ ਨਹਿਰ ’ਤੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਨੂੜ ਦੇ ਐਸ.ਐਚ.ਓ ਬਨੂੜ ਕਰਮਜੀਤ ਸਿੰਘ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਜੇ.ਈ ਅੰਮ੍ਰਿਤਪਾਲ ਸਿੰਘ ਨੇ ਥਾਣਾ ਬਨੂੜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਸਤਲੁਜ ਯਮੁਨਾ ਲਿੰਕ ਨਹਿਰ ਸੰਬਧੀ ਮਾਨਯੋਗ ਸੁਪਰੀਮ ਕੋਰਟ ਵੱਲੋਂ ਕੇਸ ਚੱਲ ਰਿਹਾ ਹੈ, ਜਿਸ ਕਾਰਨ ਇਸ ਨਹਿਰ ਨਾਲ ਕੁਝ ਵੀ ਛੇੜਛਾੜ ਨਹੀਂ ਕੀਤੀ ਜਾ ਸਕਦੀ।
ਉਨ੍ਹਾਂ ਦੱਸਿਆ ਕਿ ਇਲਾਕੇ ਦੇ ਪਿੰਡ ਹੁਲਕਾ ਦੇ ਵਸਨੀਕ ਪਰਮਜੀਤ ਸਿੰਘ ਅਤੇ ਬਲਵੀਰ ਸਿੰਘ ਮਿਲ ਕੇ ਨਹਿਰ ਦੇ ਕਿਨਾਰਿਆਂ ਤੋਂ ਮਿੱਟੀ ਚੋਰੀ ਕਰਦੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ‘ਤੇ ਦੋਵਾਂ ਨੌਜਵਾਨਾਂ ਖਿਲਾਫ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Illegal Mining
ਗ੍ਰਿਫ਼ਤਾਰੀ ਲਈ ਛਾਪੇਮਾਰੀ
ਥਾਣਾ ਮੁਖੀ ਕਰਮਜੀਤ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਕਿਸੇ ਨੂੰ ਵੀ ਮਾਈਨਿੰਗ ਐਕਟ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਨਾ ਹੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੌਜਵਾਨਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। Illegal Mining
BKU ਆਗੂ ਨੇ ਕੀਤੀ ਵੀਡੀਓ ਵਾਇਰਲ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਵੰਤ ਸਿੰਘ ਨੰਡਿਆਲੀ ਨੇ ਰਾਤ ਸਮੇਂ ਪਿੰਡ ਵਿੱਚੋਂ ਲੰਘਦੀਆਂ ਟਰੈਕਟਰ ਟਰਾਲੀਆਂ ਦੀ ਵੀਡੀਓ ਵਾਇਰਲ ਕੀਤੀ ਸੀ। ਜਿਸ ‘ਤੇ ਦੱਸਿਆ ਗਿਆ ਕਿ ਰਾਤ ਦੇ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਐਸਵਾਈਐਲ ਨਹਿਰ ਦੇ ਕਿਨਾਰਿਆਂ ਤੋਂ ਮਿੱਟੀ ਦੀ ਨਾਜਾਇਜ਼ ਮਾਈਨਿੰਗ ਕੀਤੀ ਜਾਂਦੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਮੀਡੀਆ ਨੇ ਲਗਾਤਾਰ ਮਾਮਲੇ ਨੂੰ ਪ੍ਰਮੁੱਖਤਾ ਨਾਲ ਉਠਾਇਆ ਸੀ। Illegal Mining
Also Read :SYL ਨਹਿਰ ‘ਤੇ ਪਹੁੰਚੀ ਖੁਫੀਆ ਵਿਭਾਗ ਦੀ ਟੀਮ SYL Canal
Also Read :ਨਾਜਾਇਜ਼ ਮਾਈਨਿੰਗ: ਐਸਵਾਈਐਲ ਨਹਿਰ ‘ਤੇ ਪੈਮਾਇਸ਼ ਲਈ ਪਹੁੰਚੇ ਮਾਈਨਿੰਗ ਵਿਭਾਗ ਦੇ ਅਧਿਕਾਰੀ Illegal Mining
Also Read :SMS Sandhu ਨੇ ਪੰਜਾਬ ਵਿੱਚ ਨਸ਼ਿਆਂ ਦੇ ਵੱਧ ਰਹੇ ਮਾਮਲਿਆਂ ‘ਤੇ ਕੀਤੀ ਚਿੰਤਾ ਜ਼ਾਹਿਰ Increasing Cases Of Drug
Also Read :HC ਨੇ ਨਗਰ ਕੌਂਸਲ ਬਨੂੜ ਨੂੰ ਜਾਰੀ ਕੀਤੇ ਹੁਕਮ Municipal Council Banur
Also Read :ਪਿੰਡ ਕਰਾਲਾ ਦੀ ਪੰਚਾਇਤ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ Panchayat Of Village Karala