ਇੰਡੀਆ ਨਿਊਜ਼, ਚੰਡੀਗੜ੍ਹ (Bio Gas Plant in Villages) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ਵਿਅਕਤੀਗਤ ਲਾਭ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਮਗਨਰੇਗਾ ਸਕੀਮ ਤਹਿਤ ਪਿੰਡ ਵਾਸੀ ਆਪਣੇ ਘਰਾਂ ਵਿੱਚ ਮੁਫਤ ਬਾਇਓ ਗੈਸ ਪਲਾਂਟ ਦਾ ਨਿਰਮਾਣ ਵੀ ਕਰਵਾ ਸਕਦੇ ਹਨ।
ਇਸ ਨਿਵੇਕਲੇ ਉਪਰਾਲੇ ਸੰਬੰਧੀ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਕੇ ਸਿਵਾ ਪ੍ਰਸਾਦ ਨਾਲ ਮੀਟਿੰਗ ਕੀਤੀ ਜਿਸ ਵਿੱਚ ਇਹ ਗੱਲ ਉੱਤੇ ਵਿਚਾਰ ਚਰਚਾ ਹੋਈ ਕਿ ਮਗਨਰੇਗਾ ਲਾਭਪਾਤਰੀਆਂ ਨੂੰ ਜਿਥੇ ਇਸ ਸਕੀਮ ਤਹਿਤ ਬਾਇਓ ਗੈਸ ਪਲਾਂਟ ਦੇ ਨਿਰਮਾਣ ਲਈ ਦਿਹਾੜੀ ਦਿੱਤੀ ਜਾਵੇਗੀ ਉੱਥੇ ਹੀ ਬਾਇਓ ਗੈਸ ਪਲਾਂਟ ਦੇ ਨਿਰਮਾਣ ਲਈ ਰਾਸ਼ੀ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਸਕੀਮ ਨਾਲ ਜਾਬਧਾਰਕਾਂ ਨੂੰ ਆਪਣੇ ਘਰ ਵਿੱਚ ਦਿਹਾੜੀਆਂ ਦੀ ਰਾਸ਼ੀ ਸਮੇਤ ਕੁੱਲ 38500 ਰੁਪਏ ਦੀ ਲਾਗਤ ਨਾਲ 1 ਕਿਊਬਕ ਮੀਟਰ ਦਾ ਬਾਇਓ ਗੈਸ ਪਲਾਂਟ ਬਣਾਕੇ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਲਾਭਪਾਤਰੀ ਬਾਇਓ ਗੈਸ ਨੂੰ ਖਾਣਾ ਬਣਾਉਣ ਲਈ ਵਰਤ ਸਕੇਗਾ।
ਮੁੱਖ ਸਕੱਤਰ ਜੰਜੂਆ ਨੇ ਕਿਹਾ ਕਿ ਇਸ ਬਾਇਉ ਗੈਸ ਇੱਕ ਸਾਫ, ਪ੍ਰਦੂਸ਼ਨ ਰਹਿਤ ਅਤੇ ਸਸਤਾ ਬਾਲਣ ਹੈ। ਇਹ ਨਵਿਉਣਯੋਗ ਊਰਜਾ ਦਾ ਸੋਮਾ ਹੈ ਜੋ ਕਿ ਪਸ਼ੂਆਂ ਦੇ ਗੋਹੇ, ਫਸਲਾ ਦੇ ਰਹਿੰਦ ਖੂੰਹਦ, ਸਬਜ਼ੀਆਂ ਦੇ ਛਿਲੜ, ਵਾਧੂ ਬਣੀਆਂ/ਖਰਾਬ ਹੋਈਆਂ ਸਬਜ਼ੀਆਂ ‘ਤੇ ਕਿਸੇ ਵੀ ਤਰ੍ਹਾਂ ਦੇ ਮਲ ਮੂਤਰ ਤੋਂ ਤਿਆਰ ਹੋ ਜਾਂਦੀ ਹੈ ਜਿਸ ਨਾਲ ਮਗਨਰੇਗਾ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਖਰਚੇ ਦੇ ਮੁਫਤ ਵਿੱਚ ਰਸੋਈ ਲਈ ਖਾਣਾ ਬਣਾਉਣ ਲਈ ਬਾਇਓ ਗੈਸ ਮਿਲ ਸਕੇਗੀ ਜੋ ਕਿ ਪ੍ਰਦੂਸ਼ਣ ਰਹਿਤ ਵੀ ਹੁੰਦੀ ਹੈ, ਇਸਦੇ ਨਾਲ ਹੀ ਬਾਇਓ ਗੈਸ ਪਲਾਂਟ ਦੀ ਰਹਿੰਦ ਖੂੰਹਦ ਨੂੰ ਖੇਤੀ ਲਈ ਖਾਦ ਵਜੋਂ ਵੀ ਵਰਤਿਆ ਜਾ ਸਕਦਾ ਹੈ ਜਿਸ ਵਿੱਚ ਕਿ ਰੂੜੀ ਦੀ ਖਾਦ ਦੇ ਮੁਕਾਬਲੇ ਵਧੇਰੇ ਗੁਣ ਹੁੰਦੇ ਹਨ।
ਇਹ ਵੀ ਪੜ੍ਹੋ: ਅੱਤਵਾਦੀਆਂ ਦੀ ਵੱਡੀ ਯੋਜਨਾ ਅਸਫਲ, ਸਰਹੱਦ ‘ਤੇ ਮਿਲੇ ਹਥਿਆਰ
ਇਹ ਵੀ ਪੜ੍ਹੋ: ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫੈੱਡ ਦਾ ਸਹਾਇਕ ਖੇਤਰੀ ਅਫ਼ਸਰ ਗ੍ਰਿਫ਼ਤਾਰ
ਸਾਡੇ ਨਾਲ ਜੁੜੋ : Twitter Facebook youtube